Welcome to Canadian Punjabi Post
Follow us on

01

July 2025
 
ਭਾਰਤ

ਸੁਪਰੀਮ ਕੋਰਟ ਵੋਟਿੰਗ ਮਸ਼ੀਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਸੁਣਵਾਈ ਲਈ ਤਿਆਰ

January 21, 2022 01:01 AM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਲੋਕ ਨੁਮਾਇੰਦਗੀ ਐਕਟ ਦੀ ਇੱਕ ਵਿਵਸਥਾ ਦੀ ਸੰਵਿਧਾਨਕ ਯੋਗਤਾ ਨੂੰ ਚੁਣੌਤੀ ਦਿੰਦੀ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨਦੀ ਸਹਿਮਤੀ ਦੇ ਦਿੱਤੀ ਹੈ। ਇਸੇ ਵਿਵਸਥਾ ਹੇਠਭਾਰਤ ਵਿੱਚ ਵਿੱਚ ਚੋਣ ਅਮਲ ਵਿੱਚ ਬੈਲਟ ਪੇਪਰ ਦੀ ਥਾਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਨੂੰ ਲਿਆਂਦਾ ਗਿਆ ਸੀ, ਪਰ ਇਸ ਉੱਤੇ ਵਿਵਾਦ ਜਾਰੀ ਰਿਹਾ ਹੈ।
ਭਾਰਤ ਦੇ ਚੀਫ ਜਸਟਿਸ ਐਨ ਵੀ ਰਾਮੰਨਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਐਡਵੋਕੇਟ ਐਮ ਐਲ ਸ਼ਰਮਾ ਵੱਲੋਂ ਨਿੱਜੀ ਤੌਰ ਉੱਤੇ ਦਾਇਰ ਜਨਹਿਤ ਪਟੀਸ਼ਨਦੀ ਸੁਣਵਾਈ ਕਰਦਿਆਂ ਕਿਹਾ, ‘‘ਅਸੀਂ ਇਸਬਾਰੇ ਗੌਰ ਕਰਾਂਗੇ, ਮੈਂ ਇਸ ਨੂੰ ਕਿਸੇ ਹੋਰ ਬੈਂਚ ਕੋਲ ਵੀ ਸੂਚੀਬੱਧ ਕਰਵਾ ਸਕਦਾ ਹਾਂ।” ਸ਼ਰਮਾ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਪੰਜ ਰਾਜਾਂ: ਪੰਜਾਬ, ਯੂ ਪੀ, ਗੋਆ, ਮਨੀਪੁਰ ਤੇ ਉਤਰਾਖੰਡ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਕਾਰਨ ਪਟੀਸ਼ਨ ਉੱਤੇ ਸੁਣਵਾਈਛੇਤੀ ਕਰਨ ਦੀ ਲੋੜ ਹੈ। ਸ਼ਰਮਾ ਨੇ ਕਿਹਾ ਕਿ ਲੋਕ ਨੁਮਾਇੰਦਗੀ ਐਕਟ ਦੀ ਧਾਰਾ 61ਏ, ਜਿਹੜੀ ਈ ਵੀ ਐਮਜ਼ ਦੀ ਵਰਤੋਂ ਕੀਤੇ ਜਾਣ ਦੀ ਖੁੱਲ੍ਹ ਦੇਂਦੀ ਹੈ, ਪਾਰਲੀਮੈਂਟ ਵੱਲੋਂ ਪਾਸ ਨਹੀਂ ਹੈ ਤੇ ਇਸ ਕਰ ਕੇ ਇਸ ਉਤੇ ਅਮਲ ਨਹੀਂ ਕੀਤਾ ਜਾ ਸਕਦਾ। ਸ਼ਰਮਾ ਨੇ ਕਿਹਾ, ‘‘ਮੇਰੇ ਵੱਲੋਂ ਦਾਇਰ ਪਟੀਸ਼ਨ ਆਨ-ਰਿਕਾਰਡ ਸਬੂਤਾਂ ਉੱਤੇ ਆਧਾਰਤ ਹੈ। ਚੋਣਾਂ (ਪੰਜ ਰਾਜਾਂ ਦੀਆਂ) ਵੋਟ ਪਰਚੀ ਰਾਹੀਂ ਕਰਾਈਆਂ ਜਾਣ।'' ਪਟੀਸ਼ਨ ਵਿੱਚ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਧਿਰ ਬਣਾ ਕੇ ਇਸ ਵਿਵਸਥਾ, ਧਾਰਾ ਨੂੰ ‘ਅਸਰਹੀਣ, ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਐਲਾਨੇ ਜਾਣ ਦੀ ਮੰਗ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ