Welcome to Canadian Punjabi Post
Follow us on

24

May 2022
ਬ੍ਰੈਕਿੰਗ ਖ਼ਬਰਾਂ :
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗਉਂਟੇਰੀਓ ਚੋਣਾਂ - ਨੀਲੇ ਰੰਗ ਦੀ ਚੜ੍ਹਤ ਬਰਕਰਾਰਭਾਰਤ ਦੀ ਨਿਕਹਤ ਜ਼ਰੀਨ ਨੇ ਵਰਲਡ ਬਾਕਸਿੰਗ ਦਾ ਗੋਲਡ ਜਿੱਤ ਕੇ ਇਤਿਹਾਸ ਰਚਿਆ
 
ਭਾਰਤ

ਪ੍ਰਧਾਨ ਮੰਤਰੀ ਦੀ ਸੁਰੱਖਿਆ: ਪਟੀਸ਼ਨਦੀ ਸੁਣਵਾਈ 20 ਅਪ੍ਰੈਲ ਨੂੰ

January 25, 2022 09:04 PM

ਨਵੀਂ ਦਿੱਲੀ, 25 ਜਨਵਰੀ (ਪੋਸਟ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਬੰਧੀ ਪਟੀਸ਼ਨ ਉੱਤੇਦਿੱਲੀ ਹਾਈ ਕੋਰਟ 30 ਅਪ੍ਰੈਲ ਨੂੰ ਸੁਣਵਾਈ ਕਰੇਗੀ। ਕੋਰਟ ਨੇ ਸੁਪਰੀਮ ਕੋਰਟ ਵਿੱਚ ਇਸ ਨਾਲ ਜੁੜੇ ਕੇਸਾਂ ਦੇ ਪੈਡਿੰਗ ਹੋਣ ਦੇ ਕਾਰਨ ਕੱਲ੍ਹ ਇਹ ਫ਼ੈਸਲਾ ਲਿਆ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਵਾਰ ਦੇ ਮੈਂਬਰਾਂ ਦੀ ਸੁਰੱਖਿਆ ਲਈ ਗ਼ੈਰ-ਫੌਜੀ, ਫ਼ੌਜੀ ਟੀਮਾਂ ਸਮੇਤ ਕਈ ਏਜੰਸੀਆਂ ਵਿਸ਼ੇਸ਼ ਸੁਰੱਖਿਆ ਗਰੁੱਪ (ਐਸ ਪੀ ਜੀ) ਦੀ ਨਿਗਰਾਨੀ ਹੇਠ ਕੰਮ ਕਰਨ। ਚੀਫ ਜਸਟਿਸ ਡੀ ਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇਸ ਜਨਹਿਤ ਪਟੀਸ਼ਨ ਨੂੰ ਇੱਕ ਮੈਮੋਰੈਂਡਮ ਵਜੋਂ ਮੰਨਣ ਲਈ ਕਹਿਣਗੇ।
ਪਟੀਸ਼ਨਰ ਆਸ਼ੀਸ਼ ਕੁਮਾਰ ਵੱਲੋਂ ਪੇਸ਼ ਵਕੀਲ ਵੀ ਗ਼ੋਵਿੰਦ ਰਮਣਨ ਨੇ ਕਿਹਾ ਕਿ ਇਹ ਕਾਨੂੰਨ ਨਾਲ ਜੁੜਿਆ ਸਵਾਲ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਦਾਰੀਸਿਰਫ ਐਸ ਪੀ ਜੀ ਕੋਲ ਹੋਣੀ ਚਾਹੀਦੀ ਹੈ ਅਤੇ ਉਹ ਗ੍ਰਹਿ ਮੰਤਰਾਲੇ ਨੂੰ ਇਸ ਬਾਰੇ ਪਹਿਲਾਂ ਹੀ ਅਰਜ਼ੀ ਦੇ ਚੁੱਕੇ ਹਨ।ਕੇਂਦਰ ਸਰਕਾਰ ਦੇ ਵਕੀਲ ਅਮਿਤ ਮਹਾਜਨ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਸੁਪਰੀਮ ਕੋਰਟ ਇਸ ਵਿਸ਼ੇ ਨਾਲ ਜੁੜੇ ਮੁੱਦਿਆਂ ਉੱਤੇ ਪਹਿਲਾਂ ਹੀ ਵਿਚਾਰ ਕਰ ਰਹੀ ਹੈ। ਇਸ ਉੱਤੇ ਬੈਂਚ ਨੇ ਪੀ ਆਈ ਐਲ ਉੱਤੇ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਕਿਹਾ ਕਿ ਸਿਖਰਲੀ ਅਦਾਲਤ ਨਿਰਦੇਸ਼ ਦੇ ਚੁੱਕੀ ਹੈ ਅਤੇ ਉਸ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਆਟੋ ਰਿਕਸ਼ਾ ਚਾਲਕ ਨੇ ਸੋਨੇ ਦਾ ਹਾਰ ਮਹਿਲਾ ਨੂੰ ਵਾਪਸ ਕੀਤਾ ਭਾਜਪਾ ਪਾਰਲੀਮੈਂਟ ਮੈਂਬਰ ਮੁੜ ਕੇ ਤਿ੍ਰਣਮੂਲ ਕਾਂਗਰਸ ਵਿੱਚ ਸ਼ਾਮਲ ਐਪਲ ਕੰਪਨੀ ਚੀਨ ਛੱਡ ਕੇ ਭਾਰਤ ਆਉਣ ਦੀ ਤਿਆਰੀ ਵਿੱਚ ਸਿੱਖ ਕਤਲੇਆਮ ਪੀੜਤਾਂ ਸਬੰਧੀ ਭਰਤੀ `ਚ ਪਹਿਲ ਦਾ ਅਰਥ ਲਾਜ਼ਮੀ ਰੁਜ਼ਗਾਰ ਨਹੀਂ: ਅਦਾਲਤ ਕਮਰੇ ਨੂੰ ਗੈਸ ਚੈਂਬਰ ਵਿੱਚ ਬਦਲ ਕੇ ਮਾਂ ਤੇ ਦੋ ਧੀਆਂ ਵੱਲੋਂ ਖੁਦਕੁਸ਼ੀ ਡੋਮੀਨਿਕਾ ਵੱਲੋਂ ਮੇਹੁਲ ਚੋਕਸੀ ਖਿਲਾਫ ਉਸ ਦੇਸ਼ ਵਿੱਚ ਗੈਰ ਕਾਨੂੰਨੀ ਦਾਖਲੇ ਦੇ ਦੋਸ਼ ਰੱਦ ਕੁਤਬ ਮੀਨਾਰ ਕੰਪਲੈਕਸ ਵਿੱਚ ਨਮਾਜ਼ ਪੜ੍ਹਨ ਦੀ ਪਾਬੰਦੀ ਲਾਈ ਗਈ ਵਾਹਨ ਚੋਰ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਇੱਕ ਜਣਾ ਅੰਮ੍ਰਿਤਸਰ ਦਾ ਬਾੜਮੇਰ ਦੇ ਸਿਹਤ ਕੇਂਦਰ ਵਿੱਚ ਨਰਸ ਦੀ ਸੂਝ ਨਾਲ ਬੱਚੇ ਦੀ ਜਾਨ ਬਚੀ ਸੁਪਰੀੰਮ ਕੋਰਟ ਨੇ ਕਿਹਾ: ਘੋਟਾਲਿਆਂ ਦੇ ਮਾਮਲਿਆਂ ਵਿੱਚ ਵੱਖ-ਵੱਖ ਕੇਸ ਲੋਕ ਹਿੱਤ `ਚ ਨਹੀਂ