Welcome to Canadian Punjabi Post
Follow us on

03

July 2025
 
ਪੰਜਾਬ

ਬਰਗਾੜੀ ਦਾ ਬੇਅਦਬੀ ਕਾਂਡ: ਜਾਂਚ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਵੱਲੋਂ ਖੁਲਾਸੇ ਕਰਦੀ ਕਿਤਾਬ ਜਾਰੀ

January 20, 2022 10:06 AM

* ਬੇਅਦਬੀ ਲਈ ਡੇਰਾ ਸਿਰਸਾ ਪ੍ਰੇਮੀਆਂ ਨੂੰਜਿ਼ੰਮੇਵਾਰ ਆਖਿਆ


ਚੰਡੀਗੜ੍ਹ, 19 ਜਨਵਰੀ, (ਪੋਸਟ ਬਿਊਰੋ)- ਅਕਾਲੀ-ਭਾਜਪਾ ਦੀ ਸਰਕਾਰ ਦੌਰਾਨ ਸਾਲ 2015 ਵਿੱਚਬਰਗਾੜੀ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਣਾਏ ਗਏ ਕਮਿਸ਼ਨ ਦੇ ਮੁਖੀ ਰਿਟਾਇਰਡ ਜੱਜ ਜਸਟਿਸ ਰਣਜੀਤ ਸਿੰਘ ਨੇ ਅੱਜ ਬੁੱਧਵਾਰ ਨੂੰ ਆਪਣੀ ਕਿਤਾਬ ਰਿਲੀਜ਼ ਕੀਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਓਦੋਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਜਿ਼ੰਮੇਵਾਰ ਸਨ ਅਤੇ ਇਸ ਪਿੱਛੋਂ ਵਾਪਰੇ ਕੋਟਕਪੂਰਾ ਗੋਲੀਕਾਂਡ ਲਈ ਉਸ ਵਕਤ ਦੇ ਪੰਜਾਬ ਪੁਲਸ ਦੇ ਮੁਖੀ (ਡੀਜੀਪੀ) ਸੁਮੇਧ ਸਿੰਘ ਸੈਣੀ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿ਼ੰਮੇਵਾਰ ਸਨ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਜਾਂਚ ਦੌਰਾਨ ਕਈ ਅਜਿਹੇ ਤੱਥ ਸਾਹਮਣੇ ਆਏ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੀ ਕਿਤਾਬ ਵਿੱਚ ਵੀ ਸ਼ਾਮਲ ਕੀਤਾ ਹੈ।
ਇਸ ਸੰਬੰਧ ਵਿੱਚ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਹ ਕਿਤਾਬ ਜਾਰੀ ਕਰਨ ਦਾ ਉਨ੍ਹਾਂ ਦਾ ਮਕਸਦ ਕਿਸੇ ਸਿਆਸੀ ਪਾਰਟੀ ਨੂੰ ਲਾਭ ਜਾਂ ਨੁਕਸਾਨ ਪੁਚਾਉਣਾ ਨਹੀਂ, ਤਕਨੀਕੀ ਕਾਰਨਾਂ ਕਰ ਕੇ ਇਸ ਨੂੰ ਦੇਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਪੋਰਟ ਵਿੱਚ ਕਈ ਤੱਥ ਸਨ, ਪਰ ਵਿਧਾਨ ਸਭਾ ਵਿੱਚ ਇਨ੍ਹਾਂ ਉੱਤੇ ਸਹੀ ਬਹਿਸ ਨਹੀਂ ਹੋ ਸਕੀ। ਜਸਟਿਸ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਉਹ ਤੱਥ ਲੋਕਾਂ ਅੱਗੇਰੱਖਣਾ ਚਾਹੁੰਦੇ ਹਨ, ਇਸੇ ਲਈ ਉਨ੍ਹਾਂ ਨੇ ਇਹ ਕਿਤਾਬ ਬਣਾਈ ਹੈ। ਕਿਤਾਬ ਜਾਰੀ ਕਰਨ ਮੌਕੇ ਹੋਰਨਾਂ ਤੋਂ ਬਿਨਾ ਉਨ੍ਹਾਂ ਨਾਲ ਜਸਟਿਸ ਐੱਸਐੱਸ ਸੋਢੀ, ਜਸਟਿਸ ਐੱਚਐੱਸ ਬੇਦੀ, ਜਸਟਿਸ ਐੱਮਐੱਸ ਲਿਬਰੇਹਾਨ ਅਤੇ ਜਸਟਿਸ ਨਵਾਬ ਸਿੰਘ ਵੀ ਮੌਜੂਦ ਸਨ।
ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਜਿ਼ਲਾ ਫਰੀਦਕੋਟ ਵਿੱਚ ਸਾਲ 2015 ਵਿੱਚ ਵਾਪਰੀਆਂ ਸਨ, ਜਿਨ੍ਹਾਂਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਪਾਵਨ ਅੰਗਪਾੜਨਾ ਤੇ ਖਿਲਾਰਨਾ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਓਦੋਂ ਪੰਜਾਬ ਦੀ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੇ ਪੋਸਟਰ ਵੀ ਲੱਗੇ ਸਨ। ਉਨ੍ਹਾ ਨੇ ਮਹਿਸੂਸ ਕੀਤਾ ਕਿ ਕਈ ਜਾਂਚ ਟੀਮਾਂ (ਐੱਸਆਈਟੀਜ਼) ਅਤੇ ਦੋ ਜਾਂਚ ਕਮਿਸ਼ਨਾਂ ਵੱਲੋਂ ਜਾਂਚ ਦੇ ਬਾਵਜੂਦ ਜੁਰਮ ਦੇ ਅਸਲ ਦੋਸ਼ੀਨਿਆਂ ਦੇ ਕਟਹਿਰੇ ਵਿੱਚ ਲਿਆ ਕੇ ਪੇਸ਼ ਕਰਨ ਲਈ ਲੋੜੀਂਦਾ ਕੰਮ ਨਾ ਕਰਨ ਲਈ ਲੋਕਾਂਵਿੱਚ ਵੱਡੇ ਪੱਧਰ ਉੱਤੇ ਗੁੱਸਾ ਹੈ।
ਵਰਨਣ ਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਇੱਕ ਮੈਂਬਰੀ ਕਮਿਸ਼ਨ ਨੂੰ ਬੇਅਦਬੀ ਕਾਂਡ ਦੇ ਕਰੀਬ 160 ਕੇਸਾਂ ਦੀ ਜਾਂਚ ਲਈ ਕਿਹਾ ਗਿਆ ਸੀਅਤੇ ਕਮਿਸ਼ਨ ਨੇ ਲਗਭਗ 12 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਇਨ੍ਹਾਂ ਕੇਸਾਂ ਦੀ ਜਾਂਚ ਕਰ ਕੇ ਚਾਰ ਹਿੱਸਿਆਂ ਵਿੱਚ 544 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ ਸੀ। ਕਿਤਾਬ ਨੂੰ ਜਾਰੀ ਕਰਨ ਮੌਕੇ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਉੱਤੇ ਪੰਜਾਬ ਅਸੈਂਬਲੀ ਵਿੱਚ ਬਹਿਸ ਹੋਈ ਤੇ ਸਦਨ ਨੇ ਇਸ ਨੂੰ ਸਰਬਸੰਮਤੀ ਨਾਲ ਮੰਨ ਲਿਆ, ਪਰ ਇਹ ਲੋਕਾਂਵਿੱਚ ਨਹੀਂਆਈ। ਕਿਤਾਬ ਵਿੱਚ ਉਨ੍ਹਾਂ ਨੇ ਵੱਖ-ਵੱਖ ਤੱਥ ਤੇ ਸੱਚਜਨਤਾ ਸਾਹਮਣੇ ਰੱਖਣ ਦਾ ਯਤਨ ਕੀਤਾ ਹੈ, ਜਿਨ੍ਹਾਂ ਕਾਰਨ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖਾਂ ਤੇ ਦੇਸ਼ ਦੀਆਂ ਭਾਵਨਾਵਾਂ ਨੂੰ ਠੇਸ ਲਾਉਣ ਵਾਲੇ ਗਹਿਰੇ ਦਾਗ ਛੱਡੇ ਹਨ।ਉਨ੍ਹਾਂ ਨੇ ਕਿਹਾ ਕਿ ਬਦਕਿਸਮਤੀ ਨਾਲ ਰੋਸ ਪ੍ਰਦਰਸ਼ਨ ਕਰਦੇਬੇਗੁਨਾਹ ਲੋਕਾਂ ਉੱਤੇ ਪੁਲਿਸ ਗੋਲੀਨਾਲਵੀ ਕਈ ਮਨੁੱਖੀ ਜਾਨਾਂ ਦਾ ਨੁਕਸਾਨ ਹੋਇਆ ਸੀ।
ਇਸ ਮੌਕੇ ਜਸਟਿਸ ਐੱਸ ਐੱਸ ਸੋਢੀ ਨੇ ਕਿਹਾ ਕਿ ਬੇਅਦਬੀ ਦੇ ਇਨ੍ਹਾਂ ਕੇਸਾਂ ਦੀ ਜਾਂਚ ਕਈ ਐੱਸ ਆਈਟੀਜ਼ ਵੱਲੋਂ ਕੀਤੀ ਗਈ, ਪਰ ਬਹੁਤ ਘੱਟ ਸਫਲਤਾ ਮਿਲੀ, ਜਿਸ ਕਾਰਨ ਲੋਕ ਅਜੇ ਵੀ ਇਨਸਾਫ਼ ਮੰਗਦੇ ਹਨ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੇ ਬਿਨਾਂ ਕਿਸੇ ਪੱਖਪਾਤ ਦੇ ਬੇਅਦਬੀ ਕੇਸਾਂ ਦੀ ਜਾਂਚ ਕੀਤੀ ਹੈ। ਇਹ ਕਿਤਾਬ ਹੈਰਾਨ ਕਰਨ ਵਾਲੇ ਖੁਲਾਸੇ ਨਾਲ ਅੱਖਾਂ ਖੋਲ੍ਹਣ ਵਾਲੀ ਹੈ ਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੁਖਾਂਤ ਨੂੰ ਪੇਸ਼ ਕਰਦੀ ਸਪੱਸ਼ਟ ਅਤੇ ਸਰਲ ਭਾਸ਼ਾ ਵਿੱਚ ਲਿਖੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ