Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਰਾਹਗੀਰਾਂ ਨੂੰ ਮਾਰੀ ਗਈ ਟੱਕਰ ਕਾਰਨ 8 ਸਾਲਾ ਬੱਚੀ ਦੀ ਹੋਈ ਮੌਤ

December 02, 2021 12:07 AM

ਓਨਟਾਰੀਓ, 1 ਦਸੰਬਰ (ਪੋਸਟ ਬਿਊਰੋ) : ਲੰਡਨ, ਓਨਟਾਰੀਓ ਵਿੱਚ ਇੱਕ ਗੱਡੀ ਵੱਲੋਂ 10 ਰਾਹਗੀਰਾਂ ਤੇ ਇੱਕ ਹੋਰ ਗੱਡੀ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਅੱਠ ਸਾਲਾ ਬੱਚੀ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਲੰਡਨ ਪੁਲਿਸ ਸਰਵਿਸ ਨੇ ਦੱਸਿਆ ਕਿ ਐਮਰਜੰਸੀ ਅਮਲੇ ਨੂੰ ਸ਼ਾਮੀਂ 6:45 ਉੱਤੇ ਇਸ ਹਾਦਸੇ ਦਾ ਪਤਾ ਲੱਗਿਆ ਤੇ ਉਹ ਫੌਰਨ ਵੰਡਰਲੈਂਡ ਰੋਡ ਦੇ ਪੱਛਮ ਵੱਲ ਰਿਵਰਸਾਈਡ ਡਰਾਈਵ ਉੱਤੇ ਘਟਨਾ ਵਾਲੀ ਥਾਂ ਉੱਤੇ ਪਹੁੰਚੇ। ਬੁੱਧਵਾਰ ਨੂੰ ਦਿੱਤੀ ਗਈ ਅਪਡੇਟ ਵਿੱਚ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਛੇ ਸਾਲ ਤੋਂ 40 ਸਾਲ ਦੀ ਉਮਰ ਦੀਆਂ 10 ਮਹਿਲਾ ਰਾਹਗੀਰ ਜ਼ਖ਼ਮੀ ਹੋਈਆਂ।ਅੱਠ ਸਾਲਾ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਤੇ ਬਾਅਦ ਵਿੱਚ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਇਹ ਵੀ ਦੱਸਿਆ ਕਿ ਇੱਕ ਬਾਲਗ ਤੇ ਚਾਰ ਬੱਚੇ ਅਜੇ ਹਸਪਤਾਲ ਵਿੱਚ ਹੀ ਹਨ ਤੇ ਉਨ੍ਹਾਂ ਦੀ ਹਾਲਤ ਠੀਕ ਹੈ ਤੇ ਇੱਕ ਹੋਰ ਬੱਚੇ ਦੀ ਹਾਲਤ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਦੋ ਬੱਚਿਆਂ ਤੇ ਇੱਕ ਟੀਨੇਜਰ ਨੂੰ ਮਾਮੂਲੀ ਜ਼ਖ਼ਮਾਂ ਦੇ ਇਲਾਜ ਤੋਂ ਬਾਅਦ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਰਾਹਗੀਰਾਂ ਦਾ ਇੱਕ ਗਰੁੱਪ ਰਿਵਰਸਾਈਡ ਦੇ ਉੱਤਰ ਵਾਲੇ ਪਾਸੇ ਪੂਰਬ ਵੱਲ ਤੁਰਿਆ ਜਾ ਰਿਹਾ ਸੀ ਜਦੋਂ ਇੱਕ ਗੱਡੀ ਉਨ੍ਹਾਂ ਨਾਲ ਆ ਟਕਰਾਈ। ਇਸ ਗੱਡੀ ਨੂੰ 78 ਸਾਲਾ ਮਹਿਲਾ ਚਲਾ ਰਹੀ ਸੀ।
ਪੁਲਿਸ ਅਨੁਸਾਰ ਇਸ ਡਰਾਈਵਰ ਨੇ ਹੀ ਫਿਰ ਇੱਕ ਗੱਡੀ ਵਿੱਚ ਆਪਣੀ ਗੱਡੀ ਜਾ ਮਾਰੀ ਜਿਹੜੀ ਰੈੱਡ ਲਾਈਟ ਉੱਤੇ ਰੁਕੀ ਹੋਈ ਸੀ। ਕਾਂਸਟੇਬਲ ਸੰਦਾਸ਼ਾ ਬਫ ਨੇ ਦੱਸਿਆ ਕਿ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਚਾਰਜਿਜ਼ ਨਹੀਂ ਲਾਏ ਗਏ ਹਨ ਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ