Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅਪਰਾਧ

ਘਰ ਵਿੱਚੋਂ 12 ਲੱਖ ਰੁਪਏ ਤੇ 25 ਤੋਲੇ ਸੋਨਾ ਲੁੱਟਿਆ

January 24, 2022 02:06 AM

ਜ਼ੀਰਾ, 23 ਜਨਵਰੀ (ਪੋਸਟ ਬਿਊਰੋ)- ਸਥਾਨਕ ਕੱਚਾ ਗਾਦੜੀਵਾਲਾ ਰੋਡ ਉੱਤੇ ਇੱਕ ਕਾਲੋਨੀ ਦੇ ਘਰ ਵਿੱਚ ਵੜ ਕੇ ਪੰਜ ਹਥਿਆਬੰਦ ਲੁਟੇਰਿਆਂ ਨੇ 12 ਲੱਖ ਰੁਪਏ ਅਤੇ 25 ਤੋਲੇ ਸੋਨਾ ਲੁੱਟ ਲਿਆ ਹੈ।
ਪੀੜਤ ਸੁਰੇਸ਼ ਕੁਮਾਰ ਪੁੱਤਰ ਰੁਲਦੂ ਰਾਮ ਨੇ ਦੱਸਿਆ ਕਿ ਕੱਲ੍ਹ ਸਵੇਰੇ ਕਰੀਬ 7.30 ਵਜੇ ਪੰਜ ਹਥਿਆਰਬੰਦ ਲੁਟੇਰੇ ਜ਼ਬਰਦਸਤੀ ਉਨ੍ਹਾਂ ਦੇ ਘਰ ਅੰਦਰ ਵੜ ਆਏ ਤੇ ਪਰਵਾਰ ਦੇ ਮੈਂਬਰਾਂ ਨੂੰ ਪਿਸਤੌਲ ਨਾਲ ਡਰਾ ਕੇ ਇੱਕ ਥਾਂ ਉੱਤੇ ਬਿਠਾ ਦਿੱਤਾ। ਫਿਰ ਅੰਦਰ ਪਏ ਸਾਮਾਨ ਦੀ ਫੋਲਾ-ਫਾਲੀ ਕਰਨ ਲੱਗ ਪਏ ਅਤੇ ਅਲਮਾਰੀ ਵਿੱਚੋਂ 12 ਲੱਖ ਰੁਪਏ ਤੇ 25 ਤੋਲੇ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਉਹ ਘਰ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦਾ ਡੀ ਵੀ ਆਰ (ਰਿਕਾਰਡਰ) ਨਾਲ ਲੈ ਗਏ ਹਨ। ਘਟਨਾ ਦਾ ਪਤਾ ਲੱਗਣ ਉੱਤੇਪੁੱਜੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ।

 
Have something to say? Post your comment