Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੰਜਾਬ ਦੇ 7 ਆਈ ਜੀ ਸਮੇਤ 10 ਸੀਨੀਅਰ ਪੁਲਿਸ ਬਦਲ ਦਿੱਤੇ

January 19, 2022 11:13 AM

* ਕੁਝ ਜਿ਼ਲਿਆਂ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ


ਚੰਡੀਗੜ੍ਹ, 18 ਜਨਵਰੀ, (ਪੋਸਟ ਬਿਊਰੋ)- ਭਾਰਤ ਦੇ ਚੋਣ ਕਮਿਸ਼ਨ ਨੇ ਅਗਲੀਆਂ ਅਸੈਂਬਲੀ ਚੋਣਾਂ ਦਾ ਧਿਆਨ ਕਰ ਕੇਅੱਜ ਮੰਗਲਵਾਰ ਪੰਜਾਬ ਪੁਲਸ ਦੇ 7 ਇੰਸਪੈਕਟਰ ਜਨਰਲ (ਆਈ ਜੀ ਪੀ) ਅਤੇ ਤਿੰਨ ਹੋਰ ਸੀਨੀਅਰ ਅਫਸਰਾਂ ਦੇ ਤਬਾਦਲੇ ਕੀਤੇ ਅਤੇ ਕੁਝ ਡਿਪਟੀ ਕਮਿਸ਼ਨਰ ਵੀ ਬਦਲ ਦਿੱਤੇ ਹਨ।
ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ: ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗੁਰਿੰਦਰ ਸਿੰਘ ਢਿੱਲੋਂ, ਜਸਕਰਨ ਸਿੰਘ ਅਤੇ ਮੁਖਵਿੰਦਰ ਸਿੰਘ ਛੀਨਾ (ਤਿੰਨੇਆਈ ਜੀ)ਦੀ ਬਦਲੀ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤੀ ਤੇ ਅਰੁਣ ਪਾਲ ਸਿੰਘ ਨੂੰ ਆਈ ਜੀ ਜਲੰਧਰ ਰੇਂਜ, ਸ਼ਿਵ ਕੁਮਾਰ ਵਰਮਾ ਨੂੰ ਆਈ ਜੀ ਬਠਿੰਡਾ, ਰਾਕੇਸ਼ ਅਗਰਵਾਲ ਨੂੰ ਆਈ ਜੀ ਪਟਿਆਲਾ ਅਤੇ ਪ੍ਰਦੀਪ ਕੁਮਾਰ ਯਾਦਵ ਨੂੰ ਆਈ ਜੀ ਫਰੀਦਕੋਟ ਲਾਇਆ ਹੈ। ਸੁਰਜੀਤ ਸਿੰਘ ਨੂੰ ਡੀਆਈ ਜੀ ਵਿਜੀਲੈਂਸ ਅਤੇ ਕੁਲਜੀਤ ਸਿੰਘ ਨੂੰ ਏਆਈਜੀ ਬਿਊਰੋ ਆਫ ਇਨਵੈਸਟੀਗੇਸ਼ਨ ਲਾਇਆ ਅਤੇ ਪੰਜਾਬ ਦੇ ਡੀਐੱਸਪੀ ਰੈਂਕ ਵਾਲੇ 19 ਪੁਲਸ ਅਧਿਕਾਰੀਆਂ ਦੇ ਤਬਾਦਲੇ ਵੀ ਕਰ ਦਿੱਤੇ ਹਨ।
ਇਹੀ ਨਹੀਂ, ਅੱਜ ਚੋਣ ਕਮਿਸ਼ਨ ਨੇ ਦੋ ਡਿਪਟੀ ਕਮਿਸ਼ਨਰਾਂ ਅਤੇ ਅੱਠ ਐੱਸ ਐੱਸ ਪੀਜ਼ ਵੀ ਬਦਲ ਦਿੱਤੇ ਹਨ। ਇਸ ਵਿੱਚਮੁੱਖ ਚੋਣ ਅਫਸਰ ਡਾ. ਕਰੁਣਾ ਰਾਜੂਦੇ ਦੱਸਣ ਮੁਤਾਬਕ ਆਈਏਐੱਸ ਅਧਿਕਾਰੀ ਗਿਰੀਸ਼ ਦਿਆਲਨ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਤੇ ਵਿਨੀਤ ਕੁਮਾਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨਿਯੁਕਤ ਕੀਤਾ ਹੈ। ਆਈਪੀ ਐੱਸ ਅਫਸਰ ਹਰਜੀਤ ਸਿੰਘ ਨੂੰ ਐੱਸ ਐੱਸ ਪੀ ਮੋਹਾਲੀ, ਧਰੁਮਨ ਐਚ ਨਿੰਬਲੇ ਨੂੰ ਐੱਸ ਐੱਸ ਪੀਹੁਸ਼ਿਆਰਪੁਰ, ਪਾਟਿਲ ਕੇਤਨ ਬਲੀਰਾਮ ਨੂੰ ਐੱਸ ਐੱਸ ਪੀਲੁਧਿਆਣਾ ਰੂਰਲ, ਦੀਪਕ ਹਿਲੋਰੀ ਨੂੰ ਐੱਸ ਐੱਸ ਪੀਅੰਮ੍ਰਿਤਸਰ ਰੂਰਲ, ਗੁਲਨੀਤ ਸਿੰਘ ਖੁਰਾਣਾ ਨੂੰ ਐੱਸ ਐੱਸ ਪੀਤਰਨ ਤਾਰਨ, ਅਮਨੀਤ ਕੋਂਡਲ ਨੂੰ ਐੱਸ ਐੱਸ ਪੀਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐੱਸ ਐੱਸ ਪੀਮੁਕਤਸਰ ਸਾਹਿਬ ਤੇ ਸਰਤਾਜ ਸਿੰਘ ਚਾਹਲ ਨੂੰ ਐੱਸ ਐੱਸ ਪੀਸ੍ਰੀ ਫ਼ਤਿਹਗੜ੍ਹ ਸਾਹਿਬ ਲਾਇਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਬਦਲੇ ਗਏ ਐੱਸ ਐੱਸ ਪੀਜ਼ ਵਿੱਚ ਛੇ ਜਣੇ ਪੰਜਾਬ ਪੁਲਸ ਕਾਡਰ ਵਾਲੇ ਅਤੇ ਨਵੇਂ ਲਾਏ ਗਏ ਸਾਰੇ ਜ਼ਿਲ੍ਹਾ ਪੁਲਿਸ ਮੁਖੀ ਆਈਪੀਐੱਸ (ਇੰਡੀਅਨ ਪੁਲਸ ਸਰਵਿਸ) ਕਾਡਰ ਵਾਲੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ