Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਸਾਰਿਆਂ ਲਈ ਵਾਧੂ ਡੋਜ਼ਾਂ ਹੋਣ ਦੇ ਬਾਵਜੂਦ ਹੁਣ ਤੱਕ 35 ਫੀ ਸਦੀ ਕੈਨੇਡੀਅਨਜ਼ ਨੂੰ ਹੀ ਲੱਗੀ ਹੈ ਬੂਸਟਰ ਡੋਜ਼

January 20, 2022 01:13 AM

ਓਟਵਾ, 19 ਜਨਵਰੀ (ਪੋਸਟ ਬਿਊਰੋ) : ਫੈਡਰਲ ਸਿਹਤ ਮੰਤਰੀ ਅਨੁਸਾਰ ਕੈਨੇਡਾ ਕੋਲ ਸਾਰੇ ਯੋਗ ਕੈਨੇਡੀਅਨਜ਼ ਨੂੰ ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਦੇਣ ਲਈ ਕਾਫੀ ਸਪਲਾਈ ਹੈ ਪਰ ਫਿਰ ਵੀ ਅਜੇ ਤੱਕ ਸਿਰਫ 35 ਫੀ ਸਦੀ ਕੈਨੇਡੀਅਨਜ਼ ਨੂੰ ਹੀ ਤੀਜੀ ਡੋਜ਼ ਲੱਗੀ ਹੈ।
ਬੁੱਧਵਾਰ ਨੂੰ ਜੀਨ ਯਵੇਸ ਡਕਲਸ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿੱਚ ਫੈਡਰਲ ਸਰਕਾਰ ਦੀ ਕੋਵਿਡ-19 ਬਾਰੇ ਅਪਡੇਟ ਦਿੰਦਿਆਂ ਆਖਿਆ ਕਿ ਸਾਨੂੰ ਸਾਰੇ ਕੈਨੇਡੀਅਨਜ਼ ਦੀ ਵੈਕਸੀਨੇਸ਼ਨ ਲਈ ਯਤਨ ਹੋਰ ਤੇਜ਼ ਕਰਨੇ ਹੋਣਗੇ। ਜਿ਼ਕਰਯੋਗ ਹੈ ਕਿ ਹੈਲਥ ਕੈਨੇਡਾ ਵੱਲੋਂ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਫਾਈਜ਼ਰ-ਬਾਇਓਐਨਟੈਕ ਤੇ ਮੌਡਰਨਾ ਐਮਆਰਐਨਏ ਵੈਕਸੀਨਜ਼ ਦੀਆਂ ਬੂਸਟਰ ਡੋਜ਼ਾਂ ਲਵਾਉਣ ਦੀ ਸਿਫਾਰਿਸ਼ ਕੀਤੀ ਗਈ ਸੀ। ਇਹ ਬੂਸਟਰ ਡੋਜ਼ ਮੁੱਢਲੇ ਵੈਕਸੀਨ ਕੋਰਸ ਤੋਂ ਛੇ ਮਹੀਨੇ ਬਾਅਦ ਦੇਣ ਦੀ ਸਲਾਹ ਵੀ ਦਿੱਤੀ ਗਈ ਸੀ। ਪਹਿਲ ਦੇ ਆਧਾਰ ਉੱਤੇ ਇਹ ਬੂਸਟਰ ਡੋਜ਼ਾਂ ਕਿਸ ਨੂੰ ਦਿੱਤੀਆਂ ਜਾਣੀਆਂ ਹਨ ਇਸ ਦਾ ਫੈਸਲਾ ਪ੍ਰੋਵਿੰਸਾਂ ਤੇ ਟੈਰੇਟਰੀਜ਼ ਉੱਤੇ ਛੱਡਿਆ ਗਿਆ ਸੀ।
ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨੇ ਵੀ ਪੰਜ ਤੋਂ 12 ਸਾਲ ਦੇ ਬੱਚਿਆਂ ਨੂੰ ਕੋਵਿਡ 19 ਵੈਕਸੀਨ ਲਾਉਣ ਦੀ ਮੱਠੀ ਰਫਤਾਰ ਦਾ ਨੋਟਿਸ ਲਿਆ। ਸਰਕਾਰ ਅਨੁਸਾਰ ਇਸ ਉਮਰ ਵਰਗ ਦੇ 48 ਫੀ ਸਦੀ ਬੱਚਿਆਂ ਨੂੰ ਘੱਟੋ ਘੱਟ ਪਹਿਲੀ ਡੋਜ਼ ਲੱਗ ਚੁੱਕੀ ਹੈ।ਉਨ੍ਹਾਂ ਆਖਿਆ ਕਿ ਸਾਨੂੰ ਸਥਿਤੀ ਦਾ ਉਦੋਂ ਬਿਹਤਰ ਪਤਾ ਲੱਗੇਗਾ ਜਦੋਂ ਬੱਚੇ ਸਕੂਲ ਪਰਤਣਗੇ ਤੇ ਮਾਪੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਹੋਣਗੇ। ਨਤੀਜਤਨ ਉਹ ਆਪਣੇ ਬੱਚਿਆਂ ਨੂੰ ਵੈਕਸੀਨੇਟ ਕਰਵਾਉਣਗੇ। ਉਨ੍ਹਾਂ ਅੱਗੇ ਆਖਿਆ ਕਿ ਪੰਜ ਤੋਂ 12 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਦੀ ਦਰ ਕੈਨੇਡਾ ਵਿੱਚ ਐਨੀ ਘੱਟ ਹੈ ਕਿ ਨਾ ਸਿਰਫ ਬੱਚੇ ਹੀ ਕਮਜ਼ੋਰ ਹਨ ਸਗੋਂ ਸਮਾਜ ਨੂੰ ਵੀ ਖਤਰਾ ਹੈ।
ਉਨ੍ਹਾਂ ਅੰਦਾਜ਼ਨ 6·5 ਮਿਲੀਅਨ ਉਨ੍ਹਾਂ ਕੈਨੇਡੀਅਨਜ਼ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਵੈਕਸੀਨੇਸ਼ਨ ਨਹੀਂ ਕਰਵਾਈ। ਉਨ੍ਹਾਂ ਆਖਿਆ ਕਿ ਨਾਂਹ ਨਾਲੋਂ ਦੇਰ ਭਲੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ