Welcome to Canadian Punjabi Post
Follow us on

02

July 2025
 
ਕੈਨੇਡਾ

ਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਧੀ ਨੇ ਲਿਆ ਜਨਮ

January 07, 2022 07:58 AM

ਓਟਵਾ, 6 ਜਨਵਰੀ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਸਿੱਧੂ ਦੇ ਘਰ 3 ਜਨਵਰੀ ਨੂੰ ਧੀ ਨੇ ਜਨਮ ਲਿਆ।
ਵੀਰਵਾਰ ਨੂੰ ਜਗਮੀਤ ਸਿੰਘ ਨੇ ਇਨਸਟਾਗ੍ਰਾਮ ਉੱਤੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਤੇ ਬੱਚੀ ਬਿਲਕੁਲ ਤੰਦਰੁਸਤ ਹਨ ਤੇ ਉਨ੍ਹਾਂ ਆਖਿਆ ਕਿ ਸਾਡਾ ਸਾਰਾ ਪਰਿਵਾਰ ਇਸ ਨਵੇਂ ਜੀਅ ਦੀ ਆਮਦ ਨਾਲ ਕਾਫੀ ਖੁਸ਼ ਹੈ। 43 ਸਾਲਾ ਜਗਮੀਤ ਸਿੰਘ ਤੇ 31 ਸਾਲ ਗੁਰਕਿਰਨ ਕੌਰ ਫਰਵਰੀ 2018 ਵਿੱਚ ਵਿਆਹ ਬੰਧਨ ਵਿੱਚ ਬੱਝੇ ਸਨ।
ਸਿੱਧੂ ਫੈਸ਼ਨ ਡਿਜ਼ਾਈਨਰ ਹੈ ਤੇ ਉਨ੍ਹਾਂ ਆਪਣੀ ਭੈਣ ਨਾਲ ਰਲ ਕੇ ਨਿਊ ਏਜ ਸਾਊਥ ਏਸ਼ੀਅਨ ਕਲੋਦਿੰਗ ਲਾਈਨ ਜੰਗੀਰੋ ਸ਼ੁਰੂ ਕੀਤੀ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਟਵਿੱਟਰ ਉੱਤੇ ਜਗਮੀਤ ਤੇ ਸਿੱਧੂ ਨੂੰ ਵਧਾਈਆਂ ਦਿੱਤੀਆਂ ਗਈਆਂ। ਕੰਜ਼ਰਵੇਟਿਵ ਆਗੂ ਓਟੂਲ ਵੱਲੋਂ ਵੀ ਜਗਮੀਤ ਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਗਈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ