Welcome to Canadian Punjabi Post
Follow us on

17

May 2022
 
ਟੋਰਾਂਟੋ/ਜੀਟੀਏ

ਸਕੂਲ ਖੁੱਲ੍ਹਣ ਉੱਤੇ ਵਿਦਿਆਰਥੀਆਂ ਤੇ ਸਟਾਫ ਦੀ ਸੇਫਟੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਲਿਚੇ, ਮੂਰ

January 19, 2022 09:42 AM

ਓਨਟਾਰੀਓ, 18 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਦੇ ਸਿੱਖਿਆ ਮੰਤਰੀ ਤੇ ਪ੍ਰੋਵਿੰਸ ਦੇ ਉੱਘੇ ਡਾਕਟਰ ਵੱਲੋਂ ਮਾਪਿਆਂ ਤੇ ਗਾਰਜੀਅਨਜ਼ ਨੂੰ ਲਿਖੇ ਗਏ ਖੁੱਲ੍ਹੇ ਪੱਤਰ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਵਿਦਿਆਰਥੀਆਂ ਤੇ ਸਟਾਫ ਦੇ ਸਕੂਲ ਪਰਤਣ ਸਮੇਂ ਸਕੂਲ ਸਥਿਤ ਵੈਕਸੀਨ ਕਲੀਨਿਕਸ ਲਾਂਚ ਕੀਤੇ ਜਾ ਰਹੇ ਹਨ।
ਸਟੀਫਨ ਲਿਚੇ ਤੇ ਡਾ·ਕੀਰਨ ਮੂਰ ਨੇ ਇਸ ਸਾਂਝੇ ਪੱਤਰ ਵਿੱਚ ਆਖਿਆ ਕਿ ਸਰਕਾਰ ਇਸ ਗੱਲ ਤੋਂ ਜਾਣੂ ਹੈ ਕਿ ਓਨਟਾਰੀਓ ਦੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਉਨ੍ਹਾਂ ਦੀ ਭਲਾਈ ਤੇ ਅਕਾਦਮਿਕ ਸਫਲਤਾ ਲਈ ਇਨ ਪਰਸਨ ਲਰਨਿੰਗ ਕਿੰਨੀ ਜ਼ਰੂਰੀ ਹੈ। ਦੋਵਾਂ ਅਧਿਕਾਰੀਆਂ ਨੇ ਆਖਿਆ ਕਿ ਪਬਲਿਕਲੀ ਫੰਡਿਡ ਸਕੂਲਾਂ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਕਈ ਮਿਲੀਅਨ ਹੋਰ ਰੈਪਿਡ ਐਂਟੀਜਨ ਟੈਸਟਸ ਮੁਹੱਈਆ ਕਰਵਾਏ ਗਏ ਹਨ। ਦੋਵਾਂ ਅਧਿਕਾਰੀਆਂ ਨੇ ਆਖਿਆ ਕਿ ਆਉਣ ਵਾਲੇ ਹਫਤਿਆਂ ਵਿੱਚ ਹਰੇਕ ਵਿਦਿਆਰਥੀ ਦੋ ਰੈਪਿਡ ਐਂਟੀਜਨ ਟੈਸਟਸ ਨਾਲ ਘਰ ਜਾਵੇਗਾ।
ਉਨ੍ਹਾਂ ਆਖਿਆ ਕਿ ਅਸੀਂ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੇ। ਸਾਡੇ ਸਕੂਲਾਂ ਤੇ ਚਾਈਲਡ ਕੇਅਰ ਸੈਟਿੰਗਜ ਵਿੱਚ ਹੈਲਥ ਤੇ ਸੇਫਟੀ ਸਾਡੀ ਮੁੱਖ ਤਰਜੀਹ ਹੈ। ਬੱਚਿਆਂ, ਵਿਦਿਆਰਥੀਆਂ ਤੇ ਸਟਾਫ ਦੀ ਹਿਫਾਜ਼ਤ ਲਈ ਸਾਰੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇ, ਇਹ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਐਲੀਮੈਂਟਰੀ ਤੇ ਸੈਕੰਡਰੀ ਸਕੂਲਾਂ, ਚਾਈਲਡ ਕੇਅਰ ਸੈਟਿੰਗਜ਼ ਵਿੱਚ ਬੱਚਿਆਂ ਤੇ ਸਟਾਫ ਦੀ ਹੋਰ ਹਿਫਾਜ਼ਤ ਲਈ ਰੈਪਿਡ ਐਂਟੀਜਨ ਟੈਸਟਸ ਮੁਹੱਈਆ ਕਰਾਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੋ੍ਰਗਰਾਮਾਂ ਵਿੱਚ ਪ੍ਰਸਤਾਵਿਤ ਤਬਦੀਲੀਆਂ ਖਿਲਾਫ ਵਿਦਿਆਰਥੀਆਂ ਨੇ ਕੀਤਾ ਮੁਜ਼ਾਹਰਾ ਬਹਿਸ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਫੋਰਡ ਨੂੰ ਸਿਹਤ, ਸਿੱਖਿਆ ਸਬੰਧੀ ਮੁੱਦਿਆਂ ਉੱਤੇ ਘੇਰਿਆ ਸ਼ੱਕੀ ਹਾਲਾਤ ਵਿੱਚ ਮਰੇ 8 ਸਾਲਾ ਬੱਚੇ ਦਾ ਵਾਕਫ ਸੀ ਲਾਪਤਾ ਵਿਅਕਤੀ ਇਟੋਬੀਕੋ ਵਿੱਚ ਹੋਈ ਕਾਰਜੈਕਿੰਗ, ਮਸ਼ਕੂਕਾਂ ਦੀ ਭਾਲ ਕਰ ਰਹੀ ਹੈ ਪੁਲਿਸ ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਛੇ ਸੈਂਟ ਪ੍ਰਤੀ ਲੀਟਰ ਹੋਰ ਵਧੀਆਂ ਟਰਾਂਸਪੋਰਟ ਟਰੱਕ ਹਾਦਸਾਗ੍ਰਸਤ ਹੋਣ ਕਾਰਨ ਫਿਊਲ ਸੜਕ ਉੱਤੇ ਖਿੱਲਰਿਆ ਦੋ ਗੱਡੀਆਂ ਦੀ ਟੱਕਰ ਵਿੱਚ ਮਹਿਲਾ ਜ਼ਖ਼ਮੀ ਐਨਡੀਪੀ ਵੱਲੋਂ ਛੇ ਸਾਲਾਂ ਵਿੱਚ ਬਜਟ ਸੰਤੁਲਿਤ ਕਰਨ ਦਾ ਵਾਅਦਾ ਮੇਰੀ ਅਗਵਾਈ ਵਾਲੀ ਸਰਕਾਰ ਵਿੱਚ ਸੋਸ਼ਲ ਕੰਜ਼ਰਵੇਟਿਵਜ਼ ਲਈ ਵੀ ਹੋਵੇਗੀ ਥਾਂ : ਪੈਟ੍ਰਿਕ ਬ੍ਰਾਊਨ ਪਾਣੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਇੱਕ ਵਿਅਕਤੀ ਦੀ ਹੋਈ ਮੌਤ