Welcome to Canadian Punjabi Post
Follow us on

02

July 2025
 
ਕੈਨੇਡਾ

ਕਿਊਬਿਕ ਹਸਪਤਾਲ ਦੇ 400 ਤੋਂ ਵੱਧ ਸਟਾਫ ਮੈਂਬਰ ਆਏ ਪਾਜ਼ੀਟਿਵ

January 04, 2022 08:03 AM

ਕਿਊਬਿਕ, 3 ਜਨਵਰੀ (ਪੋਸਟ ਬਿਊਰੋ) : ਕਿਊਬਿਕ ਦੇ ਹਸਪਤਾਲ ਦੇ 400 ਸਟਾਫ ਮੈਂਬਰਾਂ ਦੇ ਕੋਵਿਡ-19 ਟੈਸਟ ਪਾਜ਼ੀਟਿਵ ਆਏ ਹਨ। ਇਸ ਤੋਂ ਇਲਾਵਾ ਕੋਵਿਡ-19 ਨਾਲ ਸਬੰਧਤ ਚੁਣੌਤੀਆਂ ਕਾਰਨ 400 ਹੋਰਨਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਸੀਐਚਯੂ ਡੀ ਕਿਊਬਿਕ ਯੂਨੀਵਰਸਿਟੀ ਲਵਲ ਦੇ ਸੀਈਓ ਮਾਰਟਿਨ ਬਿਊਮੌਂਟ ਵੱਲੋਂ ਕੀਤਾ ਗਿਆ।
ਉਨ੍ਹਾਂ ਸੋਮਵਾਰ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਆਖਿਆ ਕਿ ਐਨੀ ਵੱਡੀ ਗਿਣਤੀ ਵਿੱਚ ਸਟਾਫ ਦੇ ਪਾਜ਼ੀਟਿਵ ਆਉਣ ਕਾਰਨ ਸਾਡੀਆਂ ਸੇਵਾਵਾਂ ਉੱਤੇ ਦਬਾਅ ਵੱਧ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਾਇਰਸ ਕਾਰਨ 443 ਸਟਾਫ ਮੈਂਬਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬੁੱਧਵਾਰ ਤੋਂ ਮੈਡੀਕਲ ਅਪੁਆਇੰਟਮੈਂਟਸ ਤੇ ਆਪਰੇਟਿੰਗ ਰੂਮ ਦੀਆਂ ਗਤੀਵਿਧੀਆਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਆਖਿਆ ਸੀ ਕਿ 10,000 ਅਪੁਆਇੰਟਮੈਂਟਸ ਨੂੰ ਮੁੜ ਸ਼ਡਿਊਲ ਕੀਤਾ ਜਾ ਸਕਦਾ ਹੈ ਤੇ ਜਾਂ ਟੈਲੀਹੈਲਥ ਵਿੱਚ ਬਦਲਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਆਖਿਆ ਕਿ ਬੱਚਿਆਂ ਤੇ ਕੈਂਸਰ ਦੇ ਮਰੀਜ਼ਾਂ ਸਬੰਧੀ ਸੇਵਾਵਾਂ ਦੇ ਨਾਲ ਨਾਲ ਐਮਰਜੰਸੀ ਤੇ ਘੱਟ ਅਰਜੈਂਟ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
"ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ