Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਪੁਲਸ ਵਰਦੀ ਵਿੱਚ ਆਏ ਲੁਟੇਰੇ ਡੇਢ ਮਿੰਟ ਵਿੱਚ ਬੈਂਕ ਵਿੱਚੋਂ 30.85 ਲੱਖ ਰੁਪਏ ਲੁੱਟ ਕੇ ਲੈ ਗਏ

December 06, 2021 01:37 AM

ਤਰਨ ਤਾਰਨ, 5 ਦਸੰਬਰ (ਪੋਸਟ ਬਿਊਰੋ)- ਇਸ ਸ਼ਹਿਰ ਦੀਬਹੁਤ ਜਿ਼ਆਦਾ ਭੀੜ ਭਰੀ ਜੰਡਿਆਲਾ ਰੋਡ ਉੱਤੇ ਐਚ ਡੀ ਐਫ ਸੀ ਬੈਂਕ ਦੇ ਖਜ਼ਾਨਚੀ ਤੋਂ ਦਿਨ ਦਿਹਾੜੇ ਪੁਲਸ ਵਰਦੀ ਵਿੱਚ ਆਏ ਦੋ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਉੱਤੇ ਤੀਹ ਲੱਖ 85 ਹਜ਼ਾਰ ਰੁਪਏ ਲੁੱਟ ਲਏ ਤੇ ਮੱਸਿਆ ਦੀ ਭੀੜ ਮੋਟਰ ਸਾਈਕਲ ਉੱਤੇ ਫਰਾਰ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਸਾਰ ਐਸ ਐਸ ਪੀ ਹਰਵਿੰਦਰ ਸਿੰਘ ਵਿਰਕ ਮੌਕੇ ਉੱਤੇਪੁੱਜੇ ਤੇ ਜਾਇਜ਼ਾ ਲਿਆ। ਲੁਟੇਰਿਆਂ ਨੇ ਡੇਢ ਕੁ ਮਿੰਟ ਵਿੱਚ ਹੀ ਬੈਂਕ ਵਿੱਚ ਲੁੱਟ ਕਰ ਦਿੱਤੀ। ਇਸ ਬੈਂਕ ਵਿੱਚ ਸੁਰੱਖਿਆ ਗਾਰਡ ਸੀ, ਪਰ ਉਸ ਕੋਲ ਹਥਿਆਰ ਨਾ ਹੋਣ ਕਾਰਨ ਉਹ ਵੀ ਬੇਵੱਸ ਹੋ ਗਿਆ। ਘਟਨਾ ਤੋਂ ਬਾਅਦ ਭਾਵੇਂ ਪੁਲਸ ਨੇ ਇਲਾਕੇ ਵਿੱਚ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ, ਪਰ ਲੁਟੇਰੇ ਖਿਸਕਣ ਵਿੱਚ ਕਾਮਯਾਬ ਹੋ ਗਏ। ਐਸ ਐਸ ਪੀ ਵਿਰਕ ਨੇ ਦੱਸਿਆ ਕਿ ਦੁਪਹਿਰੇ ਤਿੰਨ ਵਜੇ ਦੇ ਕਰੀਬ ਦੋ ਵਿਅਕਤੀ ਐਚ ਡੀ ਐਫ ਸੀ ਬੈਂਕ ਜੰਡਿਆਲਾ ਰੋਡ ਵਿੱਚ ਆਏ, ਜਿਨ੍ਹਾਂ ਵਿੱਚੋਂ ਇੱਕ ਨੇ ਪੁਲਸ ਦੀ ਵਰਦੀ ਪਹਿਨੀ ਹੋਈ ਤੇ ਦੂਸਰੇ ਨੇ ਪੁਲਸ ਵਰਦੀ ਦੀ ਪੱਗ ਬੰਨ੍ਹੀ ਸੀ। ਵਰਦੀਧਾਰੀ ਲੁਟੇਰਾ ਸਿੱਧਾ ਬੈਂਕ ਦੀ ਖਜ਼ਾਨਚੀ ਪਵਨਦੀਪ ਕੌਰ ਦੇ ਕੈਬਿਨ ਵਿੱਚ ਗਿਆ ਅਤੇ ਪਿਸਤੌਲ ਦੀ ਨੋਕ ਉੱਤੇ ਤੀਹ ਲੱਖ 85 ਹਜ਼ਾਰ ਰੁਪਏ ਦੇ ਕਰੀਬ ਨਕਦੀ ਲੁੱਟ ਲਈ, ਜਦ ਕਿ ਦੂਸਰਾ ਬੰਦਾ ਸੁਰੱਖਿਆ ਗਾਰਡ ਦੇ ਕੋਲ ਖੜ੍ਹਾ ਰਿਹਾ। ਡੇਢ ਮਿੰਟ ਵਿੱਚ ਵਰਦੀਧਾਰੀ ਲੁਟੇਰਾ ਆਇਆ ਤੇ ਦੋਵੇਂ ਜਾਣੇ ਮੋਟਰ ਸਾਈਕਲ ਉੱਤੇ ਬੱਸ ਅੱਡੇ ਵੱਲ ਫਰਾਰ ਹੋ ਗਏ।ਇਸ ਮੌਕੇ ਫੋਰੈਂਸਿਕ ਮਾਹਿਰਾਂ ਤੇ ਡਾਗ ਸਕੁਐਡ ਵੀ ਬੁਲਾਏ ਗਏ ਅਤੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਨੂੰ ਫੋਲਿਆ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ