Welcome to Canadian Punjabi Post
Follow us on

04

July 2025
 
ਪੰਜਾਬ

ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ

November 30, 2021 08:50 AM

ਅੰਮ੍ਰਿਤਸਰ, 29 ਨਵੰਬਰ, (ਪੋਸਟ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਸੋਮਵਾਰ ਨੂੰ ਹੋਏ ਸਾਲਾਨਾ ਇਜਲਾਸ ਵਿੱਚਹਰਜਿੰਦਰ ਸਿੰਘ ਧਾਮੀ ਨੂੰ ਨਵੇਂ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਸਰਬਸੰਮਤੀ ਨਾਲ ਚੁਣੇ ਗਏ ਹਨ। ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਜਨਰਲ ਸੈਕਟਰੀ ਸਨ।
ਅੱਜ ਸੋਮਵਾਰ ਨੂੰਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੇਲੇ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਦੇ ਨਾਂਅ ਪੇਸ਼ ਹੋ ਗਏ। ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਲੋਕ ਇਨਸਾਫ ਪਾਰਟੀ ਦੇ ਬਲਵਿੰਦਰ ਸਿੰਘ ਬੈਂਸ, ਸੰਯੁਕਤ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਅਤੇ ਹੋਰ ਦਲਾਂ ਨਾਲ ਸਬੰਧਤ ਹਨ, ਜਦਕਿ ਹਰਜਿੰਦਰ ਸਿੰਘ ਧਾਮੀ ਬਾਦਲ ਅਕਾਲੀ ਦਲ ਨਾਲ ਸਬੰਧਤ ਹਨ। ਇਸ ਪਿੱਛੋਂ ਪ੍ਰਧਾਨਗੀ ਲਈ ਹੋਈ ਵੋਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਪਈਆਂ, ਜਦ ਕਿ ਵਿਰੋਧੀ ਮਿੱਠੂ ਸਿੰਘ ਨੂੰ ਸਿਰਫ 19 ਵੋਟਾਂ ਪਈਆਂ। ਇਸ ਦੇ ਬਾਅਦ ਅਹੁਦੇਦਾਰਾਂ ਲਈ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਅਤੇ ਕਰਨੈਲ ਸਿੰਘ ਪੰਜੋਲੀ ਜਨਰਲ ਸੈਕਟਰੀ ਚੁਣੇ ਗਏ ਅਤੇ ਕਾਰਜਕਾਰਨੀ ਦੀ ਚੋਣ ਵੀ ਕੀਤੀ ਗਈ।
ਸਿੱਖ ਗੁਰਦੁਆਰਾ ਐਕਟ-1925 ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪੰਜ ਸਾਲਪਿੱਛੋਂ ਤੇ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਸਾਲ ਹੁੰਦੀ ਹੈ।ਸ਼੍ਰੋਮਣੀ ਕਮੇਟੀ ਦੇ ਸਭ ਤੋਂ ਵਧੇਰੇ ਸਮਾਂ (25 ਸਾਲਾਂ ਤੋਂ ਵੱਧ) ਪ੍ਰਧਾਨ ਰਹਿਣ ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਨ।ਪਿਛਲੀ ਵਾਰੀ ਬੀਬੀ ਜਗੀਰ ਕੌਰ ਇਸ ਕਮੇਟੀ ਦੇ ਪ੍ਰਧਾਨ ਚੁਣੇ ਗਏ ਸਨ।ਬਾਦਲ ਅਕਾਲੀ ਦਲ ਕੋਲ ਸ਼੍ਰੋਮਣੀ ਕਮੇਟੀ ਵਿਚ ਬਹੁਮਤ ਹੈ।ਸ਼੍ਰੋਮਣੀ ਕਮੇਟੀ ਦੇ ਕੁਲ 190 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਅਤੇ 15 ਮੈਂਬਰ ਵੱਖ ਵੱਖ ਰਾਜਾਂ ਤੋਂ ਨਾਮਜ਼ਦ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ, ਪਰ ਉਨ੍ਹਾਂ ਨੂੰ ਵੋਟ ਦਾ ਹੱਕ ਨਹੀਂ ਹੁੰਦਾ। ਮੌਜੂਦਾ ਹਾਊਸ ਦੇ ਲਗਪਗ 23 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਤੇ ਦੋ ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ