Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਰਾਮ ਮੰਦਰ ਦੇ ਮੁੱਖ ਪੁਜਾਰੀ ਨੇ ਕਿਹਾ: ਚੰਗਾ ਹੋਇਐ ਕਿ ਆਦਿਤਿਆਨਾਥ ਅਯੁੱਧਿਆ ਤੋਂ ਚੋਣ ਨਹੀਂ ਲੜ ਰਹੇ

January 25, 2022 08:43 PM

* ਅਯੁੱਧਿਆ ਵਿੱਚ ਲੋਕਾਂ ਵੱਲੋਂ ਮੁੱਖ ਮੰਤਰੀ ਯੋਗੀ ਦੇ ਵਿਰੋਧ ਦੀ ਸੰਭਾਵਨਾ

ਅਯੁੱਧਿਆ (ਯੂ ਪੀ), 25 ਜਨਵਰੀ (ਪੋਸਟ ਬਿਊਰੋ)- ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਨੇ ਕਿਹਾ ਹੈ ਕਿ ਇਹ ਚੰਗਾ ਹੀ ਹੋਇਆ ਹੈ ਕਿ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਇਸ ਵਾਰ ਅਯੁੱਧਧਿਆ ਤੋਂ ਚੋਣ ਨਹੀਂ ਲੜ ਰਹੇ, ਕਿਉਂਕਿ ਇੱਥੇ ਉਨ੍ਹਾਂ ਦਾ ਕਾਫੀ ਵਿਰੋਧ ਹੋਣਾ ਸੀ।
ਇਹ ਪੁੱਛਣ ਉੱਤੇ ਕਿ ਉਨ੍ਹਾਂ ਇਹ ਸੁਝਾਅ ਕਿਉਂ ਦਿੱਤਾ ਕਿ ਆਦਿਤਿਆਨਾਥ ਨੂੰ ਅਯੁੱਧਿਆ ਤੋਂ ਚੋਣ ਨਹੀਂ ਲੜਨੀ ਚਾਹੀਦੀ, ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਨੇਕਿਹਾ ਕਿ ਉਨ੍ਹਾਂ ‘ਇਹ ਸੁਝਾਅ ਰਾਮ ਲੱਲਾ' (ਭਗਵਾਨ ਰਾਮ) ਤੋਂ ਸੁਆਲ ਪੁੱਛਣ ਮਗਰੋਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸੁਝਾਅ ਦਿੱਤਾ ਸੀ ਕਿ ਆਦਿਤਿਆਨਾਥ ਨੂੰ ਗੋਰਖਪੁਰ ਤੋਂ ਚੋਣ ਲੜਨੀ ਚਾਹੀਦੀ ਹੈ, ਕਿਉਂਕਿ ਇੱਥੇ ਮੰਦਰ ਦੀ ਉਸਾਰੀ ਕਰਨ ਲਈਜਿਨ੍ਹਾਂ ਲੋਕਾਂ ਦੇ ਘਰ ਅਤੇ ਦੁਕਾਨਾਂ ਢਾਹੇ ਗਏ ਸਨ, ਉਹ ਯੋਗੀ ਆਦਿਤਿਆਨਾਥ ਦਾ ਵਿਰੋਧ ਕਰ ਰਹੇ ਹਨ। ਅਸਲ ਵਿੱਚ ਵੱਡੇ ਪੱਧਰ ਉੱਤੇ ਸਿਆਸੀ ਹਲਕਿਆਂ ਵਿੱਚ ਇਹ ਕਿਆਸ ਲੱਗ ਰਹੇ ਸਨ ਕਿ ਯੋਗੀ ਆਦਿਤਿਆਨਾਥ ਅਯੁੱਧਿਆ ਤੋਂ ਚੋਣ ਲੜਨਗੇ, ਪਰ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਗੋਰਖਪੁਰ (ਸ਼ਹਿਰੀ) ਹਲਕੇ ਤੋਂ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ। ਯੋਗੀ ਆਦਿਤਿਆਨਾਥ ਨੇ ਕਿਹਾ ਕਿ ਭਾਜਪਾ ਰਾਮ ਮੰਦਰ ਦਾ ਮੁੱਦਾ ਨਹੀਂ ਛੱਡੇਗੀ ਅਤੇ ਇਹ ਉਨ੍ਹਾਂ ਦੇ ਏਜੰਡੇ ਉੱਤੇ ਰਹੇਗਾ। ਉਨ੍ਹਾਂ ਨੇ ਆਪਣੇ ਜ਼ਿੰਦਾ ਰਹਿੰਦਿਆਂ ਰਾਮ ਮੰਦਰ ਦੀ ਉਸਾਰੀ ਮੁਕੰਮਲ ਹੁੰਦਿਆਂ ਵੇਖਣ ਦੀ ਆਸ ਵੀ ਪ੍ਰਗਟਾਈ ਹੈ।
ਇਸ ਦੌਰਾਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਮੀਰਾਂਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਵੱਲੋਂ ਇੱਕ ਚੋਣ ਮੀਟਿੰਗ ਵਿੱਚ ਭੜਕਾਊ ਭਾਸ਼ਣ ਦੇਣ ਅਤੇ ਘਰ-ਘਰ ਜਾ ਕੇ ਪ੍ਰਚਾਰ ਕਰਨ ਕਰ ਕੇ ਉਸ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕਾਕਰੋਲੀ ਥਾਣੇ ਦੇ ਐਸ ਐਚ ਓ ਨੇ ਕਿਹਾ ਕਿ ਪ੍ਰਸ਼ਾਂਤ ਗੁੱਜਰ ਅਤੇ ਉਸ ਦੇ ਚਾਲੀ ਸਮਰਥਕਾਂ ਦੇ ਖਿਲਾਫ ਬਿਨਾਂ ਮਨਜ਼ੂਰੀ ਮੀਟਿੰਗ ਕਰਨ ਦਾ ਕੇਸ ਇਸ ਘਟਨਾ ਸਬੰਧੀ ਵਾਇਰਲ ਵੀਡੀਓ ਦੇ ਆਧਾਰ ਉੱਤੇ ਦਰਜ ਕੀਤਾ ਗਿਆ ਹੈ, ਜਿਸ ਵਿੱਚ ਗੁੱਜਰ ਤੇ ਉਸ ਦੇ ਸਮਰਥਕ ਛੋਰਾਵਾਲਾ ਪਿੰਡ ਵਿੱਚ ਲੋਕਾਂ ਨੂੰ ਵੋਟ ਪਾਉਣ ਦੇ ਲਈ ਅਪੀਲ ਕਰਦੇ ਵਿਖਾਈ ਦੇਂਦੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣ ਮੀਟਿੰਗ ਜ਼ਿਲ੍ਹਾ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਿਨਾਂ ਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰ ਕੇ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼