Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕੋਵਿਡ-19 ਲਈ ਘਰ ਵਿੱਚ ਹੀ ਲਈ ਜਾ ਸਕਣ ਵਾਲੀ ਐਂਟੀਵਾਇਰਲ ਦਵਾਈ ਨੂੰ ਹੈਲਥ ਕੈਨੇਡਾ ਨੇ ਦਿੱਤੀ ਮਨਜ਼ੂਰੀ

January 18, 2022 02:23 AM

ਓਟਵਾ, 17 ਜਨਵਰੀ (ਪੋਸਟ ਬਿਊਰੋ) : ਹੈਲਥ ਕੈਨੇਡਾ ਨੇ ਫਾਈਜ਼ਰ ਦੇ ਕੋਵਿਡ-19 ਐਂਟੀਵਾਇਰਲ ਟਰੀਟਮੈਂਟ ਪੈਕਸਲੋਵਿਡ ਨੂੰ ਦੇਸ਼ ਵਿੱਚ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਪਹਿਲੀ ਅਜਿਹੀ ਐਂਟੀਵਾਇਰਲ ਦਵਾਈ ਹੈ ਜਿਸ ਨੂੰ ਘਰ ਵਿੱਚ ਹੀ ਕੈਨੇਡੀਅਨਜ਼ ਲੈ ਸਕਣਗੇ ਤੇ ਇਹ ਕੋਵਿਡ-19 ਦੇ ਹਲਕੇ ਤੋਂ ਦਰਮਿਆਨੇ ਲੱਛਣਾਂ ਦਾ ਇਲਾਜ ਕਰ ਸਕੇਗੀ।
ਫੈਡਰਲ ਹੈਲਥ ਏਜੰਸੀ ਦਾ ਕਹਿਣਾ ਹੈ ਕਿ ਇਹ ਪ੍ਰਿਸਕ੍ਰਿਪਸ਼ਨ ਵਾਲੀ ਦਵਾਈ ਹੈ ਜਿਸ ਨੂੰ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਾਲਗ ਲੈ ਸਕਣਗੇ, ਬਸ਼ਰਤੇ ਉਨ੍ਹਾਂ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੋਵੇ ਤੇ ਉਹ ਗੰਭੀਰ ਰੂਪ ਵਿੱਚ ਬਿਮਾਰ ਹੋਣ ਦੇ ਕੰਢੇ ਉੱਤੇ ਹੋਣ।ਇਹ ਮਨਜ਼ੂਰੀ ਸਖ਼ਤ ਹਦਾਇਤਾਂ ਨਾਲ ਮਿਲੀ ਹੈ, ਬਾਕਾਇਦਾ ਇਹ ਦੱਸਿਆ ਗਿਆ ਹੈ ਕਿ ਕਿਸ ਸੂਰਤ ਵਿੱਚ ਇਸ ਦਵਾਈ ਦੀ ਵਰਤੋਂ ਨਹੀਂ ਹੋ ਸਕੇਗੀ। ਇਸ ਦਵਾਈ ਦੀ ਵਰਤੋਂ ਕੋਵਿਡ-19 ਇਨਫੈਕਸ਼ਨ ਰੋਕਣ ਲਈ ਨਹੀਂ ਹੋ ਸਕੇਗੀ ਜਾਂ ਉਨ੍ਹਾਂ ਮਰੀਜ਼ਾਂ ਦਾ ਇਲਾਜ ਕਰਨ ਲਈ ਨਹੀਂ ਹੋ ਸਕੇਗੀ ਜਿਹੜੇ ਕੋਵਿਡ-19 ਦੇ ਗੰਭੀਰ ਰੂਪ ਲੈਣ ਕਾਰਨ ਪਹਿਲਾਂ ਹੀ ਹਸਪਤਾਲਾਂ ਵਿੱਚ ਭਰਤੀ ਹਨ।
ਇਹ ਦਵਾਈ-ਦੋ ਐਂਟੀਵਾਇਰਲ ਮੈਡੀਸਿਨਜ਼ ਨੂੰ ਇੱਕਠਿਆਂ ਪੈਕ ਕੀਤਾ ਗਿਆ ਹੈ-ਲਗਾਤਾਰ ਪੰਜ ਦਿਨ ਤੋਂ ਜਿ਼ਆਦਾ ਇੱਕਠਿਆਂ ਨਹੀਂ ਲਈ ਜਾ ਸਕਦੀ, ਨਾ ਹੀ ਇਹ ਟੀਨਜ਼ ਜਾਂ ਬੱਚਿਆਂ ਨੂੰ ਹੀ ਦਿੱਤੀ ਜਾ ਸਕਦੀ ਹੈ।ਹੈਲਥ ਕੈਨੇਡਾ ਦੀ ਚੀਫ ਮੈਡੀਕਲ ਐਡਵਾਈਜ਼ਰ ਡਾ· ਸੁਪਰੀਆ ਸ਼ਰਮਾ ਨੇ ਆਖਿਆ ਕਿ ਕੋਵਿਡ-19 ਦੇ ਨਵੇਂ ਵੇਰੀਐਂਟ ਖਿਲਾਫ ਇਹ ਨਵਾਂ ਟੂਲਕਿੱਟ ਮਿਲਿਆ ਹੈ ਤੇ ਹਾਈ ਰਿਸਕ ਲੋਕਾਂ ਲਈ ਇਹ ਵਧੇਰੇ ਪਹੁੰਚ ਵਿੱਚ ਰਹਿਣ ਵਾਲਾ ਐਂਟੀਵਾਇਰਲ ਇਲਾਜ ਹੈ।
ਉਨ੍ਹਾਂ ਆਖਿਆ ਕਿ ਭਾਵੇਂ ਇਸ ਇਲਾਜ ਨਾਲ ਕੋਵਿਡ-19 ਮਰੀਜ਼ਾਂ ਦੀ ਗਿਣਤੀ ਘਟਾਉਣ ਵਿੱਚ ਮਦਦ ਮਿਲੇਗੀ ਪਰ ਪੈਕਸਲੋਵਿਡ ਸਮੇਤ ਕੋਈ ਵੀ ਦਵਾਈ ਵੈਕਸੀਨੇਸ਼ਨ ਦਾ ਬਦਲ ਨਹੀਂ ਹੈ। ਇਸ ਓਰਲ ਦਵਾਈ ਲਈ ਫਾਈਜ਼ਰ ਨੇ ਪਹਿਲੀ ਦਸੰਬਰ, 2021 ਨੂੰ ਕਲੀਨਿਕਲ ਡਾਟਾ ਜਮ੍ਹਾਂ ਕਰਵਾਇਆ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ