Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਗੋਲੀਬਾਰੀ ਵਿੱਚ ਤਾਲਿਬਾਨੀ ਕਮਾਂਡਰ ਸਮੇਤ ਛੇ ਜਣਿਆਂ ਦੀ ਮੌਤ

January 21, 2022 10:22 PM

ਕਾਬੁਲ, 21 ਜਨਵਰੀ (ਪੋਸਟ ਬਿਊਰੋ)- ਅਫ਼ਗ਼ਾਨਿਸਤਾਨ ਵਿੱਚ ਦੋ ਧੜਿਆਂ ਦੀ ਗੋਲੀਬਾਰੀ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਤਾਲਿਬਾਨੀ ਕਮਾਂਡਰ ਅਤੇ ਉਸ ਦਾ ਬੇਟਾ ਵੀ ਸ਼ਾਮਲ ਹੈ।
ਇਹ ਘਟਨਾ ਪੂਰਬੀ ਕੁਨਾਰ ਸੂਬੇ ਵਿੱਚ ਵਾਪਰੀ ਹੈ। ਇਸਲਾਮਿਕ ਐਮੀਰੇਟਸ ਆਫ਼ ਅਫ਼ਗ਼ਾਨਿਸਤਾਨ ਦੇ ਖ਼ੁਫ਼ੀਆ ਅਧਿਕਾਰੀਆਂ ਨੇ ਦੱਸਿਆ ਕਿ ਕਮਾਂਡਰ ਅਤੇ ਉਸ ਦੇ ਬੇਟੇ ਸਮੇਤ ਛੇ ਲੋਕਾਂ ਦੀ ਨਾਰੰਗ ਜ਼ਿਲ੍ਹੇ ਵਿੱਚ ਗੋਲੀਬਾਰੀ ਵਿੱਚ ਮੌਤ ਆਪਸੀ ਦੁਸ਼ਮਣੀ ਵਿੱਚ ਮੌਤ ਹੋਈ ਹੈ। ਵਰਨਣ ਯੋਗ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦਾ ਸ਼ਾਸਨ ਆਉਣ ਵੇਲੇ ਤੋਂ ਓਥੇ ਇਸ ਤਰ੍ਹਾਂ ਦੀ ਘਟਨਾ ਨਵੀਂ ਨਹੀਂ ਹੈ। ਆਪਸੀ ਦੁਸ਼ਮਣੀ ਵਿੱਚ ਅਫ਼ਗ਼ਾਨਿਸਤਾਨ ਵਿੱਚ ਕਈ ਲੋਕਾਂ ਦਾ ਕਤਲ ਕੀਤਾ ਗਿਆ ਹੈ। ਸਿਵਲੀਅਨ ਚੈਕ ਪੁਆਇੰਟਸ ਵਿੱਚ ਆਮ ਨਾਗਰਿਕਾਂ ਉੱਤੇ ਤਾਲਿਬਾਨ ਵੱਲੋਂ ਗੋਲੀ ਚਲਾਏ ਜਾਣ ਦੀਆਂ ਘਟਨਾਵਾਂ ਵੀ ਆਮ ਹੋ ਗਈਆਂ ਹਨ। ਰਿਪੋਰਟ ਮੁਤਾਬਕ ਤਾਲਿਬਾਨੀ ਲੜਾਕਿਆਂ ਨੇ ਕਜੇਮੀ ਖੇਤਰ ਵਿੱਚ ਇੱਕ ਵਿਅਕਤੀ ਦੀ ਕਾਰ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਘਟਨਾ ਵਿੱਚ ਇੱਕ ਡਰਾਈਵਰ ਅਤੇ ਸਥਾਨਕ ਡਾਕਟਰ ਦੀ ਮੌਤ ਹੋ ਗਈ ਸੀ। ਇੱਕ ਹੋਰ ਘਟਨਾ ਵਿੱਚ ਬੀਤੇ ਹਫ਼ਤੇ ਪੱਛਮੀ ਕਾਬੁਲ ਦੇ ਦਸ਼ਤ ਏਬਾਰਚੀ ਵਿੱਚ ਚੈਕ ਪੋਸਟ ਉੱਤੇ ਤਾਲਿਬਾਨੀ ਲੜਾਕੇ ਨੇ 25 ਸਾਲ ਦੀ ਕੁੜੀ ਨੂੰ ਗੋਲੀ ਮਾਰ ਦਿੱਤੀ ਸੀ। ਕੁੜੀ ਆਪਣੇ ਪਰਵਾਰ ਨਾਲ ਵਿਆਹ ਤੋਂ ਪਰਤ ਰਹੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ