Welcome to Canadian Punjabi Post
Follow us on

01

July 2025
 
ਪੰਜਾਬ

ਗ੍ਰਿਫ਼ਤਾਰੀ ਉੱਤੇ ਰੋਕ ਪਿੱਛੋਂ ਮਜੀਠੀਆ ਵੱਲੋਂ ਪੁਲਸ ਦੇ ਸਾਬਕਾ ਡੀ ਜੀ ਪੀ ਉੱਤੇ ਤਿੱਖਾ ਹਮਲਾ

January 27, 2022 09:23 AM

ਚੰਡੀਗੜ੍ਹ, 26 ਜਨਵਰੀ, (ਪੋਸਟ ਬਿਊਰੋ)- ਡਰੱਗਜ਼ ਕੇਸ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਗ੍ਰਿਫ਼ਤਾਰੀ ਉੱਤੇ ਤਿੰਨ ਦਿਨਾਂ ਦੀ ਰੋਕ ਲੱਗ ਜਾਣ ਪਿੱਛੋਂ ਗਣਤੰਤਰ ਦਿਵਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਏਥੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਸੰਵਿਧਾਨ ਦਾ ਸਤਿਕਾਰ ਦੀ ਗੱਲ ਕਰਦੀ ਕਾਂਗਰਸ ਨੇ ਗਣਤੰਤਰ ਦਿਵਸ ਮੌਕੇ ਸੰਵਿਧਾਨ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ(ਈ ਡੀ) ਨੇ ਸੁਖਪਾਲ ਸਿੰਘ ਖਹਿਰਾ ਦਾ ਸਬੰਧ ਉਸ ਕੇਸ ਵਿੱਚ ਨਸ਼ਾ ਤਸਕਰਾਂ ਨਾਲ ਦੱਸਿਆ, ਪਰ ਗ਼ੈਰ-ਜ਼ਮਾਨਤੀ ਵਾਰੰਟ ਹੋਣ ਦੇ ਬਾਵਜੂਦ ਉਸ ਵਿਰੁੱਧ ਕਾਰਵਾਈ ਨਹੀਂ ਹੋਈ, ਪਰ ਮੇਰੇ ਖਿਲਾਫ਼ ਕਰ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਉੱਤੇ ਗੈਂਗਸਟਰਾਂ ਨਾਲ ਸਬੰਧਾਂ ਦਾ ਦੋਸ਼ ਵੀ ਲਾਇਆ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਪੰਜਾਬ ਪੁਲਸ ਦਾ ਮੁਖੀ (ਡੀ ਜੀ ਪੀ) ਭਾਰਤ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਵੀ ਕਰ ਸਕਦਾ ਹੈ, ਇਸ ਲਈ ਐਨ ਆਈ ਏ ਵੱਲੋਂ ਉਸ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦੀ ਜਾਂਚ ਹੋਈ ਤਾਂ ਨਾਂ ਬਚੇਗਾ ਚਰਨਜੀਤ ਸਿੰਘ ਚੰਨੀ, ਨਾਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਨਾ ਡੀ ਜੀ ਪੀ ਚਟੋਪਾਧਿਆਏ। ਇਸ ਮੌਕੇ ਸਾਬਕਾ ਡੀ ਜੀ ਪੀ ਚਟੋਪਾਧਿਆਏ ਤੇ ਇਕ ਗੈਂਗਸਟਰ ਦੀ ਕਾਲ ਰਿਕਾਰਡਿੰਗ ਦਾ ਹਵਾਲਾ ਦੇ ਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਕੁਝ ਦਿਨ ਪਹਿਲਾਂ ਡੀ ਜੀ ਪੀ ਨੇ ਇੱਕ ਗੈਂਗਸਟਰ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਮੋਦੀ ਨੂੰ ਵੀ ਸਬਕ ਸਿਖਾ ਦਿਆਂਗੇ।
ਵਰਨਣ ਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਡਰੱਗ ਕੇਸ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਪਰ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਤਕ ਤਿੰਨ ਦਿਨ ਲਈ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਸੀ। ਜਸਟਿਸ ਲੀਜ਼ਾ ਗਿੱਲ ਨੇ ਬੀਤੇ ਮੰਗਲਵਾਰ 44 ਸਫਿਆਂ ਦੇ ਹੁਕਮ ਵਿੱਚ ਕਿਹਾ ਕਿ ਮਜੀਠੀਆ ਨੇ ਅਪੀਲ ਕੀਤੀ ਸੀ ਕਿ ਅਸੈਂਬਲੀ ਚੋਣਾਂ ਦਾ ਐਲਾਨ ਹੋ ਚੁੱਕਾ ਹੋਣ ਕਰ ਕੇ ਉਨ੍ਹਾਂ ਨੂੰ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪੀਰਮ ਕੋਰਟ ਵਿਰੁੱਧ ਅਪੀਲ ਕਰਨ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਜਾਵੇ ਤੇ ਓਦੋਂ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਾਈ ਜਾਵੇ। ਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਸੱਤ ਦੀ ਥਾਂ ਤਿੰਨ ਦਿਨ ਦੀ ਰੋਕ ਲਾ ਕੇ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕਰ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ