Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਲਾਵਾਰਿਸ ਤੇ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗੱਡੀਆਂ ਨੂੰ ਟੋਅ ਕਰੇਗੀ ਟੋਰਾਂਟੋ ਸਿਟੀ

January 19, 2022 06:34 PM

ਟੋਰਾਂਟੋ, 19 ਜਨਵਰੀ (ਪੋਸਟ ਬਿਊਰੋ) : ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਲਈ ਕੋਸਿ਼ਸ਼ਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਪਰ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗਈਆਂ ਗੱਡੀਆਂ ਨੂੰ ਅੱਜ ਤੋਂ ਟੋਅ ਵੀ ਕੀਤਾ ਜਾਵੇਗਾ।
ਸਿਟੀ ਦਾ ਕਹਿਣਾ ਹੈ ਕਿ ਉਹ ਗੈਰਕਾਨੂੰਨੀ ਤੌਰ ਉੱਤੇ ਸੜਕਾਂ ਉੱਤੇ ਖੜ੍ਹੀਆਂ ਗੱਡੀਆਂ ਤੇ ਲਾਵਾਰਿਸ ਪਈਆਂ ਗੱਡੀਆਂ ਨੂੰ ਟੋਅ ਕਰਵਾਏਗੀ।ਇਨ੍ਹਾਂ ਗੱਡੀਆਂ ਕਾਰਨ ਬਰਫ ਹਟਾਉਣ ਦੇ ਕੰਮ ਵਿੱਚ ਵੀ ਅੜਿੱਕਾ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਉਹ ਗੱਡੀਆਂ ਵੀ ਸ਼ਾਮਲ ਹਨ ਜਿਹੜੀਆਂ ਸਨੋਅ ਰੂਟਸ ਦੇ ਨਾਲ ਖੜ੍ਹੀਆਂ ਹਨ। ਟੈਗ ਕੀਤੀਆਂ ਗੱਡੀਆਂ ਨੂੰ ਕਾਰ ਕੰਪਾਊਂਡ ਵਿੱਚ ਲਿਜਾਇਆ ਜਾਵੇਗਾ ਤੇ ਰੈਜ਼ੀਡੈਂਟਸ ਸਿਟੀ ਦੇ ਜਿਸ ਹਿੱਸੇ ਵਿੱਚ ਰਹਿੰਦੇ ਹੋਣਗੇ ਉੱਥੋਂ ਦਾ ਪਤਾ ਦੱਸਕੇ ਆਪਣੀ ਗੱਡੀ ਨੂੰ ਲੋਕੇਟ ਕਰ ਸਕਣਗੇ।
ਸਿਟੀ ਦੇ ਬੁਲਾਰੇ ਬ੍ਰੈਡ ਰੌਸ ਨੇ ਆਖਿਆ ਕਿ ਜਦੋਂ ਬਰਫੀਲਾ ਤੂਫਾਨ ਸ਼ੁਰੂ ਹੋਣ ਵਾਲਾ ਸੀ ਤਾਂ ਸਨੋਅ ਰੂਟਸ ਐਲਾਨੇ ਗਏ ਰਸਤਿਆਂ ਤੇ ਸੜਕਾਂ ਉੱਤੇ 72 ਘੰਟਿਆਂ ਲਈ ਪਾਰਕਿੰਗ ਕਰਨ ਦੀ ਮਨਾਹੀ ਸੀ। ਸਿਟੀ ਵੱਲੋਂ ਬਰਫ ਹਟਾਏ ਜਾਣ ਸਮੇਂ ਸੜਕਾਂ ਤੋਂ ਬਰਫ ਹਟਾ ਕੇ ਬਾਅਦ ਵਿੱਚ ਚੁੱਕੀ ਜਾਣ ਤੋਂ ਪਹਿਲਾਂ ਕਿਨਾਰਿਆਂ ਉੱਤੇ ਸੁੱਟੀ ਜਾਂਦੀ ਹੈ ਤੇ ਜੇ ਇੱਥੇ ਗੱਡੀਆਂ ਖੜ੍ਹੀਆਂ ਹੋਣ ਤਾਂ ਉਨ੍ਹਾਂ ਕਾਰਨ ਟਰੈਫਿਕ ਵਿੱਚ ਵਿਘਣ ਪੈ ਸਕਦਾ ਹੈ, ਰਾਹਗੀਰਾਂ ਨੂੰ ਦਿੱਕਤ ਆ ਸਕਦੀ ਹੈ ਤੇ ਪਾਰਕਿੰਗ ਵਿੱਚ ਵੀ ਅੜਿੱਕਾ ਆ ਸਕਦਾ ਹੈ।
ਸਨੋਅ ਰੂਟਸ ਦੀ ਨਿਸ਼ਾਨਦੇਹੀ ਪਹਿਲਾਂ ਤੋਂ ਹੀ ਕੀਤੀ ਗਈ ਹੈ, ਇਨ੍ਹਾਂ ਵਿੱਚੋਂ ਬਹੁਤੇ ਡਾਊਨਟਾਊਨ ਕੋਰ ਉੱਤੇ ਸਥਿਤ ਹਨ। ਇਨ੍ਹਾਂ ਵਿੱਚ ਸਟਰੀਟਕਾਰ ਰੂਟਸ ਵੀ ਸ਼ਾਮਲ ਹਨ। ਇਸ ਤਰ੍ਹਾਂ ਦੇ ਬਰਫੀਲੇ ਤੂਫਾਨ ਕਾਰਨ ਜਾਂ ਭਾਰੀ ਬਰਫਬਾਰੀ ਦਰਮਿਆਨ ਇਨ੍ਹਾਂ ਨਿਰਧਾਰਤ ਸਨੋਅ ਰੂਟਜ਼ ਉੱਤੇ ਪਾਰਕਿੰਗ ਕਰਨ ਨਾਲ 200 ਡਾਲਰ ਜੁਰਮਾਨਾ ਦੇਣਾ ਪੈ ਸਕਦਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ