Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਨਵਜੋਤ ਸਿੱਧੂ ਦੇ ਮੁਕਾਬਲੇ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜੇਗਾ

January 27, 2022 09:19 AM

* ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਇਸ ਵਾਰ ਵੀ ਚੋਣ ਲੜਨਗੇ


ਅੰਮ੍ਰਿਤਸਰ, 26 ਜਨਵਰੀ, (ਪੋਸਟ ਬਿਊਰੋ)- ਇਸ ਵਾਰੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਣੇ ਹੋਣ ਲੱਗੇ ਹਨ। ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨ ਦੇ ਲਈ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਉਮੀਦਵਾਰ ਐਲਾਨ ਕੀਤਾ ਹੈ। ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਫੈਸਲੇ ਦਾ ਐਲਾਨ ਕਰਦੇ ਵਕਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਡਿਆਲਾ ਗੁਰੂ ਹਲਕੇ ਤੋਂ ਸਤਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ ਤੇ ਇਸ ਦੇ ਨਾਲ ਰਸਮੀ ਤੌਰ ਉੱਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਵੀ ਲੰਬੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਨਵਜੋਤ ਸਿੰਘ ਸਿੱਧੂ ਤਿਆਰ ਹੋ ਜਾਣ, ਕਿਉਂਕਿ ‘ਮਾਝੇ ਦਾ ਜਰਨੈਲ’ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨ ਵਾਲਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਪੰਜਾਬ ਦੀ ਸਰਕਾਰ ਸਮੇਤ ਸਾਰੀਆਂ ਪਾਰਟੀਆਂ ਲੱਗੀਆਂ ਹੋਈਆਂ ਹਨ, ਕਿਉਂਕਿ ਮਜੀਠੀਆ ਉਨ੍ਹਾਂ ਨੂੰ ਭਜਾਈ ਰੱਖਦੇ ਹਨ ਤੇ ਪੰਜਾਬੀਆਂ ਦੀ ਆਵਾਜ਼ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਸਰਕਾਰ ਨੇ, ਖ਼ਾਸ ਕਰਕੇ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ ਦਾ ਝੂਠਾ ਕੇਸ ਬਣਾ ਕੇ ‘ਗੁਰਸਿੱਖ ਪਰਿਵਾਰ’ਉੱਤੇ ਡਰੱਗ ਦਾ ਦੋਸ਼ ਲਾਇਆ, ਜਦ ਕਿ ਮਜੀਠੀਆ ਰੋਜ਼ ਢਾਈ ਘੰਟੇ ਨਿਤਨੇਮ ਕਰਦੇ ਹਨ। ਉਨ੍ਹਾਂ
ਕਿਹਾ ਕਿ ਨਵਜੋਤ ਸਿੰਘ ਸਿੱਧੂ ਵਿੱਚ ਸਿਰਫ਼ ‘ਮੈਂ ਹੀ ਹੈ’ ਅਤੇ ਬਾਕੀਆਂ ਨੂੰ ਕੁਝ ਵੀ ਨਹੀਂ ਸਮਝਦੇ, ਪਰ ਅੰਮ੍ਰਿਤਸਰ ਹਲਕੇ ਦੀ ਜਨਤਾ ਇਨਸਾਫ਼ ਕਰੇਗੀ। ਉਨ੍ਹਾਂ ਕਿਹਾ ਕਿ ਸਿੱਧੂ ਦਾ ਟਾਕਰਾ ਅਕਾਲੀ ਦਲ ਦੀ ਫ਼ੋਜ ਨਾਲ ਹੈ ਤੇ ਬਿਕਰਮ ਸਿੰਘ ਮਜੀਠੀਆ ਹੀ ਨਵਜੋਤ ਸਿੰਘ ਸਿੱਧੂ ਦੀ ਜ਼ਮਾਨਤ ਜ਼ਬਤ ਕਰਵਾਉਣਗੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜੰਡਿਆਲਾ ਗੁਰੂ ਹਲਕੇ ਤੋਂ ਸਤਿੰਦਰ ਸਿੰਘ ਛੱਜਲਵੱਡੀ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ ਅਤੇ ਚੋਣ ਲੜਨ ਲਈ ਵਰਕਰਾਂ ਨੂੰ ਸਰਗਰਮ ਹੋਣ ਲਈ ਕਿਹਾ ਹੈ। ਅੱਜ ਸ਼ਾਮ ਇੱਕ ਹੋਰ ਐਲਾਨ ਵਿੱਚ ਅਕਾਲੀ ਦਲ ਨੇ ਦੱਸਿਆ ਕਿ ਪੰਜ ਵਾਰੀਆਂ ਦੇ ਪੰਜਾਬ ਦੇ ਮੁੱਖ ਮੰਤਰੀ ਤੇ ਬਜ਼ੁਰਗ ਨੇਤਾ ਪ੍ਰਕਾਸ਼ ਸਿੰਘ ਬਾਦਲ ਮੁਕਤਸਰ ਸਾਹਿਬ ਜਿ਼ਲੇ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਇਹ ਐਲਾਨ ਅੰਮ੍ਰਿਤਸਰ ਪੁੱਜੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਹੈ। ਸਾਲ 1997 ਤੋਂ ਪ੍ਰਕਾਸ਼ ਸਿੰਘ ਬਾਦਲ ਇਸ ਹਲਕੇ ਤੋਂ ਚੋਣਾਂ ਲੜਦੇ ਆਏ ਹਨ ਤੇ ਇਸ ਵਾਰ ਫਿਰ ਲੰਬੀ ਤੋਂ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ। ਇਸ ਤੋਂ ਪਹਿਲਾਂ ਇਹ ਕਿਆਫੇ ਲੱਗਦੇ ਸਨ ਕਿ ਸਿਹਤ ਠੀਕ ਨਾ ਹੋਣ ਕਰਕੇ ਪ੍ਰਕਾਸ਼ ਸਿੰਘ ਬਾਦਲ ਸ਼ਾਇਦ ਐਤਕੀਂ ਚੋਣ ਨਹੀਂ ਲੜਨਗੇ ਤੇ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਇਸ ਹਲਕੇ ਤੋਂ ਉਮੀਦਵਾਰ ਬਣ ਸਕਦੀ ਹੈ, ਪਰ ਅੱਜ ਹਰਸਿਮਰਤ ਕੌਰ ਬਾਦਲ ਨੇ ਖੁਦ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਇਹ ਸਪੱਸ਼ਟ ਕਰ ਦਿੱਤਾ ਕਿ ਪ੍ਰਕਾਸ਼ ਸਿੰਘ ਬਾਦਲ ਹੀ ਲੰਬੀ ਹਲਕੇ ਤੋਂ ਚੋਣ ਲੜਨਗੇ। ਅਜੇ ਇਸ ਬਾਰੇ ਪ੍ਰਕਾਸ਼ ਸਿੰਘ ਬਾਦਲ ਦਾ ਆਪਣਾ ਬਿਆਨ ਨਹੀਂ ਆਇਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ