Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਜਾਅਲੀ ਹੈ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਫੜ੍ਹਨ ਸਬੰਧੀ ਦਸਤਾਵੇਜ਼ : ਸਿਹਤ ਮੰਤਰਾਲਾ

December 07, 2021 08:29 AM

ਓਨਟਾਰੀਓ, 6 ਦਸੰਬਰ (ਪੋਸਟ ਬਿਊਰੋ) : ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਫੜ੍ਹਨ ਬਾਰੇ ਆਨਲਾਈਨ ਸਰਕੂਲੇਟ ਹੋ ਰਿਹਾ ਦਸਤਾਵੇਜ਼ ਜਾਅਲੀ ਹੈ ਤੇ ਇਸ ਮਾਮਲੇ ਦੀ ਜਾਂਚ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਇਹ ਖੁਲਾਸਾ ਸਰਕਾਰ ਵੱਲੋਂ ਕੀਤਾ ਗਿਆ।
ਇਹ ਦਸਤਾਵੇਜ਼ ਜਾਅਲੀ ਹੈ ਤੇ ਇੰਜ ਲੱਗਦਾ ਹੈ ਕਿ ਇਸ ਨੂੰ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਤੇ ਸਾਲੀਸਿਟਰ ਜਨਰਲ ਸਿਲਵੀਆ ਜੋਨਜ਼ ਵੱਲੋਂ ਲਿਖਿਆ ਗਿਆ ਹੈ। ਇਸ ਵਿੱਚ ਫੈਡਰਲ ਮਨਿਸਟਰ ਆਫ ਐਮਰਜੰਸੀ ਪ੍ਰਿਪੇਅਰਡਨੈੱਸ ਬਿੱਲ ਬਲੇਅਰ ਤੇ ਸਿਹਤ ਮੰਤਰੀ ਜੀਨ ਯਵੇਸ ਡਕਲਸ ਨੂੰ ਸੰਬੋਧਨ ਕੀਤਾ ਗਿਆ ਹੈ।ਇਸ ਵਿੱਚ ਇੰਜ ਲੱਗਦਾ ਹੈ ਕਿ ਐਲੀਅਟ ਤੇ ਜੋਨਜ਼ ਵੱਲੋਂ ਫੈਡਰਲ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਿਨ੍ਹਾਂ ਨੇ ਟੀਕਾਕਰਣ ਨਹੀਂ ਕਰਵਾਇਆ ਉਨ੍ਹਾਂ ਨੂੰ ਮੁਜਰਮ ਕਰਾਰ ਦਿੱਤਾ ਜਾਵੇ ਤੇ ਉਨ੍ਹਾਂ ਨੂੰ ਫੜ੍ਹ ਲਿਆ ਜਾਵੇ।
ਸੋਮਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਸਿਹਤ ਮੰਤਰਾਲੇ ਵੱਲੋਂ ਆਖਿਆ ਗਿਆ ਕਿ ਸਾਡੇ ਧਿਆਨ ਵਿੱਚ ਇਹ ਲੈਟਰ ਆਇਆ ਹੈ ਜਿਹੜਾ ਮੰਤਰੀ ਐਲੀਅਟ ਤੇ ਮੰਤਰੀ ਜੋਨਜ਼ ਵੱਲੋਂ 3 ਦਸੰਬਰ ਨੂੰ ਜਾਰੀ ਕੀਤਾ ਗਿਆ ਲੱਗਦਾ ਹੈ ਤੇ ਇਹ ਆਨਲਾਈਨ ਸਰਕੂਲੇਟ ਹੋ ਰਿਹਾ ਹੈ। ਇਹ ਵੀ ਆਖਿਆ ਗਿਆ ਕਿ ਇਸ ਤਰ੍ਹਾਂ ਦਾ ਕੋਈ ਲੈਟਰ ਮੰਤਰੀ ਐਲੀਅਟ ਤੇ ਮੰਤਰੀ ਜੋਨਜ਼ ਵੱਲੋਂ ਜਾਰੀ ਨਹੀਂ ਕੀਤਾ ਗਿਆ। ਸਰਕਾਰ ਨੇ ਆਖਿਆ ਕਿ ਇਸ ਤਰ੍ਹਾਂ ਦਸਤਾਵੇਜ਼ ਤਿਆਰ ਕਰਨਾ ਮੁਜਰਮਾਨਾ ਕੰਮ ਹੈ ਤੇ ਇਸ ਮਾਮਲੇ ਦੀ ਜਾਂਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੂੰ ਸੌਂਪੀ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ