Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਟੋਰਾਂਟੋ ਦੇ ਘਰ ਵਿੱਚ ਲੱਗੀ ਅੱਗ, 1 ਹਲਾਕ, 1 ਜ਼ਖ਼ਮੀ

January 20, 2022 09:09 AM

ਟੋਰਾਂਟੋ, 19 ਜਨਵਰੀ (ਪੋਸਟ ਬਿਊਰੋ) : ਬੁੱਧਵਾਰ ਰਾਤ ਨੂੰ ਟੋਰਾਂਟੋ ਦੇ ਇੱਕ ਘਰ ਦੀ ਬੇਸਮੈਂਟ ਵਿੱਚ ਲੱਗੀ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।
ਰਾਤੀਂ 7:00 ਵਜੇ ਦੇ ਨੇੜੇ ਤੇੜੇ ਫਾਇਰ ਅਮਲੇ ਨੂੰ ਸ਼ੈਨਲੇ ਸਟਰੀਟ ਨੇੜੇ ਗਲੈਡਸਟੋਨ ਐਵਨਿਊ ਸਥਿਤ ਘਰ ਵਿੱਚ ਸੱਦਿਆ ਗਿਆ। ਕਾਰਜਕਾਰੀ ਫਾਇਰ ਚੀਫ ਜਿੰਮ ਜੈਸਪ ਨੇ ਦੱਸਿਆ ਕਿ ਬੇਸਮੈਂਟ ਵਿੱਚ ਲੱਗੀ ਇਸ ਅੱਗ ਤੋਂ ਛੁਟਕਾਰਾ ਪਾਉਣ ਵਿੱਚ ਸਾਡੇ ਅਮਲੇ ਨੂੰ ਕਾਫੀ ਮਸ਼ੱਕਤ ਕਰਨੀ ਪਈ।ਦੋ ਵਿਅਕਤੀਆਂ ਨੂੰ ਘਰ ਤੋਂ ਬਾਹਰ ਕੱਢਿਆ ਗਿਆ, ਇੱਕ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਦੂਜੇ ਨੂੰ ਨਾਜ਼ੁਕ ਹਾਲਤ ਵਿੱਚ ਪੈਰਾਮੈਡਿਕਸ ਵੱਲੋਂ ਟਰੌਮਾ ਸੈਂਟਰ ਲਿਜਾਇਆ ਗਿਆ।
ਇਨ੍ਹਾਂ ਦੋਵਾਂ ਦੀ ਉਮਰ ਤੇ ਲਿੰਗ ਆਦਿ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।ਕਈ ਫਾਇਰਫਾਈਟਰਜ਼ ਨੂੰ ਵੀ ਹੀਟ ਕਾਰਨ ਨੁਕਸਾਨ ਹੋਇਆ। ਉਨ੍ਹਾਂ ਦਾ ਵੀ ਮੌਕੇ ਉੱਤੇ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਤੇ ਅੱਗ ਦੇ ਕਾਰਨਾਂ ਦਾ ਪਤਾ ਲਾਉਣ ਲਈ ਫਾਇਰ ਮਾਰਸ਼ਲ ਦੇ ਆਫਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ।

 

 

 
Have something to say? Post your comment