Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਹੈਰਾਤ ਵਿੱਚ ਬੰਬ ਧਮਾਕੇ ਨਾਲ 7 ਲੋਕਾਂ ਦੀ ਮੌਤ, 10 ਜ਼ਖ਼ਮੀ

January 25, 2022 01:01 AM

ਕਾਬੁਲ, 24 ਜਨਵਰੀ (ਪੋਸਟ ਬਿਊਰੋ)- ਅਫ਼ਗ਼ਾਨਿਸਤਾਨ ਦੇ ਪੱਛਮੀ ਸ਼ਹਿਰ ਹੈਰਾਤ ਵਿੱਚ ਇੱਕ ਮਿੰਨੀ ਵੈਨ ਵਿੱਚ ਹੋਏ ਬੰਬ ਧਮਾਕੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ।
ਤਾਲਿਬਾਨ ਕਮਾਂਡਰ ਮੌਲਵੀ ਅੰਸਾਰੀ ਨੇ ਕਿਹਾ ਕਿ ਇਸ ਹਮਲੇ ਵਿੱਚ 10 ਲੋਕ ਜ਼ਖ਼ਮੀ ਹੋਏ ਹਨ ਪਰ ਧਮਾਕੇ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਅਜੇ ਤਕ ਕਿਸੇ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।ਸੀਕ੍ਰੇਟ ਡਿਪਾਰਟਮੈਂਟ ਦੇ ਬੁਲਾਰੇ ਨੇ ਕਿਹਾ, ‘ਸ਼ੁਰੂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਸਫ਼ੋਟਕਾਂ ਨੂੰ ਯਾਤਰੀ ਵਾਹਨ ਦੇ ਤੇਲ ਟੈਂਕ ਉੱਤੇ ਲਾਇਆਹੋਇਆ ਸੀ। ਹੈਰਾਤ ਦੇ ਇੱਕ ਸਿਹਤ ਅਧਿਕਾਰੀ ਨੇ ਦੱਸਿਆ ਕਿ 10 ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਜਿੱਥੇ ਧਮਾਕਾ ਹੋਇਆ ਹੈ, ਉਥੇ ਸ਼ੀਆ ਹਜ਼ਾਰਾ ਭਾਈਚਾਰਾ ਵੱਡੀ ਗਿਣਤੀ ਵਿੱਚ ਰਹਿੰਦਾ ਹੈ।ਇਹ ਭਾਈਚਾਰਾ ਅਕਸਰ ਆਈ ਐਸ ਅਤੇ ਇਸਲਾਮਿਕ ਸਟੇਟ ਇਨ ਖੋਰਾਸਾਨ ਦੇ ਅਤਿਵਾਦੀਆਂ ਦਾ ਨਿਸ਼ਾਨਾ ਰਹਿੰਦਾ ਹੈ। ਇਸ ਕਾਰਨ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਇਨ੍ਹਾਂ ਸੰਗਠਨਾਂ ਦਾ ਹੱਥ ਹੋ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ