Welcome to Canadian Punjabi Post
Follow us on

01

July 2025
 
ਭਾਰਤ

ਨਰਿੰਦਰ ਮੋਦੀ ਵੱਲੋਂ ਇੰਡੀਆ ਗੇਟ ਉੱਤੇ ਨੇਤਾਜੀ ਸੁਭਾਸ਼ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ

January 24, 2022 08:27 AM

ਨਵੀਂ ਦਿੱਲੀ, 23 ਜਨਵਰੀ, (ਪੋਸਟ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਵਿੱਚ ਇੰਡੀਆ ਗੇਟਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ ਅਤੇਕਿਹਾ ਕਿ ‘ਭਾਰਤ ਮਾਂ ਦੇ ਵੀਰ ਸਪੂਤ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਨਮ ਜੈਅੰਤੀ ਉੱਤੇ ਮੈਂ ਪੂਰੇ ਦੇਸ਼ ਵੱਲੋਂ ਕੋਟਿ-ਕੋਟਿ ਨਮਨ ਕਰਦਾ ਹਾਂ। ਇਹ ਦਿਨ, ਇਹ ਸਮਾਂ ਅਤੇ ਇਹ ਸਥਾਨਵੀ ਇਤਿਹਾਸਕ ਹੈ, ਜਿੱਥੇ ਅਸੀਂ ਸਭ ਇੱਕ ਹਾਂ।’
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨੇਤਾਜੀ ਸੁਭਾਸ਼ ਦੀ 125ਵੀਂ ਜੈਅੰਤੀ ਉੱਤੇ ਉਨ੍ਹਾਂ ਦੀ ਮੂਰਤੀ ਲਾਉਣ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾਸੀ। ਇਹ ਮੂਰਤੀਅਗਲੀਆਂ ਪੀੜ੍ਹੀਆਂ ਨੂੰ ਦੇਸ਼ਭਗਤੀ ਤੇ ਬਲੀਦਾਨ ਦੀ ਪ੍ਰੇਰਨਾ ਦੇਵੇਗੀ ਅਤੇਲੋਕਾਂ ਦੇ ਮਨ ਦੀ ਭਾਵਨਾ ਪ੍ਰਗਟ ਕਰੇਗੀ। ਇਸ ਦੇ ਨਾਲ ਹੀ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਅੰਤੀਮੌਕੇਦੇਸ਼ਦੇ ਗਣਤੰਤਰ ਦਿਵਸ ਸਮਾਰੋਹ ਵੀਸ਼ੁਰੂ ਹੋ ਗਏ ਹਨ, ਜਿਸ ਦੇ ਪ੍ਰਤੀਕ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟਵਿਖੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਦਫਤਰਵੱਲੋਂ ਜਾਰੀ ਸਰਕਾਰੀ ਬਿਆਨ ਅਨੁਸਾਰ ਜਦੋਂ ਤਕ ਮੂਰਤੀ ਦਾ ਕੰਮ ਪੂਰਾ ਨਹੀਂ ਹੋ ਜਾਂਦਾ, ਉਦੋਂ ਤਕ ਨੇਤਾਜੀ ਦੀ ਹੋਲੋਗ੍ਰਾਮ ਮੂਰਤੀ ਉਸ ਥਾਂ ਰਹੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ