Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਲਾਹੌਰ ਦੇ ਅਨਾਰਕਲੀ ਬਾਜ਼ਾਰ ਵਿੱਚ ਧਮਾਕਾ, ਦੋ ਮੌਤਾਂ, 28 ਜ਼ਖਮੀ

January 21, 2022 10:31 PM

ਲਾਹੌਰ, 21 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨੀ ਪੰਜਾਬ ਦੇ ਸ਼ਹਿਰ ਲਾਹੌਰ ਦੇ ਪ੍ਰਸਿੱਧ ਅਨਾਰਕਲੀ ਬਾਜ਼ਾਰ ਦੀ ਪਾਨ ਮੰਡੀ ਵਿੱਚ ਕੱਲ੍ਹ ਹੋਏ ਜ਼ਬਰਦਸਤ ਧਮਾਕੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ 28 ਹੋਰ ਜ਼ਖਮੀ ਹੋ ਗਏ। ਇਸ ਮੰਡੀ ਵਿੱਚ ਭਾਰਤੀ ਸਾਮਾਨ ਵੇਚਿਆ ਜਾਂਦਾ ਹੈ।
ਡਾਅਨ ਅਖਬਾਰ ਮੁਤਾਬਕ ਲਾਹੌਰ ਪੁਲਸ ਦੇ ਬੁਲਾਰੇ ਰਾਣਾ ਆਰਿਫ ਨੇ ਧਮਾਕੇ ਵਿੱਚ ਦੋ ਮੌਤਾਂ ਦੀ ਪੁਸ਼ਟੀ ਕੀਤੀ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ ਦੁਆਲੇ ਦੀਆਂ ਇਮਾਰਤਾਂ ਤੇ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ। ਪੁਲਸ ਨੇ ਕਿਹਾ ਕਿ ਧਮਾਕਾ ਪਾਨ ਮੰਡੀ ਦੇ ਨੇੜੇ ਹੋਇਆ, ਜਿੱਥੇ ਭਾਰਤੀ ਸਾਮਾਨ ਵੇਚਿਆ ਜਾਂਦਾ ਹੈ। ਇਸ ਧਮਾਕੇ ਦੀ ਜ਼ਿੰਮੇਵਾਰੀ ਬਲੋਚ ਨੈਸ਼ਨਲਿਸਟ ਆਰਮੀ ਨੇ ਲਈ ਹੈ। ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਕਿਹਾ ਕਿ ਧਮਾਕਾਖੇਜ਼ ਸਮੱਗਰੀ ਬੈਂਕ ਦੇ ਬਾਹਰ ਖੜ੍ਹੇ ਕੀਤੇ ਇੱਕ ਮੋਟਰ ਸਾਈਕਲ ’ਚ ਫਿੱਟ ਕੀਤੀ ਗਈ ਸੀ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਧਮਾਕੇ ਦੀ ਨਿਖੇਧੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਖਮੀਆਂ ਨੂੰ ਵਧੀਆ ਮੈਡੀਕਲ ਸਹੂਲਤ ਦਿੱਤੀ ਜਾਵੇ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਆਈ ਜੀ ਪੁਲਸ ਨੂੰ ਘਟਨਾ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਧਮਾਕੇ ਲਈ ਜ਼ਿੰਮੇਵਾਰ ਲੋਕ ਕਾਨੂੰਨ ਦੇ ਹੱਥੋਂ ਬਚ ਨਹੀਂ ਸਕਣਗੇ।’’ ਡੀ ਆਈ ਜੀ (ਅਪਰੇਸ਼ਨ) ਡਾਕਟਰ ਮੁਹੰਮਦ ਆਬਿਦ ਨੇ ਕਿਹਾ, ‘‘ਅਸੀਂ ਪਤਾ ਲਾ ਰਹੇ ਹਾਂ ਕਿ ਧਮਾਕਾ ਕਿਸ ਤਰ੍ਹਾਂ ਕੀਤਾ ਗਿਆ ਹੈ। ਧਮਾਕੇ ਵਿੱਚ ਜ਼ਖਮੀ ਹੋਏ 28 ਤੋਂ ਵੱਧ ਲੋਕਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।’’

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ