Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਭਾਰਤ ਦੇ ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਮਨਜ਼ੂਰ

November 25, 2021 08:21 AM

* ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚੋਂ ਪਾਸ ਕਰਾਇਆ ਜਾਵੇਗਾ


ਨਵੀਂ ਦਿੱਲੀ, 24 ਨਵੰਬਰ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਬਿੱਲ ਦੇ ਖਰੜੇ ਨੂੰ ਅੱਜ ਕੇਂਦਰੀ ਕੈਬਨਿਟ ਨੇਮਨਜ਼ੂਰ ਕਰ ਲਿਆ ਹੈ।ਇਹ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਦਿਨੀਂ ਕੀਤੇ ਐਲਾਨ ਉੱਤੇ ਅਮਲ ਨਾਲ ਸਰਕਾਰ ਤੇ ਕਿਸਾਨਾਂ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਚੱਲ ਰਿਹਾ ਟਕਰਾਅ ਖ਼ਤਮ ਹੋਣ ਦੀ ਆਸਬੱਝੀ ਹੈ।
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਹਫਤੇ ਕਿਹਾ ਸੀ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਇਹ ਕਾਨੂੰਨ ਵਾਪਸ ਲੈਣ ਦੀ ਪ੍ਰਕਿਰਿਆ ਪੂਰੀਹੋਵੇਗੀ।ਅੱਜ ਕੇਂਦਰੀ ਕੈਬਨਿਟ ਦੀਮੀਟਿੰਗ ਵਿੱਚ ਇਸ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਾਰਤ ਸਰਕਾਰ ਨੇ 29 ਨਵੰਬਰ ਤੋਂ ਸ਼ੁਰੂ ਹੋ ਰਹੇ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਲਈ ਲੋਕ ਸਭਾ ਬੁਲੇਟਿਨਵਿੱਚ‘ਫਾਰਮ ਲਾਅਜ਼ ਰੀਪੀਲ ਬਿੱਲ 2021’ ਕੰਮ-ਕਾਰ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਹੈ।ਇਹ ਤਿੰਨੇ ਕਾਨੂੰਨਵਾਪਸ ਲੈਣ ਦਾ ਬਿੱਲ ਪਾਰਲੀਮੈਂਟ ਦੇ ਦੋਵਾਂ ਹਾਊਸਾਂ ਤੋਂ ਪਾਸ ਹੋਣ ਪਿੱਛੋਂ ਰਾਸ਼ਟਰਪਤੀ ਦੇ ਦਸਖਤਾਂ ਨਾਲ ਗਜ਼ਟ ਵਿਚ ਛਾਪਿਆ ਜਾਵੇਗਾ।ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋ ਰਹੇ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਜ਼ਰੂਰ ਬਿੱਲ ਪੇਸ਼ ਕਰੇਗੀ। ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਸਰਕਾਰ ਕਿਸਾਨਾਂ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੈਅ ਕਰਨ ਲਈ ਇੱਕ ਕਮੇਟੀ ਵੀ ਬਣਾਵੇਗੀ, ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਭਾਰਤ ਸਰਕਾਰ ਵੱਲੋਂਪਿਛਲੇ ਸਾਲ ਸਤੰਬਰ 2020ਵਿੱਚ ਇਹ ਖੇਤੀ ਕਾਨੂੰਨ ਪਾਸ ਕੀਤੇ ਜਾਣ ਵੇਲੇ ਤੋਂ ਕਿਸਾਨ ਜਥੇਬੰਦੀਆਂ ਲਗਾਤਾਰ ਇਨ੍ਹਾਂ ਦਾ ਵਿਰੋਧ ਕਰ ਰਹੀਆਂ ਹਨ। ਸਰਕਾਰ ਦੇ ਤਾਜ਼ਾ ਫੈਸਲੇ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਨੇ ਇਹ ਕਾਨੂੰਨ ਪਾਰਲੀਮੈਂਟ ਵਿੱਚ ਰੱਦ ਹੋਣ ਤਕ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪਾਰਲੀਮੈਂਟ ਦੇ ਨਿਯਮਾਂ ਮੁਤਾਬਕ ਕੋਈ ਪੁਰਾਣਾ ਕਾਨੂੰਨ ਵਾਪਸ ਲੈਣ ਦਾ ਕੰਮ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੈਤੇ ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਦੇ ਬਿੱਲ ਨੂੰ ਪਾਰਲੀਮੈਂਟ ਦੇ ਦੋਵਾਂ ਸਦਨਾਂ ਤੋਂ ਪਾਸ ਕਰਵਾਉਣਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਰੱਦ ਕਰਨ ਲਈ ਵੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਤੋਂ ਬਿੱਲ ਪਾਸ ਕਰਵਾਉਣਾ ਹੁੰਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ