Welcome to Canadian Punjabi Post
Follow us on

24

May 2022
ਬ੍ਰੈਕਿੰਗ ਖ਼ਬਰਾਂ :
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗਉਂਟੇਰੀਓ ਚੋਣਾਂ - ਨੀਲੇ ਰੰਗ ਦੀ ਚੜ੍ਹਤ ਬਰਕਰਾਰਭਾਰਤ ਦੀ ਨਿਕਹਤ ਜ਼ਰੀਨ ਨੇ ਵਰਲਡ ਬਾਕਸਿੰਗ ਦਾ ਗੋਲਡ ਜਿੱਤ ਕੇ ਇਤਿਹਾਸ ਰਚਿਆ
 
ਟੋਰਾਂਟੋ/ਜੀਟੀਏ

ਬਰੈਂਪਟਨ ਦੇ ਘਰ ਵਿੱਚ ਲੱਗੀ ਅੱਗ, 3 ਬੱਚਿਆਂ ਦੀ ਮੌਤ

January 20, 2022 11:44 PM

ਬਰੈਂਪਟਨ, 20 ਜਨਵਰੀ (ਪੋਸਟ ਬਿਊਰੋ) : ਬਰੈਂਪਟਨ ਵਿੱਚ ਇੱਕ ਟਾਊਨਹਾਊਸ ਵਿੱਚ ਲੱਗੀ ਅੱਗ ਤੋਂ ਬਾਅਦ ਤਿੰਨ ਬੱਚਿਆਂ ਦੀ ਮੌਤ ਹੋ ਗਈ।
ਪੀਲ ਪੁਲਿਸ ਨੇ ਆਖਿਆ ਕਿ ਸਵੇਰੇ 9:11 ਵਜੇ ਟੌਰਬ੍ਰੈਮ ਰੋਡ ਤੇ ਕਲਾਰਕ ਬੋਲੀਵੀਅਰਡ ਉੱਤੇ ਸਥਿਤ ਇੱਕ ਘਰ ਵਿੱਚ ਲੱਗੀ ਅੱਗ ਤੋਂ ਬਾਅਦ ਫਰਸਟ ਰਿਸਪਾਂਡਰਜ਼ ਮੌਕੇ ਉੱਤੇ ਪਹੁੰਚੇ। ਂਿਜਸ ਸਮੇਂ ਅੱਗ ਲੱਗੀ ਉਸ ਸਮੇਂ ਘਰ ਵਿੱਚ ਲੋਕ ਮੌਜੂਦ ਸਨ। ਇਸ ਦੀ ਖਬਰ ਮਿਲਦੇ ਸਾਰ ਹੀ ਮੌਕੇ ਉੱਤੇ ਪਹੁੰਚੇ ਫਾਇਰਫਾਈਟਰਜ਼ ਨੂੰ ਉੱਪਰਲੀ ਮੰਜਿ਼ਲ ਦੀਆਂ ਖਿੜਕੀਆਂ ਵਿੱਚ ਪੌੜੀਆਂ ਲਾ ਕੇ ਘਰ ਦੇ ਅੰਦਰ ਜਾਣ ਦੀ ਕੋਸਿ਼ਸ਼ ਕਰਦਿਆਂ ਵੇਖਿਆ ਗਿਆ।
ਫਾਇਰਫਾਈਟਰਜ਼ ਨੇ ਦੱਸਿਆ ਕਿ ਘਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੂਜੀ ਤੇ ਤੀਜੀ ਮੰਜਿ਼ਲ ਤੋਂ ਬਾਹਰ ਕੱਢਿਆਂ ਗਿਆ। ਪੀਲ ਰੀਜਨਲ ਪੈਰਾਮੈਡਿਕਸ ਸਰਵਿਸਿਜ਼ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਗੰਭੀਰ ਹਾਲਤ ਵਿੱਚ ਤਿੰਨ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਮਾਮੂਲੀ ਜ਼ਖ਼ਮਾਂ ਦਾ ਇਲਾਜ ਵੀ ਮੌਕੇ ਉੱਤੇ ਹੀ ਕੀਤਾ ਗਿਆ।
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਸਵੇਰੇ 11:30 ਵਜੇ ਟਵੀਟ ਕਰਕੇ ਆਖਿਆ ਕਿ ਹੁਣ ਤੱਕ ਤਿੰਨ ਬੱਚਿਆਂ ਦੇ ਮਰਨ ਦੀ ਪੁਸ਼ਟੀ ਹੋ ਚੁੱਕੀ ਹੈ। ਬ੍ਰਾਊਨ ਨੇ ਲਿਖਿਆ ਕਿ ਇਸ ਘਾਟੇ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਸਾਡੇ ਕੋਈ ਵੀ ਲਫਜ਼ ਕਦੇ ਵੀ ਇਸ ਦੁੱਖ ਦੀ ਘੜੀ ਲਈ ਕਾਫੀ ਨਹੀ਼ਂ ਹੋਣਗੇ।ਇਸ ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਅਸੀਂ ਉਨ੍ਹਾਂ ਦੇ ਨਾਲ ਹਾਂ।
ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਅੱਗ ਕਾਰਨ ਘਰ ਵਿੱਚ ਮੌਜੂਦ 18 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ।ਪੀਲ ਪੈਰਾਮੈਡਿਕਸ ਨੇ ਆਖਿਆ ਕਿ ਉਨ੍ਹਾਂ ਨੇ 9,12 ਤੇ 15 ਸਾਲ ਉਮਰ ਦੇ ਤਿੰਨ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਤੇ ਉਨ੍ਹਾਂ ਵਿੱਚ ਕੋਈ ਸਾਹ ਸਤ ਨਹੀਂ ਸੀ।
ਓਨਟਾਰੀਓ ਫਾਇਰ ਮਾਰਸ਼ਲ ਆਫਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

 

 

 
Have something to say? Post your comment