Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਵਿਦੇਸ਼ੀ ਚੰਦਾ ਕੇਸ ਵਿੱਚ ਮਰੀਅਮ ਦੀ ਇਮਰਾਨ ਖਾਨ ਨੂੰ ਫਿਟਕਾਰ

January 12, 2022 01:45 AM

ਇਸਲਾਮਾਬਾਦ, 11 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਵੱਲੋਂ ਵਿਦੇਸ਼ੀ ਚੰਦੇ ਦੀ ਜਾਣਕਾਰੀ ਲੁਕਾਉਣਾ ਉਸ ਦੇ ਗਲੇ ਦੀ ਹੱਡੀ ਬਣਦਾ ਜਾਂਦਾ ਹੈ। ਇਸ ਕਾਰਨ ਪਾਰਟੀ ਦੇ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੋਧੀਆਂ ਦੇ ਨਿਸ਼ਾਨੇ ਉਤੇ ਹਨ।
ਚੋਣ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਇਹ ਮੁੱਦਾ ਪਾਕਿਸਤਾਨ ਦੇ ਸਿਆਸੀ ਖੇਤਰਅਤੇ ਆਮ ਜਨਤਾ ਵਿੱਚ ਚਰਚਾ ਦਾ ਵਿਸ਼ਾ ਬਣਿਆ ਪਿਆ ਅਤੇ ਸਿਆਸਤ ਗਰਮਾ ਗਈ ਹੈ। ਇਸ ਬਾਰੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ ਐਨ) ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਇਮਰਾਨ ਖਾਨ ਨੂੰ ਫਿਟਕਾਰ ਲਾਈ ਹੈ।ਦੇਸ਼ ਨੂੰ ਸੰਬੋਧਨ ਕਰਦੇ ਹੋਏ ਮਰੀਅਮ ਨੇ ਇਮਰਾਨ ਨੂੰ ਨਾਲਾਇਕ, ਗੈਰ-ਜ਼ਿੰਮੇਵਾਰ, ਭਿ੍ਰਸ਼ਟ, ਚੋਰ ਆਦਿ ਦੱਸਦੇ ਹੋਏ ਕਿਹਾ ਕਿ ਵਿਦੇਸ਼ੀ ਫੰਡਿੰਗ ਉਤੇ ਚੋਣ ਕਮਿਸ਼ਨ ਦੀ ਰਿਪੋਰਟ ਨੇ ਸੱਤ ਸਾਲ ਤਕ ਮਾਮਲੇ ਤੋਂ ਭੱਜਦੇ ਰਹੇ ਇਮਰਾਨ ਖਾਨ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਨੇ ਇਮਰਾਨ ਖਾਨ ਉੱਤੇ ਅਮਰੀਕਾ, ਬ੍ਰਿਟੇਨ, ਕੈਨੇਡਾ, ਮੱਧ ਪੂਰਬ ਅਤੇ ਹੋਰ ਕਈ ਦੇਸ਼ਾਂ ਤੋਂ ਵਿਦੇਸ਼ੀ ਧਨ ਪ੍ਰਾਪਤ ਕਰਨ ਦਾ ਦੋਸ਼ ਲਗਾਇਆ ਹੈ। ਮਰੀਅਮ ਨਵਾਜ਼ ਨੇ ਕਿਹਾ ਕਿ ਨਾਲਾਇਕ ਇਮਰਾਨ ਖਾਨ ਵਿਦੇਸ਼ੀ ਨਾਜਾਇਜ਼ ਧਨ ਪ੍ਰਾਪਤ ਕਰਨ ਦੇ ਮੁੱਖ ਦਸਤਖਤਕਰਤਾ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ