Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਮਨਜਿੰਦਰ ਸਿੰਘ ਸਿਰਸਾ ਵੱਲੋਂ ਅਕਾਲੀ ਦਲ ਨੂੰ ਨਸੀਹਤ ਦੇਣਾ ਚਰਚਾ ਦਾ ਵਿਸ਼ਾ ਬਣਿਆ

December 07, 2021 01:14 AM

ਲੁਧਿਆਣਾ, 6 ਦਸੰਬਰ (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਤਿ ਨਜ਼ਦੀਕੀ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਜਾਣ ਤੋਂ ਬਾਅਦ ਪਹਿਲੀ ਵਾਰ ਅਕਾਲੀ ਦਲ ਉੱਤੇ ਚੋਟ ਕਰਦਿਆਂ ਜੋ ਅਕਾਲੀ ਦਲ ਨੂੰ ਨਸੀਹਤਾਂ ਦਿੱਤੀਆਂ ਹਨ, ਉਸ ਤੋਂ ਲੱਗਦਾ ਹੈ ਅਕਾਲੀ ਦਲ ਵਿੱਚ ਰਹਿੰਦੇ ਹੋਏ ਉਨ੍ਹਾਂ ਦੀਆਂ ਨਸੀਹਤਾਂ ਉੱਤੇ ਅਕਾਲੀਆਂ ਨੇ ਅਮਲ ਨਹੀਂ ਕੀਤਾ, ਜਿਸ ਕਰ ਕੇ ਸਿਰਸਾ ਨੇ ਅਕਾਲੀ ਦਲ ਉੱਤੇ ਬਿਜਲੀ ਸੁੱਟਣ ਵਰਗੀ ਕਾਰਵਾਈ ਕੀਤੀ ਹੈ।
ਸਿਰਸਾ ਨੇ ਕਿਹਾ ਕਿ ਮੈਨੂੰ ਭਾਜਪਾ ਧੱਕੇ ਨਾਲ ਜਾਂ ਡਰਾ-ਧਮਕਾ ਕੇ ਨਹੀਂ ਲੈ ਗਈ, ਮੈਂ ਇੱਛਾ ਅਨੁਸਾਰ ਸ਼ਾਮਲ ਹੋਇਆ ਹਾਂ।ਜੇ ਭਾਜਪਾ ਧੱਕੇ ਨਾਲ ਲੈ ਕੇ ਜਾਣਾ ਚਾਹੁੰਦੀ ਤਾਂ ਉਹ ਦਿੱਲੀ ਦੀ ਕਮੇਟੀ ਵੀ ਲਿਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪਹਿਲਾਂ ਵੀ ਟਕਸਾਲੀ ਆਗੂ ਛੱਡ ਕੇ ਜਾ ਚੁੱਕੇ ਹਨ, ਜਿਨ੍ਹਾਂ ਨੇ ਬੇਅਦਬੀ, ਨਸ਼ਾ, ਇੱਕ ਪਰਵਾਰ ਉੱਤੇ ਕੇਂਦਰਤ ਅਕਾਲੀ ਦਲ ਅਤੇ ਹੋਰ ਕਈ ਦੋਸ਼ ਲਾਏ ਹਨ, ਪਰ ਮੈਂ ਦੋਸ਼ ਨਹੀਂ ਲਾ ਕੇ ਗਿਆ।ਉਨ੍ਹਾਂ ਨਾਲ ਹੀ ਕਿਹਾ ਕਿ ਅਕਾਲੀ ਦਲ ਹੁਣ ਮਸਲੇ ਹੱਲ ਕਰਾਉਣ ਦੇ ਸਮਰੱਥ ਨਹੀਂ, ਇਸ ਲਈ ਮੈਂ ਵੱਡੀ ਪਾਰਟੀ ਵਿੱਚ ਜਾ ਕੇ ਸਿੱਖ ਮਸਲੇ ਹੱਲ ਕਰਨ ਲਈ ਇਹ ਉਡਾਰੀ ਮਾਰੀ ਹੈ। ਸਿਰਸਾ ਦੀ ਇਸ ਨਸੀਹਤ ਨੂੰ ਲੈ ਕੇ ਵਿਆਹਾਂ-ਸ਼ਾਦੀਆਂ ਅਤੇ ਭੋਗਾਂ-ਸੋਗਾਂ ਉੱਤੇ ਹਰ ਜ਼ੁਬਾਨ ਉੱਤੇ ਚਰਚਾਵਾਂ ਲਗਾਤਾਰ ਹੋ ਰਹੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ