Welcome to Canadian Punjabi Post
Follow us on

04

July 2025
 
ਪੰਜਾਬ

ਕਾਂਗਰਸੀ ਵਿਧਾਇਕ ਨੇ ਜਗਰਾਤੇ ਵਿੱਚ ਨੌਜਵਾਨ ਨੂੰ ਸ਼ਰੇਆਮ ਥੱਪੜ ਮਾਰੇ, ਵੀਡੀਓ ਵਾਇਰਲ

October 21, 2021 10:44 AM

ਭੋਆ, ਪਠਾਨਕੋਟ, 20 ਅਕਤੂਬਰ, (ਪੋਸਟ ਬਿਊਰੋ)-ਜਿ਼ਲਾ ਪਠਾਨਕੋਟਦੇ ਭੋਆ ਦਾ ਕਾਂਗਰਸ ਦਾ ਵਿਧਾਇਕ ਜੋਗਿੰਦਰ ਪਾਲ ਅੱਜ ਓਦੋਂ ਚਰਚਾ ਵਿੱਚ ਆ ਗਿਆ, ਜਦੋਂ ਉਸ ਨੇ ਜਗਰਾਤੇ ਦੌਰਾਨ ਇਕ ਨੌਜਵਾਨ ਦੇ ਥੱਪੜ ਮਾਰੇ।
ਵਿਧਾਇਕ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋਈ ਹੈ, ਜਿਸ ਵਿੱਚ ਸਾਫ਼ ਦਿੱਸਦਾ ਹੈ ਕਿ ਵਿਧਾਇਕ ਇਕ ਜਗਰਾਤੇ ਵਿੱਚ ਗਏ ਅਤੇ ਉਨ੍ਹਾਂ ਨੇ ਇਕ ਨੌਜਵਾਨ ਦੀ ਸੁਰੱਖਿਆ ਕਰਮਚਾਰੀਆਂ ਨਾਲ ਮਿਲ ਕੇ ਥੱਪੜ ਮਾਰਦੇ ਹੋਏ ਕੁੱਟਮਾਰ ਕੀਤੀ। ਦੱਸਦੇ ਹਨ ਕਿ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਜਗਰਾਤੇ ਦੇ ਪ੍ਰੋਗਰਾਮ ਵਿੱਚ ਆਪਣੀਆਂ ਪ੍ਰਾਪਤੀਆਂ ਦੱਸ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਆਇਆ, ਜਿਸ ਨੇ ਵਿਧਾਇਕ ਨੂੰ ਪੁੱਛਿਆ ਕਿ ਉਨ੍ਹਾਂ ਨੇ ਅੱਜ ਤੱਕ ਕੀਤਾ ਕੀ ਹੈ? ਇਸੇ ਤੋਂ ਵਿਧਾਇਕ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਲੋਕਾਂ ਸਾਹਮਣੇ ਨੌਜਵਾਨ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਮੌਕੇ ਉੱਤੇ ਮੌਜੂਦ ਲੋਕਾਂ ਨੇ ਇਸ ਦੀ ਵੀਡੀਓ ਬਣਾ ਲਈ, ਜੋ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਅਤੇ ਹਰ ਪਾਸਿਉਂ ਵਿਧਾਇਕ ਦੇ ਖਿਲਾਫ ਕਾਰਵਾਈ ਦੀ ਮੰਗ ਉੱਠ ਪਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ