Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਨਫਰਤ ਦੇ ਭਾਸ਼ਣਾਂ ਵਿਰੁੱਧ ਦੋ ਹਿੰਦੂ ਸੰਗਠਨ ਵੀ ਸੁਪਰੀਮ ਕੋਰਟ ਪੁੱਜੇ

January 25, 2022 08:45 PM

ਨਵੀਂ ਦਿੱਲੀ, 25 ਜਨਵਰੀ (ਪੋਸਟ ਬਿਊਰੋ)- ਨਫਰਤ ਫੈਲਾਉਣ ਵਾਲੇ ਭਾਸ਼ਣਾਂ ਦੇ ਮਾਮਲੇ ਵਿੱਚ ਦੋ ਹਿੰਦੂ ਸੰਗਠਨ ਨੇ ਵੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਨ੍ਹਾਂ ਹਿੰਦੂ ਸੰਗਠਨਾਂ ਨੇ ਦਖਲ ਦੇਣ ਵਾਲੀ ਅਰਜ਼ੀ ਦਾਖਲ ਕਰ ਕੇ ਇਸ ਕੇਸ ਵਿੱਚ ਉਨ੍ਹਾਂ ਨੂੰ ਪੱਖ ਰੱਖਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਅਰਜ਼ੀ ਵਿੱਚ ਹਿੰਦੂਆਂ ਤੇ ਉਨ੍ਹਾਂ ਦੇ ਦੇਵੀ-ਦੇਵਤਿਆਂ ਖਿਲਾਫ ਨਫਰਤ ਫੈਲਾਉਣ ਵਾਲੇ ਭਾਸ਼ਣਾਂ ਦੀ ਐਸ ਆਈ ਟੀ (ਵਿਸ਼ੇਸ਼ ਜਾਂਚ ਟੀਮ) ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ। ਇੱਕ ਅਰਜ਼ੀ ਹਿੰਦੂ ਫਰੰਟ ਫਾਰ ਜਸਟਿਸ ਅਤੇ ਦੂਸਰੀ ਹਿੰਦੂ ਸੈਨਾ ਨੇ ਦਾਖਲ ਕੀਤੀ ਹੈ।ਹਿੰਦੂ ਫਰੰਟ ਫਾਰ ਜਸਟਿਸ ਨੇ ਇਸ ਅਰਜ਼ੀ ਵਿੱਚ ਮੁਸਲਿਮ ਨੇਤਾਵਾਂ ਵੱਲੋਂ ਦਿੱਤੇ ਨਫਰਤ ਭਰੇ ਭਾਸ਼ਣਾਂ ਦੇ ਲਿੰਕ ਨਾਲ ਦਿੱਤੇ ਹਨ। ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਣੂ ਗੁਪਤਾ ਨੇ ਅਰਜ਼ੀ ਵਿੱਚ ਨਫਰਤ ਫੈਲਾਉਣ ਵਾਲੇ ਭਾਸ਼ਣ ਦੇਣ ਉੱਤੇ ਮੁਸਲਿਮ ਨੇਤਾ ਅਸਦੁਦੀਨ ਓਵੈਸੀ, ਤੌਕੀਰ ਰਜ਼ਾ, ਸਾਜ਼ਿਦ ਰਸ਼ੀਦੀ, ਅਮਾਨਤੁੱਲਾ ਖਾਨ ਅਤੇ ਵਾਰਿਸ ਪਠਾਨ ਦੇ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਸੁਪਰੀਮ ਕੋਰਟ ਵਿੱਚ ਇਸ ਤੋਂ ਪਹਿਲਾਂ ਹੀ ਨਫਰਤ ਫੈਲਾਉਣ ਵਾਲੇ ਭਾਸ਼ਣਾਂ ਦਾ ਕੇਸ ਚੱਲ ਰਿਹਾਹੈ। ਕੋਰਟ ਨੇ ਪੱਤਰਕਾਰ ਕੁਰਬਾਨ ਅਲੀ ਅਤੇ ਪਟਨਾ ਹਾਈ ਕੋਰਟ ਦੀ ਸੇਵਾਮੁਕਤ ਜੱਜ ਅਤੇ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਦੀ ਅਰਜ਼ੀ ਉੱਤੇ ਬੀਤੀ 12 ਜਨਵਰੀ ਨੂੰ ਕੇਂਦਰ ਸਰਕਾਰ, ਦਿੱਲੀ ਪੁਲਸ ਤੇ ਉਤਰਾਖੰਡ ਪੁਲਸ ਨੂੰ ਨੋਟਿਸ ਜਾਰੀ ਕੀਤਾ ਸੀ। ਉਸ ਅਰਜ਼ੀ ਵਿੱਚ ਹਰਿਦੁਆਰ ਅਤੇ ਦਿੱਲੀ ਦੀ ਧਰਮ ਸੰਸਦ ਵਿੱਚ ਨਫਰਤ ਫੈਲਾਉਣ ਵਾਲੇ ਭਾਸ਼ਣਾਂ ਦਾ ਹਵਾਲਾ ਦੇ ਕੇਇਸ ਕੇਸ ਦੀ ਜਾਂਚ ਐਸ ਆਈ ਟੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਹੈ। ਹਿੰਦੂ ਸੰਗਠਨਾਂ ਨੇ ਅਰਜ਼ੀ ਇਸੇ ਵਿਚਾਰ ਅਧੀਨ ਕੇਸ ਵਿੱਚ ਦਾਖਲ ਕੀਤੀ ਹੈ। ਵਕੀਲ ਵਿਸ਼ਣੂ ਸ਼ੰਕਰ ਜੈਨ ਦੇ ਰਾਹੀਂ ਹਿੰਦੂ ਫਰੰਟ ਫਾਰ ਜਸਟਿਸ ਨੇ ਪ੍ਰਧਾਨ ਰੰਜਨਾ ਅਗਨੀਹੋਤਰੀ ਵੱਲੋਂ ਅਰਜ਼ੀ ਦਾਖਲ ਕੀਤੀ ਹੈ। ਸੰਗਠਨ ਨੇ ਅਰਜ਼ੀ ਵਿੱਚ ਮੰਗ ਕੀਤੀ ਹੈ ਕਿ ਸੰਵਿਧਾਨ ਦੀ ਭਾਵਨਾ ਅਤੇ ਦੇਸ਼ ਦੀ ਅਖੰਡਤਾ ਖਿਲਾਫ ਨਫਰਤੀ ਭਾਸ਼ਣ ਦੇਣ ਦੀਆਂ ਘਟਨਾਵਾਂ ਦੀ ਜਾਂਚ ਕਰਾਈ ਜਾਏ ਅਤੇ ਹਿੰਦੂਆਂ ਅਤੇ ਹਿੰਦੂ ਦੇਵੀ-ਦੇਵਤਿਆਂ ਦੇ ਖਿਲਾਫ ਨਫਰਤ ਭਰੇ ਭਾਸ਼ਣਾਂ ਦੀ ਐਸ ਆਈ ਟੀ ਤੋਂ ਜਾਂਚ ਕਰਾਈ ਜਾਏ ਅਤੇ ਕੋਰਟ ਮੁਸਲਿਮ ਫਿਰਕੇ ਦੇ ਨੇਤਾਵਾਂ ਨੂੰ ਹਿੰਦੂਆਂ ਖਿਲਾਫ ਨਫਰਤ ਅਤੇ ਹਿੰਸਾ ਫੈਲਾਉਣ ਤੋਂ ਰੋਕਣ ਲਈ ਲੋੜੀਂਦੇ ਹੁਕਮ ਜਾਰੀ ਕਰੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼