Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗ

October 31, 2021 10:19 PM

ਟੋਕੀਓ, 31 ਅਕਤੂਬਰ (ਪੋਸਟ ਬਿਊਰੋ) : ਐਤਵਾਰ ਨੂੰ ਟੋਕੀਓ ਦੀ ਟਰੇਨ ਵਿੱਚ ਚਾਕੂ ਲੈ ਕੇ ਚੜ੍ਹੇ ਇੱਕ ਵਿਅਕਤੀ ਨੇ ਕਈ ਪੈਸੈਂਜਰਜ਼ ਨੂੰ ਜ਼ਖ਼ਮੀ ਕਰ ਦਿੱਤਾ ਤੇ ਗੱਡੀ ਵਿੱਚ ਅੱਗ ਵੀ ਲਗਾ ਦਿੱਤੀ। ਇਸ ਤੋਂ ਬਾਅਦ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਵਿੱਚੋਂ ਛਾਲਾਂ ਮਾਰ ਦਿੱਤੀਆਂ। ਇਹ ਜਾਣਕਾਰੀ ਪੁਲਿਸ ਤੇ ਚਸ਼ਮਦੀਦਾਂ ਨੇ ਦਿੱਤੀ।
ਟੋਕੀਓ ਫਾਇਰ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ 17 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜੁ਼ਕ ਹੈ। ਹਮਲਾਵਰ ਦੀ ਪਛਾਣ 20 ਸਾਲਾਂ ਦੇ ਵਿਅਕਤੀ ਵਜੋਂ ਕੀਤੀ ਗਈ ਹੈ, ਉਸ ਨੂੰ ਮੌਕੇ ਉੱਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਤੇ ਉਸ ਉੱਤੇ ਕਤਲ ਕਰਨ ਦੀ ਕੋਸਿ਼ਸ਼ ਕਰਨ ਸਬੰਧੀ ਜਾਂਚ ਚੱਲ ਰਹੀ ਹੈ। ਐਨਐਚਕੇ ਨੇ ਆਖਿਆ ਕਿ ਉਸ ਦਾ ਮੰਤਵ ਅਜੇ ਸਮਝ ਨਹੀਂ ਆਇਆ ਹੈ।
ਐਨਐਚਕੇ ਨੇ ਦੱਸਿਆ ਕਿ ਚਸ਼ਮਦੀਦਾਂ ਵੱਲੋਂ ਪੁਲਿਸ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ ਹਮਲਾਵਰ ਨੇ ਬਹੁਤ ਹੀ ਗੂੜ੍ਹੇ ਰੰਗ ਦੇ ਕੱਪੜੇ ਪਾਏ ਹੋਏ ਸਨ-ਹਰੇ ਰੰਗ ਦੀ ਸ਼ਰਟ, ਨੀਲੇ ਰੰਗ ਦਾ ਸੂਟ ਤੇ ਜਾਮਣੀ ਰੰਗ ਦਾ ਕੋਟ। ਉਹ ਕੌਮਿਕ ਬੁੱਕ ਦਾ ਕੋਈ ਕਿਰਦਾਰ ਲੱਗ ਰਿਹਾ ਸੀ ਜਾਂ ਫਿਰ ਹੈਲੋਈਨ ਉੱਤੇ ਜਾਣ ਵਾਲਾ ਕੋਈ ਸ਼ਖ਼ਸ ਲੱਗ ਰਿਹਾ ਸੀ। ਟੋਕੀਓ ਪੁਲਿਸ ਨੇ ਦੱਸਿਆ ਕਿ ਇਹ ਹਮਲਾ ਕੋਕਿਰਿਓ ਸਟੇਸ਼ਨ ਨੇੜੇ ਕੇਈਓ ਟਰੇਨ ਦੇ ਅੰਦਰ ਹੋਇਆ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ