Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਟੋਰਾਂਟੋ ਪੁਲਿਸ ਨੇ ਵੈਕਸੀਨ ਸਟੇਟਸ ਨਾ ਦੱਸਣ ਵਾਲੇ ਆਪਣੇ 200 ਮੈਂਬਰਾਂ ਨੂੰ ਭੇਜਿਆ ਛੁੱਟੀ ਉੱਤੇ

December 01, 2021 06:28 PM

ਟੋਰਾਂਟੋ, 1 ਦਸੰਬਰ (ਪੋਸਟ ਬਿਊਰੋ) : ਟੋਰਾਂਟੋ ਪੁਲਿਸ ਅਧਿਕਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਦਾ ਸਟੇਟਸ ਵਿਖਾਉਣ ਦੀ ਤਰੀਕ ਅਖੀਰ ਆ ਹੀ ਗਈ। ਟੋਰਾਂਟੋ ਪੁਲਿਸ ਵੱਲੋਂ ਆਪਣੇ ਵਰਦੀਧਾਰੀ ਤੇ ਸਿਵਲੀਅਨ ਮੈਂਬਰਾਂ ਨੂੰ ਆਪਣਾ ਵੈਕਸੀਨੇਸ਼ਨ ਸਟੇਟਸ ਵਿਖਾਉਣ ਲਈ ਆਖਿਆ ਗਿਆ ਤੇ ਜਿਹੜੇ ਅਜਿਹਾ ਨਹੀਂ ਕਰ ਸਕੇ ਉਨ੍ਹਾਂ ਨੂੰ ਬਿਨਾਂ ਤਨਖਾਹ ਦੇ ਘਰ ਰਹਿਣ ਲਈ ਆਖ ਦਿੱਤਾ ਗਿਆ ਹੈ।
ਮੰਗਲਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਵਿੱਚ ਟੋਰਾਂਟੋ ਪੁਲਿਸ ਸਰਵਿਸਿਜ਼ (ਟੀਪੀਐਸ) ਨੇ ਆਖਿਆ ਕਿ 98 ਫੀ ਸਦੀ ਤੋਂ ਵੱਧ 7400 ਮੈਂਬਰਾਂ ਨੇ ਆਪਣਾ ਵੈਕਸੀਨੇਸ਼ਨ ਸਟੇਟਸ ਜ਼ਾਹਿਰ ਕਰ ਦਿੱਤਾ ਜਦਕਿ ਬਾਕੀ 205 ਮੁਲਾਜ਼ਮ, ਜਿਨ੍ਹਾਂ ਨੇ ਆਪਣਾ ਵੈਕਸੀਨੇਸ਼ਨ ਸਟੇਟਸ ਨਹੀਂ ਦੱਸਿਆ, ਉਨ੍ਹਾਂ ਨੂੰ ਬਿਨਾਂ ਤਨਖਾਹ ਛੁੱਟੀ ਉੱਤੇ ਭੇਜ ਦਿੱਤਾ ਗਿਆ। ਟੀਪੀਐਸ ਨੇ ਦੱਸਿਆ ਕਿ 117 ਵਰਦੀਧਾਰੀ ਮੁਲਾਜ਼ਮ ਹਨ ਤੇ ਬਾਕੀ 88 ਸਿਵਲੀਅਨ ਹਨ।
ਪੁਲਿਸ ਚੀਫ ਜੇਮਜ਼ ਰੈਮਰ ਨੇ ਇੱਕ ਬਿਆਨ ਵਿੱਚ ਆਖਿਆ ਕਿ ਸਾਡਾ ਮਕਸਦ ਆਪਣੇ ਮੈਂਬਰਾਂ, ਜਿਸ ਜਨਤਾ ਦੀ ਅਸੀਂ ਸੇਵਾ ਕਰਦੇ ਹਾਂ ਉਨ੍ਹਾਂ ਦੀ ਸਿਹਤ ਤੇ ਕੰਮ ਵਾਲੀਆਂ ਥਾਂਵਾਂ ਦੀ ਸੇਫਟੀ ਨੂੰ ਯਕੀਨੀ ਬਣਾਉਣਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ