Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਨਜਰਰੀਆ

ਨਿੱਕੀਆਂ ਜਿੰਦਾਂ ਵੱਡੇ ਸਾਕੇ

December 28, 2021 01:36 AM

-ਡਾਕਟਰ ਅਮਨਦੀਪ ਸਿੰਘ ਟੱਲੇਵਾਲੀਆ
ਆਨੰਦਪੁਰ ਸਾਹਿਬ ਦੀ ਲੜਾਈ ਮਈ 1704 ਈਸਵੀ ਵਿੱਚ ਸ਼ੁਰੂ ਹੋਈ ਤੇ ਲਗਾਤਾਰ ਸੱਤ ਮਹੀਨੇ ਚੱਲਦੀ ਰਹੀ। ਕਿਲ੍ਹੇ ਵਿੱਚ ਸਿੰਘਾਂ ਕੋਲ ਰਾਸ਼ਨ-ਪਾਣੀ ਮੁੱਕ ਗਿਆ। ਓਧਰ ਪਹਾੜੀ ਰਾਜਿਆਂ ਅਤੇ ਮੁਗਲਾਂ ਦੀਆਂ ਫੌਜਾਂ ਵੀ ਬਹੁਤਾ ਚਿਰ ਲੜਨ ਦੇ ਸਮਰੱਥ ਨਹੀਂ ਸਨ। ਇਸ ਕਰ ਕੇ ਮੁਗਲ ਹਾਕਮਾਂ ਅਤੇ ਪਹਾੜੀ ਰਾਜਿਆਂ ਨੇ ਝੂਠੀਆਂ ਸਹੁੰਆਂ ਖਾ ਕੇ ਗੁਰੂ ਜੀ ਕੋਲੋਂ ਆਨੰਦਪੁਰ ਦਾ ਕਿਲ੍ਹਾ ਖਾਲੀ ਕਰਵਾ ਲਿਆ ਤੇ ਕਿਹਾ ਕਿ ਉਹ ਮੁੜ ਕੇ ਵਾਰ ਨਹੀਂ ਕਰਨਗੇ। ਗੁਰੂ ਗੋਬਿੰਦ ਸਿੰਘ ਜੀ ਜਾਣਦੇ ਸਨ ਕਿ ਇਹ ਕਦੇ ਵੀ ਆਪਣੀ ਆਖੀ ਗੱਲ ਤੋਂ ਮੁੱਕਰ ਸਕਦੇ ਹਨ, ਪਰ ਕੁਝ ਸਿੰਘਾਂ ਦੇ ਕਹਿਣ ਉੱਤੇ ਗੁਰੂ ਜੀ ਨੇ ਕਿਲ੍ਹਾ ਛੱਡ ਦਿੱਤਾ ਤੇ ਰੋਪੜ ਦੇ ਇਲਾਕੇ ਵੱਲ ਵਧਣਾ ਸ਼ੁਰੂ ਕਰ ਦਿੱਤਾ। ਹਾਲੇ ਗੁਰੂ ਜੀ ਦਾ ਵਹੀਰ ਸਰਸਾ ਨਦੀ ਕੰਢੇ ਹੀ ਪਹੁੰਚਿਆ ਸੀ ਕਿ ਪਿੱਛੋਂ ਆ ਰਹੀ ਦੁਸ਼ਮਣ ਫੌਜ ਨੇ ਮੁੜ ਹਮਲਾ ਕਰ ਦਿੱਤਾ। ਸਰਸਾ ਨਦੀ ਵਿੱਚ ਉਸ ਵੇਲੇ ਹੜ੍ਹ ਆਇਆ ਹੋਇਆ ਸੀ। ਇਸ ਥਾਂ ਉੱਤੇ ਲਹੂ ਡੋਲਵੀਂ ਟੱਕਰ ਸ਼ਰੂ ਹੋਈ। ਬਹੁਤ ਕੀਮਤੀ ਇਤਿਹਾਸ ਸਰਸਾ ਨਦੀ ਵਿੱਚ ਰੁੜ੍ਹ ਗਿਆ। ਇਸੇ ਸਥਾਨ ਉੱਤੇ ਗੁਰੂ ਜੀ ਦਾ ਪਰਵਾਰ ਵਿੱਛੜਿਆ। ਵੱਡੇ ਸਾਹਿਬਜ਼ਾਦੇ, ਪਿਤਾ ਗੁਰੂ ਗੋਬਿੰਦ ਸਿੰਘ ਜੀ ਨਾਲ ਚਮਕੌਰ ਸਾਹਿਬ ਵੱਲ ਚਲੇ ਗਏ। ਛੋਟੇ ਸਾਹਿਬਜ਼ਾਦੇ ਅਤੇ ਬਿਰਧ ਮਾਂ ਗੁਜਰੀ ਇਕੱਲੇ ਰਹਿ ਗਏ। ਪੋਹ ਦੀ ਰੁੱਤ ਅਤੇ ਕਹਿਰ ਦੀ ਸਰਦੀ ਵਿੱਚ ਦੋ ਛੋਟੇ-ਛੋਟੇ ਬਾਲ ਦਾਦੀ ਦੀ ਉਂਗਲ ਫੜ ਕੇ ਜੰਗਲਾਂ ਵਿੱਚ ਦੀ ਹੁੰਦੇ ਹੋਏ ਹਨੇਰੇ ਨੂੰ ਚੀਰਦੇ ਜ਼ਿੰਦਗੀ ਦਾ ਔਕੜਾਂ ਭਰਿਆ ਸਫਰ ਤਹਿ ਕਰ ਰਹੇ ਸਨ। ਇੰਝ ਤੁਰਦੇ ਤੁਰਦੇ ਗੰਗੂ, ਜੋ ਗੁਰੂ ਘਰ ਦਾ ਰਸੋਈਆ ਸੀ, ਦੇ ਪਿੰਡ ਸਹੇੜੀ ਜਾ ਪਹੁੰਚੇ। ਉਹ ਬੱਚਿਆਂ ਨੂੰ ਤੇ ਦਾਦੀ ਜੀ ਨੂੰ ਆਪਣੇ ਘਰ ਲੈ ਗਿਆ। ਦਾਦੀ ਜੀ ਕੋਲ ਕੁਝ ਗਹਿਣੇ ਅਤੇ ਕੁਝ ਪੈਸੇ ਸਨ। ਇਨ੍ਹਾਂ ਗਹਿਣਿਆਂ ਤੇ ਹੀਰਿਆਂ ਦੀ ਚਮਕ ਨੇ ਉਸ ਨੂੰ ਅੰਨ੍ਹਾ ਕਰ ਦਿੱਤਾ ਅਤੇ ਉਹ ਇਨ੍ਹਾਂ ਕੀਮਤੀ ਵਸਤਾਂ ਨੂੰ ਹਾਸਲ ਕਰਨ ਲਈ ਹੀਰਿਆਂ ਤੋਂ ਵੀ ਸੋਹਣੇ ਬੱਚਿਆਂ ਦੀ ‘ਮੌਤ ਦਾ ਕਾਰਨ’ ਬਣਿਆ।
ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਤੇ ਮਾਤਾ ਨੂੰ ਵਜ਼ੀਰ ਖਾਨ ਕੋਲ ਫੜਾ ਕੇ ਗੰਗੂ ਵੱਡਾ ਇਨਾਮ ਜਿੱਤਣਾ ਚਾਹੁੰਦਾ ਸੀ, ਇਸ ਕਰ ਕੇ ਗੰਗੂ ਅਤੇ ਸਹੇੜੀ ਦੇ ਚੌਧਰੀਆਂ ਨੇ ਇਸ ਗੱਲ ਦੀ ਇਤਲਾਹ ਮੋਰਿੰਡੇ ਦੇ ਰੰਘੜ ਕੋਲ ਕੀਤੀ। ਇਨ੍ਹਾਂ ਨੇ ਸਾਹਿਬਜ਼ਾਦਿਆਂ ਨੂੰ ਵਜ਼ੀਰ ਖਾਨ ਦਾ ਬੰਦੀ ਬਣਾ ਦਿੱਤਾ। ਸਾਹਿਬਜ਼ਾਦਿਆਂ ਅਤੇ ਦਾਦੀ ਜੀ ਨੂੰ ਠੰਢੇ ਬੁਰਜ ਵਿੱਚ ਰੱਖਿਆ ਗਿਆ। ਇਸ ਬੁਰਜ ਨੂੰ ਸਿੱਖ ਇਤਿਹਾਸ ਵਿੱਚ ‘ਚੰਡਾਲ ਬੁਰਜ' ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਪੋਹ ਦੀ ਠੰਢੀ ਹਵਾ ਕਲੇਜਿਆਂ ਨੂੰ ਚੀਰੀ ਜਾ ਰਹੀ ਸੀ, ਪਰ ਸਿਦਕ ਦੇ ਪੱਕੇ ਸ਼ਹੀਦ ਦਾਦੇ ਦੇ ਪੋਤੇ ਆਪਣੀ ਦਾਦੀ ਮਾਂ ਦੀ ਨਿੱਘੀ ਬੁੱਕਲ ਦਾ ਆਨੰਦ ਮਾਣ ਰਹੇ ਸਨ। ਸਾਹਿਬਜ਼ਾਦੇ ਭੁੱਖਣ-ਭਾਣੇ ਠੰਢੇ ਬੁਰਜ ਵਿੱਚ ਬੈਠੇ ਦਾਦੀ ਮਾਂ ਦੀਆਂ ਬਾਤਾਂ ਸੁਣ ਰਹੇ ਸਨ। ਦਾਦੀ ਮਾਂ ਦੀਆਂ ਨਸੀਹਤਾਂ ਉੱਤੇ ਫੁੱਲ ਚੜ੍ਹਾਉਂਦਿਆਂ ਬੱਚਿਆਂ ਨੇ ਕਿਹਾ, ‘ਸਿਰ ਦੇ ਕੇ ਸਿਦਕ ਬਚਾਵਾਂਗੇ।’ 24 ਦਸੰਬਰ 1704 ਈਸਵੀ ਦਾ ਦਿਨ ਚੜ੍ਹਿਆ। ਠੰਢੇ ਬੁਰਜ ਵਿੱਚੋਂ ਸਾਹਿਬਜ਼ਾਦਿਆਂ ਨੂੰ ਲੈਣ ਲਈ ਸਿਪਾਹੀ ਆਏ। ਇਸ ਸਥਿਤੀ ਦਾ ਵਰਣਨ ਅੱਲ੍ਹਾ ਯਾਰ ਖਾਨ ਜੋਗੀ ‘ਸ਼ਹੀਦਾਨਿ ਵਫਾ' ਵਿੱਚ ਇਸ ਤਰਾਂ ਕਰਦਾ ਹੈ :
ਜਾਨੇ ਸੇ ਪਹਿਲੇ ਆਓ ਗਲੇ ਸੇ ਲਗਾ ਤੋ ਲੂੰ,
ਕੇਸੋਂ ਕੋ ਕੰਘੀ ਕਰੂੰ ਜਰਾ ਧੁਲਾ ਤੋ ਲੂੰ,
ਪਿਆਰੇ ਸਰੋਂ ਪੇ ਨੰਨ੍ਹੀ ਸੀ ਕਲਗੀ ਸਜਾ ਤੋ ਲੂੰ,
ਮਰਨ ਸੇ ਪਹਿਲੇ ਤੁਮ ਕੋ ਦੁਲਹਾ ਬਨਾ ਤੋ ਲੂੰ।
ਸਾਹਿਬਜ਼ਾਦਿਆਂ ਨੂੰ ਵਜ਼ੀਰ ਖਾਨ ਦੀ ਕਚਹਿਰੀ ਵਿੱਚ ਪੇਸ਼ ਕੀਤਾ। ਸੂਰਮਿਆਂ ਨੇ ਕਚਹਿਰੀ ਵਿੱਚ ਖਲੋ ਕੇ ਫਤਹਿ ਬੁਲਾਈ। ਇਹ ਦੇਖ ਕੇ ਸੂਬਾ ਕੰਬ ਉਠਿਆ। ਉਸ ਨੇ ਸਾਹਿਬਜ਼ਾਦਿਆਂ ਨੂੰ ਧਰਮ ਤੋਂ ਡੁਲਾਉਣ ਦੇ ਲੱਖਾਂ ਯਤਨ ਕੀਤੇ। ਤਰ੍ਹਾਂ-ਤਰ੍ਹਾਂ ਦੇ ਲਾਲਚ ਦਿੱਤੇ ਤਾਂ ਕਿ ਉਹ ਸਿੱਖ ਧਰਮ ਨੂੰ ਛੱਡ ਕੇ ਇਸਲਾਮ ਕਬੂਲ ਕਰ ਲੈਣ। ਸੂਰਜ ਪ੍ਰਕਾਸ਼ ਦੇ ਕਰਤਾ ਭਾਈ ਸੰਤੋਖ ਸਿੰਘ ਲਿਖਦੇ ਹਨ ਕਿ ਮੋਰਿੰਡੇ ਦੇ ਇੱਕ ਅਹਿਲਕਾਰ ਨੇ ਸਾਹਿਬਜ਼ਾਦਿਆਂ ਨੂੰ ਕਿਹਾ ਕਿ ਤੁਹਾਡੇ ਪਿਤਾ ਜੀ ਤੇ ਭਰਾ ਚਮਕੌਰ ਦੀ ਜੰਗ ਵਿੱਚ ਮਾਰੇ ਗਏ ਹਨ, ਤੁਹਾਡਾ ਕੋਈ ਆਸਰਾ ਨਹੀਂ ਰਿਹਾ, ਜੇ ਤੁਸੀਂ ਇਸਲਾਮ ਕਬੂਲ ਕਰ ਲਵੋ ਤਾਂ ਵਜ਼ੀਰ ਖਾਨ ਤੁਹਾਡੀ ਰੱਖਿਆ ਕਰ ਸਕਦਾ ਹੈ। ਸੂਰਜ ਪ੍ਰਕਾਸ਼ ਅਨੁਸਾਰ :
ਸਾਹਿਬਜ਼ਾਦਿਓ ਪਿਤਾ ਤੁਹਾਰਾ
ਗਢ ਚਮਕੌਰ ਘੇਰ ਗਹਿ ਮਾਰਾ
ਤਹਿ ਤੁਮਰੇ ਦੈ ਭ੍ਰਾਤ ਪ੍ਰਹਾਰੇ
ਸੰਘੀ ਸਿੰਘ ਸਕਲ ਸੋ ਮਾਰੇ।
ਅੱਗਿਓਂ ਸਾਹਿਬਜ਼ਾਦਿਆਂ ਨੇ ਜਵਾਬ ਦਿੱਤਾ :
ਸ੍ਰੀ ਸਤਿਗੁਰੂ ਜਦੋ ਪਿਤਾ ਹਮਾਰਾ
ਜਗ ਮਹਿੰ ਕੋਨ ਸਕੇ ਤਿੰਹ ਮਾਰਾ
ਜਿੰਮ ਆਕਾਸ਼ ਕੋ ਕਿਆ ਕੋਈ ਮਾਰਹਿ
ਕੌਨ ਅੰਧੇਰੀ ਕੋ ਨਿਰਵਾਰਹਿ।
ਸਾਹਿਬਜ਼ਾਦਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਪੁਰਖ ਦੇ ਆਸਰੇ ਦੀ ਲੋੜ ਹੈ। ਹੋਰ ਕੋਈ ਆਸਰੇ ਦੀ ਲੋੜ ਨਹੀਂ। ਸੂਬੇ ਨੂੰ ਜਦ ਕੋਈ ਗੱਲ ਰਾਹ ਪੈਂਦੀ ਨਾ ਦਿੱਸੀ ਤਾਂ ਉਸ ਨੇ ਸਾਹਿਬਜ਼ਾਦਿਆਂ ਨੂੰ ਇੱਕ ਰਾਤ ਹੋਰ ਠੰਢੇ ਬੁਰਜ ਵਿੱਚ ਰੱਖਣ ਦਾ ਹੁਕਮ ਕੀਤਾ। ਭੁੱਖੇ-ਤਿਹਾਏ ਛੋਟੇ ਬੱਚੇ ਦੂਜੇ ਦਿਨ ਬੁਰਜ ਦੀ ਤਸੀਹਿਆਂ ਭਰੀ ਰਾਤ ਪਲ-ਪਲ ਕਰ ਕੇ ਗੁਜ਼ਾਰ ਰਹੇ ਸਨ। ਇਸ ਸਮੇਂ ਗੁਰੂ ਘਰ ਦਾ ਇੱਕ ਪ੍ਰੇਮੀ ਬਾਬਾ ਮੋਤੀ ਰਾਮ ਮਹਿਰਾ, ਜੋ ਵਜ਼ੀਰ ਖਾਨ ਦੇ ਲੰਗਰ ਦੀ ਨੌਕਰੀ ਕਰਦਾ ਸੀ, ਦੁੱਧ ਦੀ ਗੜਵੀ ਲੈ ਕੇ ਬੁਰਜ ਵਿੱਚ ਪਹੁੰਚਿਆ। ਰਸਤੇ ਵਿੱਚ ਕਿਸੇ ਪਹਿਰੇਦਾਰ ਨੇ ਬਾਬਾ ਜੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਮੋਹਰਾਂ ਅਤੇ ਪੈਸੇ ਵੀ ਦੇਣੇ ਪਏ। ਮਾਤਾ ਗੁਜਰੀ ਜੀ ਨੇ ਦੁੱਧ ਪੋਤਿਆਂ ਨੂੰ ਛਕਾਇਆ ਅਤੇ ਮੋਤੀ ਮਹਿਰੇ ਦਾ ਧੰਨਵਾਦ ਕੀਤਾ।
ਸਾਹਿਬਜ਼ਾਦਿਆਂ ਦੀ ਦੂਸਰੀ ਪੇਸ਼ੀ 25 ਦਸੰਬਰ 1704 ਈਸਵੀ ਨੂੰ ਹੋਈ। ਜਦੋਂ ਸਿਪਾਹੀ ਬੱਚਿਆਂ ਨੂੰ ਲੈਣ ਆਏ ਤਾਂ ਦਾਦੀ ਮਾਂ ਨੇ ਬੱਚਿਆਂ ਨੂੰ ਸਿਦਕ ਦੇ ਪੱਕੇ ਰਹਿਣ ਦੀ ਪ੍ਰੇਰਨਾ ਦਿੱਤੀ। ਸਾਹਿਬਜ਼ਾਦਿਆਂ ਨੇ ਕਚਹਿਰੀ ਵਿੱਚ ਜਾ ਕੇ ਫਿਰ ਫਤਹਿ ਬੁਲਾਈ। ਸੂਬੇ ਨੇ ਫਿਰ ਉਹੋ ਇਸਲਾਮ ਕਬੂਲ ਕਰਨ ਦੀ ਪੇਸ਼ਕਾਰੀ ਕੀਤੀ, ਪਰ ਸਾਹਿਬਜ਼ਾਦਿਆਂ ਨੇ ਫਿਰ ਠੁਕਰਾ ਦਿੱਤੀ। ਸੂਬੇ ਨੇ ਆਪਣੀ ਹਾਰ ਛੁਪਾਉਣ ਲਈ ਕਾਜ਼ੀ ਤੋਂ ਫਤਵਾ ਲਵਾਇਆ। ਕਾਜ਼ੀ ਨੇ ਸ਼ਰ੍ਹਾ ਦੀ ਕਿਤਾਬ ਫੋਲਦਿਆਂ ਕਿਹਾ ਕਿ ਇਨ੍ਹਾਂ ਨੂੰ ਜਿਊਂਦਿਆਂ ਨੀਹਾਂ ਵਿੱਚ ਚਿਣ ਦੇਣਾ ਚਾਹੀਦਾ ਹੈ। ਜਿਸ ਸਮੇਂ ਇਹ ਫੈਸਲਾ ਸੁਣਾਇਆ ਗਿਆ, ਉਸ ਵੇਲੇ ਮਾਲੇਰਕੋਟਲਾ ਦਾ ਨਵਾਬ ਸ਼ੇਰ ਮੁਹੰਮਦ ਖਾਨ ਉਥੇ ਸੀ। ਉਹ ਉਠ ਖਲੋਤਾ ਅਤੇ ‘ਹਾਅ ਦਾ ਨਾਅਰਾ' ਮਾਰਿਆ। ਇਸ ਹਾਅ ਦੇ ਨਾਅਰੇ ਨੂੰ ਸੁਣ ਕੇ ਵਜ਼ੀਰ ਖਾਨ ਦਾ ਮਨ ਕੁਝ ਬਦਲਿਆ। ਕੋਲ ਬੈਠੇ ਸੁੱਚਾ ਨੰਦ ਨੇ ਭਾਨੀ ਮਾਰਦਿਆਂ ਕਿਹਾ, ‘ਵਜ਼ੀਰ ਖਾਨ ਇਨ੍ਹਾਂ ਬੱਚਿਆਂ ਨੂੰ ਜਿਊਂਦੇ ਛੱਡ ਕੇ ਤੂੰ ਸੁੱਖ ਦੀ ਨੀਂਦ ਨਹੀਂ ਸੌਂ ਸਕਦਾ।’ ਇਸ ਮਗਰੋਂ ਸੂਬੇ ਨੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਨ ਦਾ ਹੁਕਮ ਦੇ ਦਿੱਤਾ। ਹਾਲੇ ਕੰਧ ਛਾਤੀ ਤੱਕ ਪਹੁੰਚੀ ਸੀ ਕਿ ਇੱਟਾਂ ਦਾ ਇਹ ਢਾਂਚਾ ਡਿੱਗ ਪਿਆ। ਕੁਝ ਇਤਿਹਾਸਕਾਰਾਂ ਅਨੁਸਾਰ ਸਾਹਿਬਜ਼ਾਦਿਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਤੇ ਉਹ ਮੁੜ ਹੋਸ਼ ਵਿੱਚ ਆ ਗਏ। ਵਜ਼ੀਰ ਖਾਨ ਨੇ ਇਸਲਾਮ ਧਾਰਨ ਕਰਨ ਲਈ ਰਟ ਮੁੜ ਦੁਹਰਾਈ, ਪਰ ਸਾਹਿਬਜ਼ਾਦਿਆਂ ਨੇ ਸਿਦਕ ਦੇ ਪੱਕੇ ਰਹਿਣ ਦਾ ਪ੍ਰਣ ਦੁਹਰਾਇਆ। ਇਸ ਮਗਰੋਂ ਸੂਬੇ ਨੇ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਨਾਮੀ ਦੋ ਭਰਾਵਾਂ ਨੂੰ ਸਾਹਿਬਜ਼ਾਦਿਆਂ ਦੇ ਸਿਰ ਕਲਮ ਕਰਨ ਦਾ ਹੁਕਮ ਕੀਤਾ। ‘ਪੰਥ ਪ੍ਰਕਾਸ਼’ ਦੇ ਕਰਤਾ ਗਿਆਨੀ ਗਿਆਨ ਸਿੰਘ ਲਿਖਦੇ ਹਨ :
ਸ਼ਾਸ਼ਲ ਬੇਗ ਅਰ ਬਾਸ਼ਲ ਬੇਗ।
ਉਭੈ ਜਲਾਦਨ ਖਿਚ ਕੇ ਤੇਗ।
ਤਿਸਹੀ ਠਉਰ ਖਰਿਓ ਕੈ ਸੀਸ।
ਤੁਰਤ ਉਤਾਰੇ ਦੁਸ਼ਟੈਂ ਰੀਸ।
ਤੇਰਾਂ ਪੋਹ ਥਾ ਮੰਗਲਵਾਰ।
ਮਚਿਓ ਸ਼ਹਿਰ ਮੇਂ ਹਾਹਾਕਾਰ
ਇਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਦੁਖਦਾਈ ਖਬਰ ਦਾ ਪਤਾ ਜਦੋਂ ਮਾਤਾ ਗੁਜਰੀ ਨੂੰ ਲੱਗਿਆ ਤਾਂ ਉਹ ਵੀ ਜੋਤੀ ਜੋਤ ਸਮਾ ਗਏ। ਮਗਰੋਂ ਟੋਡਰ ਮੱਲ ਨੇ ਮੋਹਰਾਂ ਵਿਛਾ ਕੇ ਜ਼ਮੀਨ ਖਰੀਦੀ ਅਤੇ ਤਿੰਨਾਂ ਦੇਹਾਂ ਦਾ ਸਸਕਾਰ ਕਰ ਦਿੱਤਾ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’ ਵਿਸ਼ਵ ਦੇ ਮਹਾਨ ਖਿਡਾਰੀ: ਭਾਰਤੀ ਹਾਕੀ ਟੀਮਾਂ ਦਾ ਕਪਤਾਨ ਅਜੀਤਪਾਲ ਸਿੰਘ 20-27 ਦਸੰਬਰ ਦੇ ਸ਼ਹੀਦੀ ਹਫ਼ਤੇ ‘ਤੇ ਵਿਸ਼ੇਸ: “ਚਾਰ ਮੂਏ ਤੋ ਕਿਆ ਭਇਆ ...”