Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਰਾਸ਼ਟਰਪਤੀ ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਪੱਤਰਕਾਰ ਨੂੰ ਜੇਲ੍ਹ

January 25, 2022 12:56 AM

ਅੰਕਾਰਾ, 24 ਜਨਵਰੀ (ਪੋਸਟ ਬਿਊਰੋ)- ਤੁਰਕੀ ਦੀ ਇੱਕ ਅਦਾਲਤ ਨੇ ਦੇਸ਼ ਦੇ ਰਾਸ਼ਟਰਪਤੀ ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਪ੍ਰਸਿੱਧ ਪੱਤਰਕਾਰ ਸੇਡੇਫ ਕਬਾਸ ਨੂੰ ਜੇਲ੍ਹ ਭੇਜ ਦਿੱਤਾ ਹੈ।
ਕਬਾਸ ਨੂੰ ਕੱਲ੍ਹ ਇਸਤਾਂਬੁਲ ਵਿੱਚ ਗ਼੍ਰਿਫ਼ਤਾਰ ਕੀਤਾ ਗਿਆ ਸੀ। ਤੁਰਕੀ ਦੀ ਅਦਾਲਤ ਨੇ ਕੇਸ ਚਲਾਏ ਬਿਨਾਂ ਉਸ ਨੂੰ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ। ਕਬਾਸ ਉੱਤੇ ਦੋਸ਼ ਹੈ ਕਿ ਉਸ ਨੇ ਵਿਰੋਧੀ ਧਿਰ ਨਾਲ ਜੁੜੇ ਇੱਕ ਟੀ ਵੀ ਚੈਨਲ ਉੱਤੇ ਲਾਈਵ ਪ੍ਰੋਗਰਾਮ ਵਿੱਚ ਇੱਕ ਕਹਾਵਤ ਦੇ ਜ਼ਰੀਏ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੂੰ ਟਾਰਗੈਟ ਕੀਤਾ ਸੀ। ਦੂਜੇ ਪਾਸੇ ਕਬਾਸ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਹੀ ਹੈ। ਤੁਰਕੀ ਵਿੱਚ ਰਾਸ਼ਟਰਪਤੀ ਦਾ ਅਪਮਾਨ ਕਰਨ ਉੱਤੇ ਇੱਕ ਤੋਂ ਚਾਰ ਸਾਲ ਦੀ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ। ਕਬਾਸ ਨੇ ਟੈਲੀ-1 ਚੈਨਲ ਉੱਤੇ ਕਿਹਾ ਸੀ, ‘‘ਇੱਕ ਬਹੁਤ ਮਸ਼ਹੂਰ ਕਹਾਵਤ ਹੈ ਕਿ ਜਿਸ ਦੇ ਸਿਰ ਉੱਤੇ ਤਾਜ ਹੁੰਦਾ ਹੈ, ਉਹ ਸਮਝਦਾਰ ਹੋ ਜਾਂਦਾ ਹੈ, ਪਰ ਜਿਵੇਂ ਅਸੀਂ ਵੇਖ ਰਹੇ ਹਾਂ, ਇਹ ਸੱਚ ਨਹੀਂ ਹੈ।'' ਉਨ੍ਹਾਂ ਕਿਹਾ ਕਿ ਇੱਕ ਬੈਲ ਦੇ ਮਹਿਲ ਵਿੱਚ ਵੜਨ ਨਾਲ ਉਹ ਰਾਜਾ ਨਹੀਂ ਬਣ ਜਾਂਦਾ, ਸਗੋਂ ਮਹਿਲ ਖੇਤ ਬਣ ਜਾਂਦਾ ਹੈ। ਕਬਾਸ ਨੇ ਬਾਅਦ ਵਿੱਚ ਇਸ ਕਹਾਵਤ ਨੂੰ ਟਵਿੱਟਰ ਉੱਤੇ ਵੀ ਪੋਸਟ ਕੀਤਾ। ਏਰਦੋਗਨ ਦੇ ਮੁੱਖ ਬੁਲਾਰੇ ਫਹਾਰਟਿਨ ਅਲਟੁਨ ਨੇ ਇਸ ਮਹਿਲਾ ਪੱਤਰਕਾਰ ਦੀਆਂ ਟਿੱਪਣੀਆਂ ਨੂੰ ‘ਗੈਰ-ਜ਼ਿੰਮੇਵਾਰਾਨਾ' ਕਿਹਾ। ਉਨ੍ਹਾਂ ਟਵਿੱਟਰ ਉੱਤੇ ਲਿਖਿਆ, ਇੱਕ ਕਥਿਤ ਪੱਤਰਕਾਰ ਇੱਕ ਟੀ ਵੀ ਚੈਨਲ ਉੱਤੇ ਸਾਡੇ ਰਾਸ਼ਟਰਪਤੀ ਦਾ ਖੁੱਲ੍ਹੇ ਤੌਰ ਉੱਤੇ ਅਪਮਾਨ ਕਰ ਰਹੀ ਹੈ, ਜਿਸ ਦਾ ਸਿਰਫ ਨਫਰਤ ਫੈਲਾਉਣ ਤੋਂ ਬਿਨਾਂ ਕੋਈ ਦੂਜਾ ਮਤਲਬ ਨਹੀਂ ਹੈ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ