Welcome to Canadian Punjabi Post
Follow us on

03

July 2025
 
ਪੰਜਾਬ

ਪੰਜਾਬ ਦੀ ਨਵੀਂ ਸ਼ਰਾਬ ਨੀਤੀ ਚੋਣ ਨਤੀਜਿਆਂ ਤੋਂ ਬਾਅਦ ਆਵੇਗੀ

January 21, 2022 10:10 PM

ਜਲੰਧਰ, 21 ਜਨਵਰੀ (ਪੋਸਟ ਬਿਊਰੋ)- ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਕਰ ਕੇ ਜਿੱਥੇ ਇਸ ਸਾਲ 2022-23 ਦੀ ਸ਼ਰਾਬ ਨੀਤੀ ਦੇਰ ਨਾਲ ਆਉਣ ਦੀ ਸੰਭਾਵਨਾ ਹੈ, ਪਰ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਆਸ ਹੈ ਕਿ ਮਾਰਚ ਵਿੱਚ ਚੋਣ ਨਤੀਜੇ ਆਉਣ ਤੋਂ ਬਾਅਦ ਨਵੀਂ ਸਰਕਾਰ ਆਉਂਦੇ ਸਾਰ ਇਸ ਨੀਤੀ ਦਾ ਫ਼ੈਸਲਾ ਕਰਕੇ ਇਸ ਦਾ ਐਲਾਨ ਕਰ ਸਕਦੀ ਹੈ। ਉਂਜ ਚੋਣਾਂ ਕਰ ਕੇ ਨਵੇਂ ਠੇਕੇ ਅਲਾਟ ਕਰਨ ਦਾ ਕੰਮ ਚਾਹੇ ਇੱਕ ਜਾਂ ਦੋ ਮਹੀਨੇ ਪਹਿਲਾਂ ਵੀ ਅੱਗੇ ਪਾ ਦਿੱਤਾ ਜਾਂਦਾ ਰਿਹਾ ਹੈ। ਰਾਜ ਦੀ ਸ਼ਰਾਬ ਨੀਤੀ ਇਸ ਲਈ ਕਾਫ਼ੀ ਅਹਿਮ ਹੈ ਕਿ ਪੰਜਾਬ ਸਰਕਾਰ ਨੂੰ ਰਾਜ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚੋਂ 6000 ਕਰੋੜ ਤੋਂ ਵੱਧ ਦੀ ਆਮਦਨ ਹੁੰਦੀ ਹੈ।
ਇਸ ਵਾਰੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਾਰਚ ਵਿੱਚ ਚਾਹੇ ਕਿਸੇ ਵੀ ਪਾਰਟੀ ਦੀ ਸਰਕਾਰ ਬਣੇ, ਹਰ ਨਵੀਂ ਵਾਲੀ ਸਰਕਾਰ ਲਈ ਸ਼ਰਾਬ ਕਾਰੋਬਾਰ ਤੋਂ ਆਮਦਨ ਵਧਾਉਣਾ ਪਹਿਲ ਹੋਏਗੀ। ਪਿਛਲੇ ਤਿੰਨ ਸਾਲਾਂ ਦੌਰਾਨ ਇਸ ਰਾਜ ਦੇ ਸ਼ਰਾਬ ਕਾਰੋਬਾਰੀਆਂ ਉੱਤੇ ਆਮਦਨ ਵਧਾਉਣ ਲਈ ਟੀਚੇ ਦਿੱਤੇ ਗਏ ਸਨ, ਪਰ ਕਾਰੋਬਾਰੀਆਂ ਦੇ ਹੀ ਲਾਇਸੈਂਸਾਂ ਨੂੰ ਰੀਨਿਊ ਕੀਤਾ ਗਿਆ ਸੀ। ਇਸ ਵਾਰ ਮਾਰਚ ਵਿੱਚ ਰਾਜ ਦੀ ਅਗਲੀ ਸ਼ਰਾਬ ਨੀਤੀ ਉੱਤੇ ਕਾਰੋਬਾਰੀਆਂ ਦੀਆਂ ਨਜ਼ਰਾਂ ਹਨ ਕਿ ਸਿਆਸੀ ਪਾਰਟੀਆਂ ਨੇ ਸ਼ਰਾਬ ਕਾਰੋਬਾਰ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦਾ ਦਾਅਵਾ ਕੀਤਾ ਹੈ ਤਾਂ ਕਿੱਦਾਂ ਦਾ ਫੇਰਬਦਲ ਹੋ ਸਕਦਾ ਹੈ। ਛੋਟੇ ਕਾਰੋਬਾਰੀ ਤਿੰਨ ਸਾਲ ਦਾ ਪਹਿਲੇ ਸਮਾਂ ਯਾਦ ਕਰਦੇ ਹਨ, ਜਦੋਂ ਇੱਕ ਜਾਂ ਦੋ ਠੇਕਿਆਂ ਦੀ ਅਲਾਟਮੈਂਟ ਲਈ ਪਰਚੀ ਸਿਸਟਮ ਲਾਗੂ ਸੀ, ਜਿਨ੍ਹਾਂ ਨਾਲ ਉਨ੍ਹਾਂ ਨੂੰ ਕੰਮ ਮਿਲ ਜਾਂਦਾ ਸੀ ਅਤੇ ਇਸ ਨਾਲ ਇਸ ਰਾਜ ਦੇ ਐਕਸਾਈਜ਼ ਵਿਭਾਗ ਦੀ ਆਮਦਨ ਵਿੱਚ ਵੀ ਵਾਧਾ ਹੁੰਦਾ ਸੀ। ਐਕਸਾਈਜ਼ ਵਿਭਾਗ ਨੂੰ ਪਰਚੀਆਂ ਦੀ ਫ਼ੀਸ ਵਿੱਚ ਹੀ ਕਰੋੜਾਂ ਰੁਪਏ ਮਿਲ ਜਾਂਦੇ ਸਨ। ਕਈ ਸਿਆਸੀ ਪਾਰਟੀਆਂ ਸ਼ਰਾਬ ਦਾ ਕੰਮ ਦੱਖਣੀ ਰਾਜਾਂ ਵਾਂਗ ਬਣਾਉਣ ਦੀ ਮੰਗ ਕਰ ਰਹੀਆਂ ਹਨ। ਕੋਰੋਨਾ ਮਹਾਂਮਾਰੀ ਵਿੱਚ ਐਕਸਾਈਜ਼ ਵਿਭਾਗ ਦਾ ਨੁਕਸਾਨ ਹੋਇਆ ਸੀ, ਪਰ ਅਗਲੀ ਸ਼ਰਾਬ ਨੀਤੀ ਏਦਾਂ ਦੀ ਬਣਾਏ ਜਾਣ ਦੀ ਸੰਭਾਵਨਾ ਹੈ ਕਿ ਜਿਸ ਨਾਲ ਰਾਜ ਸਰਕਾਰ ਦੀ ਆਮਦਨ ਵਿੱਚ ਹੋਰ ਵੀ ਵਾਧਾ ਹੋ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ