Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਆਸਟਰੇਲੀਆ ਨੇ ਅਸਥਾਈ ਵੀਜ਼ਾ ਹੋਲਡਰਾਂ ਲਈ ਬੂਹੇ ਬੰਦ ਕੀਤੇ

January 18, 2022 02:55 AM

ਬ੍ਰਿਸਬੇਨ, 17 ਜਨਵਰੀ (ਪੋਸਟ ਬਿਊਰੋ)- ਆਸਟਰੇਲੀਆ ਦੀ ਫੈਡਰਲ ਸਰਕਾਰ ਨੇ 2021-22 ਦੇ ਬਜਟ ਵਿੱਚ ਦੇਸ਼ ਦੇ ਆਰਥਿਕ ਵਿਕਾਸ ਦੇ ਮੁੜ ਸਥਾਪਨ ਨੂੰ ਕਾਇਮ ਰੱਖਦਿਆਂ ਆਪਣੇ ਐਲਾਨਾਂ ਵਿੱਚ ਜਿੱਥੇ ਨੌਕਰੀਆਂ ਦਾ ਸਮਰਥਨ, ਨਵੀਂ ਪੀੜ੍ਹੀ ਲਈ ਡਿਜੀਟਲ ਹੁਨਰ, ਚੰਗੀਆਂ ਸਿਹਤ ਸੇਵਾਵਾਂ, ਸੁਰੱਖਿਆ ਬਜਟ ਵਿੱਚ ਵਾਧਾ ਅਤੇ ਔਰਤਾਂ ਲਈ ਵਿਸ਼ੇਸ਼ ਅਧਿਕਾਰ ਤੇ ਸੇਵਾਵਾਂ ਦੀ ਗਾਰੰਟੀ ਦਿੱਤੀ ਹੈ, ਉਥੇ ਅਸਥਾਈ ਵੀਜ਼ਾ ਹੋਲਡਰਾਂ ਤੇ ਕੌਮਾਂਤਰੀ ਪਾੜ੍ਹਿਆਂ ਦੇ ਭਵਿੱਖ ਬਾਰੇ ਬੇਯਕੀਨੀ ਹੈ ਕਿਉਂਕਿ ਆਸਟਰੇਲੀਆ ਦੀਆਂ ਕੌਮਾਂਤਰੀ ਸਰਹੱਦਾਂ 2022 ਦੇ ਅੱਧ ਤੱਕ ਬੰਦ ਰਹਿਣਗੀਆਂ।
ਮਾਹਰਾਂ ਅਨੁੁਸਾਰ ਆਸਟਰੇਲੀਆ ਕੌਮਾਂਤਰੀ ਵਿਦਿਆਰਥੀਆਂ ਦੀ ਛੋਟੇ-ਪੜਾਅ ਦੀ ਵਾਪਸੀ ਲਈ ਇਜਾਜ਼ਤ ਦੇ ਸਕਦਾ ਹੈ। ਕੌਮਾਂਤਰੀ ਸਰਹੱਦਾਂ ਦੇ ਮੁੱਦੇ ਉਤੇ ਸਰਕਾਰ ਦੇ ਰੁਖ ਨੂੰ ਸਪੱਸ਼ਟ ਕਰਦਿਆਂ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਇਹ ਫੈਸਲਾ ਇੱਕ ਧਾਰਨਾ ਹੈ, ਪੱਕੀ ਨੀਤੀ ਨਹੀਂ ਹੈ। ਉਹ ਅਜਿਹੇ ਸਮੇਂ ਆਸਟਰੇਲਿਆਈ ਲੋਕਾਂ ਦੀ ਸਿਹਤ ਤੇ ਸੁਰੱਖਿਆ ਖਤਰੇ ਵਿੱਚ ਪਾਉਣ ਲਈ ਤਿਆਰ ਨਹੀਂ, ਜਦੋਂ ਵਿਸ਼ਵ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਮਹਾਮਾਰੀ ਫੈਲ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਆਰਥਿਕ ਸੁਧਾਰ ਨੂੰ ਹੁਲਾਰਾ ਦੇਣ ਲਈ ਸਰਹੱਦਾਂ ਨੂੰ ਹੌਲੀ-ਹੌਲੀ ਮੁੜ ਖੋਲ੍ਹਣ ਵੱਲ ਕਦਮ ਚੁੱਕਣ ਦੀ ਇਛੁੱਕ ਹੈ, ਪਰ ਉਦੋਂ ਹੀ ਜਦੋਂ ਅਜਿਹਾ ਕਰਨਾ ਸੁਰੱਖਿਅਤ ਹੋਵੇ। ਓਧਰ, ਵਿਰੋਧੀ ਪਾਰਟੀਆਂ ਅਤੇ ਭਾਰਤੀ ਭਾਈਚਾਰੇ ਦੇ ਆਗੂਆਂ ਨੇ ਇਸ ਫੈਸਲੇ ਉਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਹੱਦਾਂ ਨੂੰ ਮੁੜ ਖੋਲ੍ਹੇ ਜਾਣ ਦੀ ਉਡੀਕ ਵਿੱਚ ਬਹੁਤ ਸਾਰਾ ਸਮਾਂ ਬਰਬਾਦ ਹੋ ਗਿਆ ਹੈ। ਪਰਵਾਰਾਂ ਦਾ ਸਮੇਂ ਸਿਰ ਇਕੱਠੇ ਨਾ ਹੋਣਾ ਮਨੁੱਖਤਾ ਲਈ ਤ੍ਰਾਸਦੀ ਬਣਦਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ