Welcome to Canadian Punjabi Post
Follow us on

03

July 2025
 
ਭਾਰਤ

ਮੁਲਾਇਮ ਸਿੰਘ ਦੀ ਨੂੰਹ ਅਪਰਣਾ ਯਾਦਵ ਭਾਜਪਾ `ਚ ਸ਼ਾਮਲ

January 21, 2022 01:03 AM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋ ਗਈ। ਉਸ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਹਮੇਸ਼ਾ ਪ੍ਰਭਾਵਤ ਰਹੀ ਹੈ। ਇਸ ਮੌਕੇ ਉਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਅਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸਵਤੰਤਰ ਦੇਵ ਸਿੰਘ ਵੀ ਹਾਜ਼ਰ ਸਨ। ਸੂਤਰਾਂ ਮੁਤਾਬਕ ਭਾਜਪਾ ਅਪਰਣਾ ਨੂੰ ਚੋਣ ਲੜਵਾ ਸਕਦੀ ਹੈ।
ਅਪਰਣਾ ਯਾਦਵ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰਮੋਦੀ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਉਸ ਨੇ ਦੇਸ਼ ਹਿੱਤ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਉਸ ਨੇ ਭਾਜਪਾ ਸਰਕਾਰ ਦੀਆਂ ਮਹਿਲਾ ਸ਼ਕਤੀਕਰਨ, ਸਵੱਛਤਾ ਤੇ ਰੁਜ਼ਗਾਰ ਸਮੇਤ ਕਈ ਯੋਜਨਾਵਾਂ ਦੀ ਵੀ ਸ਼ਲਾਘਾ ਕੀਤੀ। ਅਪਰਣਾ ਯਾਦਵ, ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਦੇ ਪੁੱਤਰ ਪ੍ਰਤੀਕ ਯਾਦਵ ਨਾਲ ਵਿਆਹੀ ਹੋਈ ਹੈ ਤੇ ਸਮਾਜਵਾਦੀ ਪਾਰਟੀ ਦਾ ਪ੍ਰਧਾਨ ਅਖਿਲੇਸ਼ ਯਾਦਵ ਮੁਲਾਇਮ ਦੀ ਪਹਿਲੀ ਪਤਨੀ ਦਾ ਪੁੱਤਰ ਹੈ। ਯਾਦਵ ਪਰਵਾਰ ਵਿੱਚ ਤਰੇੜ ਓਦੋਂ ਆਈ, ਜਦੋਂ ਵਿਧਾਨ ਸਭਾ ਚੋਣਾਂ ਲਈ ਅਖਿਲੇਸ਼ ਯਾਦਵ ਆਪਣੀ ਪਾਰਟੀ ਦਾ ਆਧਾਰ ਵਧਾਉਣ ਲੱਗੇ ਹੋਏ ਹਨ ਅਤੇ ਚੋਣਾਂ ਸਿਰ ਉੱਤੇ ਹਨ।
ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੇ ਅਖਿਲੇਸ਼ ਯਾਦਵ ਬਾਰੇ ਕਿਹਾ ਕਿ ਉਹ ਆਪਣੇ ਪਰਵਾਰ ਵਿੱਚ ਸਫਲ ਨਹੀਂ ਰਿਹਾ ਅਤੇ ਮੁੱਖ ਮੰਤਰੀ ਤੇ ਪਾਰਲੀਮੈਂਟ ਮੈਂਬਰ ਵਜੋਂ ਵੀ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਆਗੂ ਹਮੇਸ਼ਾ ਭਾਜਪਾ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦਾ ਦਾਅਵਾ ਕਰਦੇ ਹਨ, ਪਰ ਉਸ ਵਿੱਚ ਇੰਨੀ ਹਿੰਮਤ ਨਹੀਂ ਕਿ ਉਹ ਕਿਸੇ ਵਿਕਸਤ ਕੀਤੀ ਗਈ ਥਾਂ ਤੋਂ ਚੋਣ ਲੜ ਸਕਣ। ਅਪਰਣਾ ਯਾਦਵ ਦੀ ਸ਼ਲਾਘਾ ਕਰਦਿਆਂ ਕੇਸ਼ਵ ਪ੍ਰਸਾਦ ਮੌਰੀਆ ਨੇ ਕਿਹਾ ਕਿ ਉਹ ਸਮੇਂ-ਸਮੇਂ ਉੱਤੇ ਵਿਚਾਰ ਪ੍ਰਗਟਾਉਂਦੀ ਰਹੀ ਹੈ, ਜਿਸ ਤੋਂ ਉਸ ਦੇ ਭਾਜਪਾ ਵੱਲ ਝੁਕਾਅ ਦਾ ਪਤਾ ਲੱਗਦਾ ਹੈ। ਪਾਰਟੀ ਵਿੱਚ ਆਉਣ ਪਿੱਛੋਂ ਅਪਰਣਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਅਹੁਦੇਦਾਰਾਂ ਨਾਲ ਬੈਠਕ ਕੀਤੀ। ਅਪਰਣਾ ਯਾਦਵ ਨੇ 2017 ਵਿੱਚ ਲਖਨਊ ਕੈਂਟ ਤੋਂ ਸਮਾਜਵਾਦੀ ਪਾਰਟੀ ਦੀ ਟਿਕਟ ਉੱਤੇ ਚੋਣ ਲੜੀ ਸੀ, ਪਰ ਭਾਜਪਾ ਦੀ ਰੀਟਾ ਬਹੁਗੁਣਾ (ਅੱਜ ਕੱਲ੍ਹ ਲੋਕ ਸਭਾ ਮੈਂਬਰ) ਤੋਂ ਹਾਰ ਗਈ ਸੀ।
ਓਧਰ ਸਮਾਜਵਾਦੀ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਪਾਰਟੀ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਨੇ ਆਪਣੀ ਨੂੰਹ ਅਪਰਣਾ ਯਾਦਵ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਅਖਿਲੇਸ਼ ਨੇ ਖੁਸ਼ੀ ਪ੍ਰਗਟਾਈ ਕਿ ਪਾਰਟੀ ਦੀ ਸਮਾਜਵਾਦੀ ਵਿਚਾਰਧਾਰਾ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੈਨੂੰ ਆਸ ਹੈ ਕਿ ਸਾਡੀ ਵਿਚਾਰਧਾਰਾ ਉਥੇ (ਭਾਜਪਾ) ਤੱਕ ਵੀ ਪਹੁੰਚੇਗੀ ਤੇ ਇਹ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦਾ ਕੰਮ ਕਰੇਗੀ।' ਭਰਜਾਈ ਦੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਅਖਿਲੇਸ਼ ਨੇ ਅਪਰਣਾ ਨੂੰ ਸੁਭਕਾਮਨਾਵਾਂ ਦਿੱਤੀਆਂ। ਵਿਧਾਨ ਸਭਾ ਚੋਣ ਲੜਨ ਜਾਂ ਨਾ ਲੜਨ ਦੀਆਂ ਕਿਆਸਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਆਪਣੇ ਹਲਕੇ ਆਜ਼ਮਗੜ੍ਹ ਦੇ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ