Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਇਮਰਾਨ ਵੱਲੋਂ ਵਿਰੋਧੀ ਧਿਰ ਨੂੰ ਧਮਕੀ : ਜੇ ਅਹੁਦਾ ਛੱਡਣ ਲਈ ਮਜ਼ਬੂਰ ਕੀਤਾ ਤਾਂ ਨਤੀਜੇ ਭਿਆਨਕ ਹੋਣਗੇ

January 25, 2022 08:16 PM

ਇਸਲਾਮਾਬਾਦ, 25 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਰੋਧੀ ਪਾਰਟੀਆਂ ਨੂੰ ਵੱਡੀ ਚੇਤਾਵਨੀ ਦਿੱਤੀ ਹੈ ਕਿ ਜੇ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜ਼ਬੂਰ ਕਰਦੀਆਂ ਹਨ ਤਾਂ ਉਹ ਹੋਰ ਖ਼ਤਰਨਾਕ ਰੂਪ ਧਾਰਨ ਕਰ ਲਵੇਗਾ। ਇਸ ਦੇ ਨਾਲ ਹੀ ਇਮਰਾਨ ਖਾਨ ਨੇ ਵਿਰੋਧੀ ਧਿਰ ਨੂੰ ਕੋਈ ਰਿਆਇਤ ਦੇਣ ਤੋਂ ਇਨਕਾਰ ਕਰ ਦਿੱਤਾ। ਏਥੇ 23 ਮਾਰਚ ਨੂੰ ਪਾਕਿਸਤਾਨ ਡੈਮੋਕੇ੍ਰਟਿਕ ਮੂਵਮੈਂਟ (ਪੀ ਡੀ ਐਮ) ਵੱਲੋਂ ਯੋਜਨਾਬੱਧ ਲਾਂਗ ਮਾਰਚ ਬਾਰੇ ਪੁੱਛੇ ਗਏ ਇੱਕ ਸਵਾਲ ਉੱਤੇ ਇਮਰਾਨ ਨੇ ਕਿਹਾ ਕਿ ਇਹ ਕਦਮ ਅਸਫਲ ਰਹੇਗਾ।
ਇਮਰਾਨ ਖਾਨ ਨੇ ਕਿਹਾ ਕਿ ਜੇ ਮੈਂ ਸੜਕਾਂ ਉੱਤੇ ਨਿਕਲਾਂਗਾ ਤਾਂ ਵਿਰੋਧੀ ਪਾਰਟੀਆਂ ਨੂੰ ਲੁਕਣ ਲਈ ਜਗ੍ਹਾ ਨਹੀਂ ਮਿਲੇਗੀ। ਜੇ ਮੈਨੂੰ ਅਹੁਦਾ ਛੱਡਣ ਲਈ ਮਜ਼ਬੂਰ ਕੀਤਾ ਤਾਂ ਇਹ ਹੋਰ ਵੀ ਖ਼ਤਰਨਾਕ ਹੋਵੇਗਾ। ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੀ ਵੀ ਆਲੋਚਨਾ ਕੀਤੀ ਤੇ ਉਨ੍ਹਾਂ ਨਾਲ ਕੋਈ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਸ਼ਾਹਬਾਜ਼ ਸ਼ਰੀਫ਼ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਨਾ ਮਿਲਣ ਉੱਤੇ ਮੇਰੇ ਉੱਤੇ ਸਵਾਲ ਉਠਾਏ ਜਾਂਦੇ ਹਨ, ਪਰ ਮੈਂ ਉਨ੍ਹਾਂ ਨੂੰ ਦੇਸ਼ ਦੇ ਅਪਰਾਧੀ ਵਜੋਂ ਦੇਖਦਾ ਹਾਂ। ਇਸ ਮੌਕੇ ਇਮਰਾਨ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ ਐਨ) ਦੇ ਮੁੱਖੀ ਉੱਤੇ ਭਿ੍ਰਸ਼ਟਾਚਾਰ ਦੇ ਮਾਮਲਿਆਂ ਤੋਂ ਬਚਣ ਦਾ ਦੋਸ਼ ਲਗਾਇਆ। ਇਮਰਾਨ ਖਾਨ ਨੇ ਕਿਹਾ: ਦੇਖੋ ਪੂਰਾ ਸ਼ਰੀਫ ਪਰਵਾਰ ਲੰਡਨ ਭੱਜ ਜਾਵੇਗਾ ਜਿੱਥੇ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਦੋ ਪੁੱਤਰ ਪਹਿਲਾਂ ਹੀ ਰਹਿ ਰਹੇ ਹਨ। ਨਵਾਜ਼ ਸ਼ਰੀਫ ਦੀ ਸੰਭਾਵੀ ਵਾਪਸੀ ਬਾਰੇ ਪੁੱਛੇ ਜਾਣ ਉੱਤੇ ਇਮਰਾਨ ਨੇ ਕਿਹਾ ਕਿ ਨਵਾਜ਼ ਨੂੰ ਵਾਪਸ ਆਉਣਾ ਚਾਹੀਦਾ ਹੈ, ਅਸੀਂ ਉਨ੍ਹਾਂ ਦੀ ਉਡੀਕ ਕਰ ਰਹੇ ਹਾਂ ਪਰ ਮੈਨੂੰ ਪਤਾ ਹੈ ਕਿ ਉਹ ਵਾਪਸ ਨਹੀਂ ਆਉਣਗੇ। ਨਵਾਜ਼ ਸ਼ਰੀਫ ਨੂੰ ਪੈਸੇ ਨਾਲ ਪਿਆਰ ਹੈ।ਇਮਰਾਨ ਨੇ ਕਿਹਾ ਕਿ ਸਾਬਕਾ ਫ਼ੌਜੀ ਸ਼ਾਸਕ ਜਨਰਲ ਪਰਵੇਜ਼ ਮੁਸ਼ੱਰਫ ਨੇ ਵਿਰੋਧੀ ਧਿਰ ਨੂੰ ਰਿਆਇਤ ਦੇ ਕੇ ਸਭ ਤੋਂ ਵੱਡਾ ਪਾਪ ਕੀਤਾ ਹੈ।ਵਿਰੋਧੀ ਧਿਰ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੀ ਹੈ, ਪਰ ਜੇ ਮੈਂ ਉਨ੍ਹਾਂ ਨੂੰ ਕੋਈ ਰਿਆਇਤ ਦੇਵਾਂ ਤਾਂ ਇਹ ਧੋਖਾ ਹੋਵੇਗਾ। ਇਸਦੇ ਨਾਲ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕਾਰਜਕਾਲ ਪੂਰਾਂ ਕਰੇਗੀ ਅਤੇ ਅਗਲੀਆਂ ਆਮ ਚੋਣਾਂ ਵੀ ਜਿੱਤੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ