Welcome to Canadian Punjabi Post
Follow us on

28

March 2024
 
ਪੰਜਾਬ

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

January 08, 2022 07:14 PM
ਚੰਡੀਗੜ੍ਹ, 8 ਜਨਵਰੀ (ਪੋਸਟ ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। 
 
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ  ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  28 ਜਨਵਰੀ 2022 ਹੋਵੇਗੀ। 29 ਜਨਵਰੀ  2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।
 
 
 ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ
 
ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ 'ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
 
 ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
 ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ  ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ।
 
 ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
 
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ।
 
ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ* ।
 
ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ। 
 
ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।
 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ