Welcome to Canadian Punjabi Post
Follow us on

01

July 2025
 
ਪੰਜਾਬ

ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਪੰਜਾਬ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ

January 20, 2022 02:48 PM

ਚੰਡੀਗੜ੍ਹ, 20 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ ਹੈ। ਧੂਰੀ ਵਿਧਾਨ ਸਭਾ ਸੀਟ ਪੰਜਾਬ ਦੇ ਸੰਗਰੂਰ ਜਿ਼ਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਪਿਛਲੀਆਂ ਚੋਣਾਂ ਵਿੱਚ ਇੱਥੋਂ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ 2811 ਵੋਟਾਂ ਨਾਲ ਹਰਾਇਆ। ਦਲਵੀਰ ਸਿੰਘ ਗੋਲਡੀ ਨੂੰ 49347 ਅਤੇ ਨਜ਼ਦੀਕੀ ਵਿਰੋਧੀ 'ਆਪ' ਦੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ 46536 ਵੋਟਾਂ ਮਿਲੀਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ