Welcome to Canadian Punjabi Post
Follow us on

29

March 2024
 
ਕੈਨੇਡਾ

ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਉੱਤੇ ਫੈਡਰਲ ਸਰਕਾਰ ਲਾ ਸਕਦੀ ਹੈ ਟੈਕਸ : ਟਰੂਡੋ

January 13, 2022 01:50 AM

ਕਿਊਬਿਕ, 12 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਖਿਲਾਫ ਜੰਗ ਵਿੱਚ ਇੰਸੈਂਟਿਵਜ਼ ਤੇ ਸਖ਼ਤ ਮਾਪਦੰਡ ਕਾਰਗਰ ਸਿੱਧ ਹੁੰਦੇ ਹਨ। ਉਨ੍ਹਾਂ ਆਖਿਆ ਕਿ ਕਿਊਬਿਕ ਵਿੱਚ ਗੈਰਵੈਕਸੀਨੇਟਿਡ ਰੈਜ਼ੀਡੈਂਟਸ ਲਈ ਪ੍ਰਸਤਾਵਿਤ ਟੈਕਸ ਤੋਂ ਇਹ ਸਿੱਧ ਹੁੰਦਾ ਹੈ। ਉਨ੍ਹਾਂ ਆਖਿਆ ਕਿ ਕਿਊਬਿਕ ਦੀ ਤਰਜ਼ ਉੱਤੇ ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਉੱਤੇ ਫੈਡਰਲ ਸਰਕਾਰ ਵੀ ਟੈਕਸ ਲਾ ਸਕਦੀ ਹੈ।
ਮਹਾਂਮਾਰੀ ਸਬੰਧੀ ਅਪਡੇਟ ਦੌਰਾਨ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਓਟਵਾ, ਕਿਊਬਿਕ ਦੇ ਉਸ ਪਲੈਨ ਦਾ ਮੁਲਾਂਕਣ ਕਰ ਰਿਹਾ ਹੈ ਜਿਸ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਮੈਡੀਕਲ ਛੋਟ ਤੋਂ ਬਿਨਾਂ ਜੇ ਕੋਈ ਕੋਵਿਡ-19 ਸਬੰਧੀ ਵੈਕਸੀਨੇਸ਼ਨ ਨਹੀਂ ਕਰਵਾਉਂਦਾ ਉਸ ਤੋਂ ਵਿਆਜ਼ ਸਮੇਤ ਟੈਕਸ ਵਸੂਲਿਆ ਜਾਵੇਗਾ।ਉਨ੍ਹਾਂ ਆਖਿਆ ਕਿ ਇਸ ਬਾਰੇ ਪ੍ਰੋਵਿੰਸ ਤੋਂ ਫੈਡਰਲ ਸਰਕਾਰ ਨੂੰ ਹੋਰ ਵੇਰਵੇ ਹਾਸਲ ਹੋਣ ਦੀ ਉਡੀਕ ਹੈ।
ਪ੍ਰਧਾਨ ਮੰਤਰੀ ਨੇ ਆਖਿਆ ਕਿ ਅਸੀਂ ਅਤੀਤ ਵਿੱਚ ਵੀ ਇਹ ਵੇਖ ਚੁੱਕੇ ਹਾਂ ਕਿ ਸਖ਼ਤ ਮਾਪਦੰਡਾਂ ਨਾਲ ਗੱਲ ਬਣੀ ਹੈ ਤੇ ਕੈਨੇਡੀਅਨਜ਼ ਨੂੰ ਅਸੀਂ ਸੁਰੱਖਿਅਤ ਰੱਖਣ ਵਿੱਚ ਕਾਮਯਾਬ ਵੀ ਹੋਏ ਹਾਂ। ਅਸੀਂ ਪ੍ਰੋਵਿੰਸਾਂ ਦੇ ਨਾਲ ਰਲ ਕੇ ਕੰਮ ਕਰਦੇ ਰਹਾਂਗੇ ਕਿ ਆਉਣ ਵਾਲੇ ਸਮੇਂ ਵਿੱਚ ਕਿਹੋ ਜਿਹੇ ਮਾਪਦੰਡ ਅਪਣਾਏ ਜਾਣ ਜਿਨ੍ਹਾਂ ਨਾਲ ਵੱਧ ਤੋਂ ਵੱਧ ਕੈਨੇਡੀਅਨ ਸੁਰੱਖਿਅਤ ਰਹਿ ਸਕਣ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼