Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਉੱਤੇ ਅਸੀਂ ਟੈਕਸ ਨਹੀਂ ਲਾਵਾਂਗੇ : ਫੋਰਡ

January 13, 2022 02:25 PM

ਓਨਟਾਰੀਓ, 13 ਜਨਵਰੀ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਓਨਟਾਰੀਓ ਕਿਊਬਿਕ ਦੀ ਤਰਜ਼ ਉੱਤੇ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਟੈਕਸ ਨਹੀਂ ਲਾਵੇਗਾ।
ਟੋਰਾਂਟੋ ਜ਼ੂ ਵਿੱਚ ਖੋਲ੍ਹੇ ਗਏ ਵੈਕਸੀਨੇਸ਼ਨ ਕਲੀਨਿਕ ਦਾ ਜਾਇਜ਼ਾ ਲੈਣ ਗਏ ਫੋਰਡ ਨੇ ਇਹ ਟਿੱਪਣੀ ਕੀਤੀ। ਉਨ੍ਹਾਂ ਆਖਿਆ ਕਿ ਅਸੀਂ ਵੱਖਰੀ ਤਰ੍ਹਾਂ ਦੀ ਪਹੁੰਚ ਅਪਣਾ ਰਹੇ ਹਾਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਕੀਰਨ ਮੂਰ ਨੇ ਆਖਿਆ ਕਿ ਕਿਊਬਿਕ ਦੀ ਯੋਜਨਾ ਉਨ੍ਹਾਂ ਨੂੰ ਦੰਡ ਦੇਣ ਵਰਗੀ ਲੱਗ ਰਹੀ ਹੈ ਤੇ ਉਨ੍ਹਾਂ ਦੇ ਪ੍ਰੋਵਿੰਸ ਵੱਲੋਂ ਇਸ ਤਰ੍ਹਾਂ ਦੇ ਮਾਪਦੰਡ ਲਿਆਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਰਿਹਾ।
ਮੂਰ ਨੇ ਆਖਿਆ ਕਿ ਸਾਡੇ ਵੱਲੋਂ ਮਹਾਂਮਾਰੀ ਦੌਰਾਨ ਇਸ ਤਰ੍ਹਾਂ ਦੀ ਕੋਈ ਵੀ ਸਿਫਾਰਿਸ਼ ਸਰਕਾਰ ਨੂੰ ਨਹੀਂ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਸੀਂ ਬਾਲਗਾਂ ਨੂੰ ਹਮੇਸ਼ਾਂ ਵੈਕਸੀਨੇਸ਼ਨ ਦੇ ਫਾਇਦੇ ਦੱਸ ਕੇ ਹੀ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤੇ ਇਸੇ ਤਰ੍ਹਾਂ ਹੀ ਅਸੀਂ ਉਪਲਬਧਤਾ ਤੇ ਪਹੁੰਚ ਨੂੰ ਵਧਾਉਣਾ ਚਾਹੁੰਦੇ ਹਾਂ।
ਗੌਰਤਲਬ ਹੈ ਕਿ ਸਤੰਬਰ ਵਿੱਚ ਓਨਟਾਰੀਓ ਵਿੱਚ ਵੈਕਸੀਨੇਸ਼ਨ ਦੇ ਸਬੂਤ ਸਬੰਧੀ ਸਿਸਟਮ ਸੁ਼ਰੂ ਕੀਤਾ ਗਿਆ ਸੀ, ਇਸ ਤਹਿਤ ਉਨ੍ਹਾਂ ਓਨਟਾਰੀਓ ਵਾਸੀਆਂ ਨੂੰ ਵੈਕਸੀਨੇਸ਼ਨ ਤੋਂ ਛੋਟ ਦਿੱਤੀ ਗਈ ਸੀ ਜਿਹੜੇ ਮੈਡੀਕਲ ਕਾਰਨਾਂ ਕਰਕੇ ਸ਼ੌਟਸ ਨਹੀਂ ਸਨ ਲਵਾ ਸਕਦੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ