Welcome to Canadian Punjabi Post
Follow us on

29

March 2024
 
ਭਾਰਤ

ਇਸ ਵਾਰੀ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਨੇਤਾ ਜੀ ਦੀ ਜੈਯੰਤੀ ਤੋਂ ਸ਼ੁਰੂ ਹੋਣਗੇ

January 16, 2022 08:48 PM

ਨਵੀਂ ਦਿੱਲੀ, 16 ਜਨਵਰੀ (ਪੋਸਟ ਬਿਊਰੋ)- ਇਸ ਵਾਰੀ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੁਰੂਆਤ ਹਰ ਸਾਲ ਵਾਂਗ 24 ਜਨਵਰੀ ਦੀ ਥਾਂ 23 ਜਨਵਰੀ ਨੂੰ ਸ਼ੁਰੂੁ ਹੋਵੇਗੀ ਤਾਂ ਜੋ ਆਜ਼ਾਦੀ ਘੁਲਾਟੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਇਸ ਵਿੱਚ ਸ਼ਾਮਲ ਕੀਤੀ ਜਾ ਸਕੇ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਅਤੇ ਸਭਿਆਚਾਰਕਪੱਖਾਂ ਦੇ ਧਿਆਨ ਉਤੇ ਕੇਂਦਰਤ ਹੈ।ਉਨ੍ਹਾਂ ਇਸ ਤੋਂ ਪਹਿਲਾਂ ਬੋਸ ਦੀ ਜੈਯੰਤੀ ਨੂੰ ‘ਪਰਾਕ੍ਰਮ ਦਿਵਸ' ਵਜੋਂ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਸੂਤਰਾਂ ਮੁਤਾਬਕ ਹੋਰ ਦਿਵਸ ਜੋ ਹਰ ਸਾਲ ਮਨਾਉਣ ਦਾ ਫੈਸਲਾ ਲਿਆ ਗਿਆ, ਉਨ੍ਹਾਂ ਵਿੱਚ 14 ਅਗਸਤ ਨੂੰ ‘ਵੰਡ ਦਾ ਡਰਾਉਣਾ ਯਾਦਗਾਰ ਦਿਵਸ’, 31 ਅਕਤੂਬਰ ਨੂੰ ਕੌਮੀ ਏਕਤਾ ਦਿਵਸ (ਸਰਦਾਰ ਵੱਲਭ ਭਾਈ ਪਟੇਲ ਦੀ ਜੈਯੰਤੀ), 15 ਨਵੰਬਰ ਜਨਜਾਤੀ ਦਿਵਸ (ਬਿਰਸਾ ਮੁੰਡਾ ਜੈਯੰਤੀ), 26 ਨਵੰਬਰ ਨੂੰ ਸੰਵਿਧਾਨ ਦਿਵਸ ਅਤੇ 26 ਦਸੰਬਰ ਨੂੰ ਵੀਰ ਬਾਲ ਦਿਵਸ (ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ) ਸ਼ਾਮਲ ਹਨ। ਇਨ੍ਹਾਂ ਕਦਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ