Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਮਾਰੇ ਗਏ ਚੀਨੀ ਨਾਗਰਿਕਾਂ ਦੇ ਵਾਰਸਾਂ ਨੂੰ ਪਾਕਿਸਤਾਨ 86 ਕਰੋੜ ਦਾ ਮੁਆਵਜ਼ਾ ਦੇਵੇਗਾ

January 24, 2022 02:20 AM

ਬੀਜਿੰਗ, 23 ਜਨਵਰੀ (ਪੋਸਟ ਬਿਊਰੋ)- ਚੀਨ ਦੇ ਦਬਾਅ ਵਿੱਚ ਪਾਕਿਸਤਾਨ ਦੀ ਆਰਥਿਕ ਸਨਮਾਨ ਕਮੇਟੀ (ਈ ਸੀ ਸੀ) ਨੇ ਬੀਤੇ ਸਾਲ 13 ਜੁਲਾਈ ਨੂੰ ਹੋਏ ਅੱਤਵਾਦੀ ਹਮਲੇ ਵਿੱਚ ਮ੍ਰਿਤਕ ਤੇ ਜ਼ਖ਼ਮੀ 36 ਚੀਨੀ ਨਾਗਰਿਕਾਂ ਦੇ ਵਾਰਸਾਂ ਨੂੰ 1.16 ਕਰੋੜ ਡਾਲਰ (ਕਰੀਬ 86 ਕਰੋੜ) ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।
ਵਰਨਣ ਯੋਗ ਹੈ ਕਿ ਚੀਨੀ ਠੇਕੇਦਾਰਾਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਦਾਸੂ ਬੰਨ ਪ੍ਰਾਜੈਕਟ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਮੁੱਦੇ ਉੱਤੇ ਚੀਨ ਅਤੇ ਪਾਕਿਸਤਾਨ ਦੇ ਸੰਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਸੀ। ਵਿਸ਼ਵ ਬੈਂਕ ਦੀ ਮਦਦ ਨਾਲ ਖੈਬਰ ਪਖਤੂਨਖਵਾ ਰਾਜ ਵਿੱਚ ਚੱਲਦੇ ਦਾਸੂ ਜਲਬਿਜਲੀ ਪ੍ਰਾਜੈਕਟ ਯੋਜਨਾ, ਚੀਨ-ਪਾਕਿਸਤਾਨ ਆਰਥਿਕ ਗਲਿਆਰੇ (ਸੀ ਪੀਈਸੀ) ਦਾ ਹਿੱਸਾ ਨਹੀਂ ਹੈ। ਰਿਪੋਰਟ ਅਨੁਸਾਰ ਅੱਤਵਾਦੀ ਹਮਲੇ ਦੇ ਪੀੜਤ ਚੀਨੀ ਨਾਗਰਿਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਈ ਸੀ ਸੀ ਦੀ ਬੈਠਕ ਵਿੱਚ ਹੋਇਆ ਹੈ, ਜਿਸਦੀ ਪ੍ਰਧਾਨਗੀ ਵਿੱਤ ਮੰਤਰੀ ਸ਼ੌਕਤ ਤਰੀਨ ਨੇ ਕੀਤੀ ਸੀ। ਹਾਂਗਕਾਂਗ ਪੋਸਟ ਦੇ ਅਨੁਸਾਰ ਚੀਨੀ ਬਿਜਲੀ ਕੰਪਨੀਆਂ ਚੀਨ ਵਿੱਚ ਹੋਏ ਅਜਿਹੇ ਹੀ ਹਾਦਸੇ ਵਿੱਚ ਪੀੜਤਾਂ ਦੇ ਪਰਵਾਰ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਮੁਕਾਬਲੇ ਛੇ ਗੁਣਾ ਭੁਗਤਾਨ ਲਈਪਾਕਿਸਤਾਨ ਉੱਤੇ ਦਬਾਅ ਬਣਾ ਰਹੀਆਂ ਸਨ। ਇਸ ਅੱਤਵਾਦੀ ਹਮਲੇ ਪਿੱਛੋਂ ਚੀਨੀ ਕੰਪਨੀ ਨੇ ਕੰਮ ਬੰਦ ਕਰਕੇ 3.7 ਕਰੋੜ ਡਾਲਰ ਮੁਆਵਜ਼ੇ ਦੀ ਮੰਗ ਕੀਤੀ ਸੀ। ਅਧਿਕਾਰੀਆਂ ਅਨੁਸਾਰ ਜਿਸ ਤਰ੍ਹਾਂ ਚੀਨ ਦਾ ਦਬਦਬਾ ਵਧ ਰਿਹਾ ਹੈ, ਉਸਦੇ ਅਨੁਸਾਰ ਸਾਲ 2025 ਤਕ ਪਾਕਿਸਤਾਨ ਵਿੱਚ ਕੰਮ ਕਰਨ ਵਾਲੇ ਚੀਨੀ ਨਾਗਰਿਕਾਂ ਦੀ ਗਿਣਤੀ 50 ਲੱਖ ਤੋਂ ਜ਼ਿਆਦਾ ਹੋ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ