Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਾਕਿਸਤਾਨੀ ਚੋਣ ਕਮਿਸ਼ਨ ਦਾ ਹੁਕਮ: ਇਮਰਾਨ ਖਾਨ ਦੀ ਪਾਰਟੀ ਵਿਦੇਸ਼ੀ ਚੰਦੇ ਦੇ ਦਸਤਾਵੇਜ਼ ਜਾਰੀ ਕਰੇ

January 21, 2022 12:39 AM

ਇਸਲਾਮਾਬਾਦ, 20 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਚੋਣ ਕਮਿਸ਼ਨ (ਈ ਸੀ ਪੀ) ਨੇ ਇਸ ਦੇਸ਼ ਵਿੱਚ ਰਾਜ ਕਰਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਵਿਰੁੱਧ ਵਿਦੇਸ਼ੀ ਵਿੱਤੀ ਸਹਾਇਤਾ ਦੇ ਕੇਸ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ ਜਨਤਕ ਕਰਨ ਦਾ ਹੁਕਮ ਦਿੱਤਾ ਹੈ ਤੇ ਸਮਝਿਆ ਜਾਂਦਾ ਹੈ ਕਿ ਇਹ ਕਦਮ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਈ ਕਈ ਹੋਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ ਈ ਸੀ ਪੀ ਦੀ ਜਾਂਚ ਕਮੇਟੀ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ ਟੀ ਆਈ) ਨੇ ਵਿਦੇਸ਼ੀ ਨਾਗਰਿਕਾਂ, ਕੰਪਨੀਆਂ ਤੇ ਬੈਂਕ ਖਾਤਿਆਂ ਤੋਂ ਪ੍ਰਾਪਤ ਕੀਤੇ ਪੈਸੇ ਦੀ ਘੱਟ ਰਿਪੋਰਟ ਕੀਤੀ ਅਤੇ ਬੈਂਕ ਖਾਤਿਆਂ ਨੂੰ ਲੁਕਾਇਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਹਾਕਮ ਪਾਰਟੀ ਨੇ ਵਿੱਤੀ ਸਾਲ 2009-10 ਤੋਂ 2012-13 ਦੀ ਚਾਰ ਸਾਲਾਂ ਦੀ ਮਿਆਦ ਵਿੱਚ 31.2 ਕਰੋੜ ਰੁਪਏ ਘੱਟ ਦੱਸੇ ਹਨ। ਸਾਲ-ਵਾਰ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਇਕੱਲੇ 2012-13 ਵਿੱਚ 14.5 ਕਰੋੜ ਰੁਪਏ ਤੋਂ ਵੱਧ ਦੀ ਰਕਮ ਘੱਟ ਦੱਸੀ ਗਈ। ਡਾਨ ਅਖ਼ਬਾਰ ਮੁਤਾਬਕ ਇਹ ਦਸਤਾਵੇਜ਼ ਇਸ ਜਾਂਚ ਕਮੇਟੀ ਦੀ ਰਿਪੋਰਟ ਦਾ ਹਿੱਸਾ ਸਨ, ਪਰ ਰਿਪੋਰਟ ਦੇ ਨਾਲ ਜਾਰੀ ਨਹੀਂ ਕੀਤੇ ਗਏ ਸਨ। ਖ਼ਬਰ ਮੁਤਾਬਕ ਸੀ ਈ ਸੀ ਨੇ ਹਦਾਇਤ ਕੀਤੀ ਕਿ ਰਿਪੋਰਟ ਦਾਕੋਈ ਹਿੱਸਾ ਗੁਪਤ ਨਾ ਰੱਖਿਆ ਜਾਵੇ ਅਤੇ ਪਟੀਸ਼ਨਰ ਨੂੰ ਪੂਰੀ ਰਿਪੋਰਟ ਦਿਖਾਈ ਜਾਵੇ। ਇਸ ਵਿੱਚ ਕਿਹਾ ਗਿਆ ਹੈ ਕਿ ਈ ਸੀ ਪੀ ਨੇ ਦਸਤਾਵੇਜ਼ਾਂ ਨੂੰ ਜਨਤਕ ਨਹੀਂ ਕੀਤਾ, ਕਿਉਂਕਿ ਪੀ ਟੀ ਆਈ ਨੇ ਸੱਤਾਧਾਰੀ ਪਾਰਟੀ ਦੇ ਮੋਢੀ ਮੈਂਬਰ ਅਤੇ ਇਸ ਮਾਮਲੇ ਵਿੱਚ ਪਟੀਸ਼ਨਰ ਅਕਬਰ ਐਸ ਬਾਬਰ ਨਾਲ ਦਸਤਾਵੇਜ਼ ਸਾਂਝੇ ਕਰਨ ਉੱਤੇ ਇਤਰਾਜ਼ ਕੀਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ