Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਮਾਹਿਰਾਂ ਦੇ ਮੁਤਾਬਕ ਅਮਰੀਕਾ ਵਿੱਚ ਓਮੀਕਰੋਨ ਦਾ ਸਿਖਰ ਆਉਣਾ ਅਜੇ ਬਾਕੀ

January 19, 2022 01:31 AM

ਵਾਸ਼ਿੰਗਟਨ, 18 ਜਨਵਰੀ (ਪੋਸਟ ਬਿਊਰੋ)- ਅਮਰੀਕਾ ਵਿੱਚ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਦੇ ਕੇਸ ਬਹੁਤ ਜ਼ਿਆਦਾ ਵੱਧ ਗਏ ਹਨ। ਇੱਕ ਦਿਨ ਵਿੱਚ 10 ਲੱਖ ਤੋਂ ਵੱਧ ਕੇਸ ਮਿਲਣ ਲੱਗ ਪਏ ਹਨ ਅਤੇ ਇਸ ਸਮੇਂ ਕੋਰੋਨਾ ਦੇ ਡੇਢ ਲੱਖ ਤੋਂ ਵੱਧ ਮਰੀਜ਼ ਹਸਪਤਾਲਾਂ ਵਿੱਚ ਭਰਤੀ ਹਨ, ਪਰ ਅਮਰੀਕਾ ਦੇ ਸਰਜਨ ਜਨਰਲ ਡਾਕਟਰ ਵਿਵੇਕ ਮੂਰਤੀ ਦਾ ਕਹਿਣਾ ਹੈ ਕਿ ਅਜੇ ਓਮੀਕਰੋਨ ਦਾ ਸਿਖਰ ਆਉਣਾ ਬਾਕੀ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਅਤੇ ਮੌਤਾਂ ਵਧਣਗੀਆਂ। ਇਸ ਨਾਲ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ।
ਵਿਵੇਕ ਮੂਰਤੀ ਨੇ ਕਿਹਾ ਕਿ ਕੁਝ ਰਾਹਤ ਦੀ ਗੱਲ ਇਹ ਹੈ ਕਿ ਨਿਊ ਯਾਰਕ ਸ਼ਹਿਰ ਤੇ ਨਿਊਜਰਸੀ ਵਰਗੇ ਦੇਸ਼ ਦੇ ਉਤਰੀ ਹਿੱਸੇ ਵਿੱਚ ਕੋਰੋਨਾ ਇਨਫੈਕਸ਼ਨ ਦੇ ਨਵੇਂ ਕੇਸਾਂ ਵਿੱਚ ਸਥਿਰਤਾ ਆਈ ਜਾਂ ਮਾਮਲੇ ਘੱਟ ਹੋ ਰਹੇ ਹਨ। ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਪੂਰੇ ਦੇਸ਼ ਵਿੱਚ ਕੇਸ ਨਾ ਸਥਿਰ ਹੋ ਰਹੇ ਹਨ ਅਤੇ ਨਾ ਘੱਟ ਹੋ ਰਹੇ ਹਨ। ਅਗਲੇ ਇੱਕ ਦੋ ਦਿਨਾਂ ਵਿੱਚ ਕੋਈ ਰਾਹਤ ਨਹੀਂ ਮਿਲਣ ਵਾਲੀ ਅਤੇ ਕੇਸ ਸਿਖਰ ਉੱਤੇ ਪਹੁੰਚਣ ਵਿੱਚ ਅਜੇ ਕਈ ਹਫਤੇ ਲੱਗਣਗੇ ਅਤੇ ਇਹ ਸਮਾਂ ਅਮਰੀਕਾ ਲਈ ਬਹੁਤ ਕਠਿਨ ਹੋਣ ਵਾਲਾ ਹੈ।
ਅਮਰੀਕੀ ਦਵਾ ਕੰਪਨੀ ਫਾਈਜਰ ਦੇ ਸੀ ਈ ਓ ਅਲਬਰਟ ਬੌਰਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੰਪਨੀ ਨੇ ਕੋਰੋਨਾ ਨਾਲ ਨਜਿੱਠਣ ਵਿੱਚ ਮੱਦਦ ਲਈ ਅਗਲੇ ਪੰਜ ਸਾਲਾਂ ਵਿੱਚ ਫਰਾਂਸ ਵਿੱਚ 52 ਕਰੋੜ ਯੂਰੋ ਨਿਵੇਸ਼ ਕਰਨ ਦੀ ਯੋਜਨਾ ਬਣਾਈ ਹੈ। ਓਧਰ ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਲੜਨ ਅਤੇ ਵਧਦੇ ਖੇਤਰੀਖਤਰੇ ਨਾਲ ਨਜਿੱਠਣ ਲਈ ਸਖਤ ਉਪਾਅ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ।
ਰੂਸ ਵਿੱਚ ਵੀ ਓਮੀਕਰੋਨ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਬੇਤਹਾਸ਼ਾ ਵੱਧ ਰਹੀ ਹੈ। ਪਰਸੋਂ 24 ਘੰਟਿਆਂ ਵਿੱਚ 30,726 ਨਵੇਂ ਕੇਸ ਮਿਲੇ ਸਨ। ਇੱਕ ਹਫਤਾ ਪਹਿਲਾਂ ਤਕ 15 ਹਜ਼ਾਰ ਦੇ ਆਸਪਾਸ ਰੋਜ਼ ਮਰੀਜ਼ ਮਿਲਦੇ ਸਨ। ਇਸ ਦੌਰਾਨ 670 ਲੋਕਾਂ ਦੀ ਜਾਨ ਵੀ ਗਈ ਹੈ।ਕੋਰੋਨਾ ਨਾਲ ਜੰਗ ਲਈ ਭਾਰਤ ਨੂੰ ਇੱਕ ਹੋਰ ਹਥਿਆਰ ਮਿਲਣ ਜਾ ਰਿਹਾ ਹੈ। ਪਹਿਲੀ ਮੈਸੇਂਜਰ ਐਮ ਆਰ ਐਨ ਏ ਵੈਕਸੀਨ ਦੇ ਫਰਵਰੀ ਵਿੱਚ ਮਨੁੱਖਾਂ ਉੱਤੇ ਤਜਰਬੇ ਸ਼ੁਰੂ ਹੋਣ ਦੀ ਆਸ ਹੈ। ਇਹ ਦੇਸ਼ ਵਿੱਚ ਹੀ ਬਣਾਈ ਹੈ। ਪੁਣੇ ਦੇ ਜੈਨੇਵਾ ਬਾਇਓਫਾਰਮਾਸਿਊਟੀਕਲਸ ਨੇ ਐਮ ਆਰ ਐਨ ਏ ਵੈਕਸੀਨ ਦੇ ਦੂਸਰੇ ਪੜਾਅ ਦਾ ਡਾਟਾ ਜਮ੍ਹਾ ਕਰਾ ਦਿੱਤਾ ਅਤੇ ਤੀਸਰੇ ਪੜਾਅ ਦਾ ਡਾਟਾ ਤਿਆਰ ਕਰਨ ਲਈ ਲੋਕਾਂ ਨੂੰ ਭਰਤੀ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ