Welcome to Canadian Punjabi Post
Follow us on

04

July 2025
 
ਕੈਨੇਡਾ

ਜਿਨ੍ਹਾਂ ਦਾ ਪੂਰਾ ਟੀਕਾਕਰਣ ਨਹੀਂ ਹੋਇਆ ਉਹ ਅੱਜ ਤੋਂ ਜਹਾਜ਼ ਤੇ ਟਰੇਨਜ਼ ਦਾ ਸਫਰ ਨਹੀਂ ਕਰ ਸਕਣਗੇ

November 30, 2021 06:22 PM

ਓਟਵਾ, 30 ਨਵੰਬਰ (ਪੋਸਟ ਬਿਊਰੋ) : ਅੱਜ ਤੋਂ 12 ਸਾਲ ਤੋਂ ਉੱਪਰ ਉਮਰ ਦੇ ਉਨ੍ਹਾਂ ਲੋਕਾਂ ਨੂੰ ਹਵਾਈ ਜਹਾਜ਼ ਜਾਂ ਰੇਲਗੱਡੀ ਵਿੱਚ ਨਹੀਂ ਚੜ੍ਹਨ ਦਿੱਤਾ ਜਾਵੇਗਾ ਜਿਨ੍ਹਾਂ ਦਾ ਪੂਰਾ ਟੀਕਾਕਰਣ ਨਹੀਂ ਹੋਇਆ ਹੋਵੇਗਾ। ਹੁਣ ਕੋਵਿਡ-19 ਦਾ ਨੈਗੇਟਿਵ ਟੈਸਟ ਵੀ ਬਹੁਤੇ ਲੋਕਾਂ ਦੀ ਮਦਦ ਨਹੀਂ ਕਰ ਸਕੇਗਾ।
ਇਹ ਪਾਲਿਸੀ 30 ਅਕਤੂਬਰ ਤੋਂ ਪ੍ਰਭਾਵੀ ਹੋਣ ਜਾ ਰਹੀ ਹੈ। ਪਰ ਂਿਜਨ੍ਹਾਂ ਟਰੈਵਲਰਜ਼ ਦਾ ਟੀਕਾਕਰਣ ਨਹੀਂ ਹੋਇਆ ਉਨ੍ਹਾਂ ਲਈ ਫੈਡਰਲ ਸਰਕਾਰ ਨੇ ਥੋੜ੍ਹੇ ਸਮੇਂ ਦੀ ਮੁਹਲਤ ਦਿੱਤੀ ਹੈ ਤੇ ਉਹ ਆਪਣੇ ਟਰਿੱਪ ਤੋਂ 72 ਘੰਟੇ ਪਹਿਲਾਂ ਕਰਵਾਏ ਗਏ ਕੋਵਿਡ-19 ਦੇ ਨੈਗੇਟਿਵ ਮੌਲੀਕਿਊਲਰ ਟੈਸਟ ਤੋਂ ਬਾਅਦ ਜਹਾਜ਼ ਚੜ੍ਹ ਸਕਦੇ ਹਨ ਜਾਂ ਰੇਲਗੱਡੀ ਦਾ ਸਫਰ ਕਰ ਸਕਦੇ ਹਨ। ਇਹ ਨਵਾਂ ਨਿਯਮ ਕੈਨੇਡਾ ਵੱਲੋਂ ਕੋਵਿਡ-19 ਦੇ ਓਮਾਈਕ੍ਰੌਨ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਲਿਆਂਦਾ ਗਿਆ ਹੈ।
ਇਸ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰੀ ਫਿਰ ਸਰਹੱਦਾਂ ਬੰਦ ਕਰਨ ਤੇ ਭਾਰੀ ਸਕਰੀਨਿੰਗ ਦੀ ਸ਼ੁਰੂਆਤ ਦਾ ਡਰ ਪੈਦਾ ਹੋ ਗਿਆ ਹੈ।ਵਰਲਡ ਹੈਲਥ ਆਰਗੇਨਾਈਜ਼ੇਸ਼ਨ ਅਨੁਸਾਰ ਓਮਾਈਕ੍ਰੌਨ ਤੋਂ ਰਿਸਕ ਬਹੁਤ ਜਿ਼ਆਦਾ ਹੈ ਪਰ ਅਜੇ ਵੀ ਇਸ ਬਾਰੇ ਪਬਲਿਕ ਹੈਲਥ ਅਧਿਕਾਰੀ ਤੇ ਵਿਗਿਆਨੀ ਬਹੁਤਾ ਕੁੱਝ ਨਹੀਂ ਜਾਣਦੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ