Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਕੰਗਾਲੀ ਤੋਂ ਉਭਰਨ ਲਈ ਪਾਕਿ ਵੱਲੋਂ ਅਮੀਰ ਵਿਦੇਸ਼ੀਆਂ ਨੂੰ ਸਥਾਈ ਨਿਵਾਸੀ ਦਾ ਦਰਜਾ ਪੇਸ਼

January 16, 2022 08:32 PM

ਇਸਲਾਮਾਬਾਦ, 16 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਨੇ ਕੰਗਾਲੀ ਤੋਂ ਉਭਰਨ ਲਈ ਨਵਾਂ ਹੱਥਕੰਡਾ ਰਚਿਆ ਤੇ ਕੈਨੇਡਾ ਅਤੇ ਅਮਰੀਕਾ ਦੇ ਸਿੱਖਾਂ, ਅਫਗਾਨਾਂ, ਚੀਨੀਆਂ ਸਮੇਤ ਅਮੀਰ ਵਿਦੇਸ਼ੀ ਨਾਗਰਿਕਾਂ ਲਈ ਸਥਾਈ ਨਿਵਾਸ ਯੋਜਨਾ ਦੀ ਪੇਸ਼ਕਸ਼ ਕਰਨ ਦਾ ਆਪਣੀ ਕਿਸਮ ਦਾ ਪਹਿਲਾ ਫੈਸਲਾ ਕੀਤਾ ਹੈ।
ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕੱਲ੍ਹ ਰਾਤ ਟਵੀਟ ਕਰ ਕੇ ਯੋਜਨਾ ਬਾਰੇਕਿਹਾ ਕਿ ਇਹ ਬਾਰੇਨੀਤੀ ਪਿਛਲੇ ਸ਼ੁੱਕਰਵਾਰ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਾਰੀ ਕੀਤੀ ਸੀ। ਉਨ੍ਹਾਂ ਨੇ ਟਵੀਟ ਕੀਤਾ ਕਿ ਇਹ ਯੋਜਨਾ ਨਵੀਂ ਰਾਸ਼ਟਰੀ ਸੁਰੱਖਿਆ ਨੀਤੀ ਦੇ ਮੁਤਾਬਕ ਹੈ, ਜਿਸ ਵਿੱਚ ਪਾਕਿਸਤਾਨ ਨੇ ਭੂਮੀ-ਅਰਥਸ਼ਾਸਤਰ ਨੂੰ ਆਪਣੇ ਰਾਸ਼ਟਰੀ ਸੁਰੱਖਿਆ ਸਿਧਾਂਤ ਦੇ ਕੇਂਦਰ ਵਿੱਚ ਰੱਖਿਆ ਹੈ। ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਲਈ ਸਥਾਈ ਨਿਵਾਸੀ ਯੋਜਨਾ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਨਵੀਂ ਨੀਤੀ ਵਿਦੇਸ਼ੀਆਂ ਨੂੰ ਨਿਵੇਸ਼ ਦੇ ਬਦਲੇ ਸਥਾਈ ਨਿਵਾਸੀ ਦਾ ਦਰਜਾ ਦੇਣ ਦੀ ਖੁੱਲ੍ਹ ਦੇਵੇਗੀ। ਇਸ ਯੋਜਨਾ ਦੇ ਪਿਛੋਕੜ ਬਾਰੇ ਫੈਡਰਲ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਯੋਜਨਾ ਦਾ ਇੱਕ ਉਦੇਸ਼ ਅਮਰੀਕਾ ਅਤੇ ਕੈਨੇਡਾ ਵਿੱਚ ਰਹਿੰਦੇ ਸਿੱਖਾਂ ਨੂੰ ਆਕਰਸ਼ਤ ਕਰਨਾ ਹੈ, ਜੋ ਧਾਰਮਿਕ ਸਥਾਨਾਂ ਆਮ ਤੌਰ ਉੱਤੇ ਕਰਤਾਰਪੁਰ ਗਲਿਆਰੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਹਨ, ਪਰ ਅਜੇ ਅਜਿਹਾ ਕਰਨ ਦਾ ਬਦਲ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ