Welcome to Canadian Punjabi Post
Follow us on

17

May 2022
 
ਪੰਜਾਬ

ਮਜੀਠੀਆ ਉੱਤੇ ਸੁਖਜਿੰਦਰ ਰੰਧਾਵਾ ਦਾ ਪਲਟਵਾਰ: ਨਸ਼ਾ ਤਸਕਰ ਤੋਂ ਸਰਟੀਫੀਕੇਟ ਨਹੀਂ ਚਾਹੀਦਾ

January 27, 2022 09:24 AM

ਚੰਡੀਗੜ੍ਹ, 26 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਮਜੀਠੀਆ ਇਸ ਰਾਜ ਵਿੱਚ ਨਸ਼ੇ ਦੀ ਸਮੱਸਿਆ ਲਈ ਜਿ਼ੰਮੇਵਾਰ ਹੋ ਤੇ ਦੇਸ਼ ਜਾਣਦਾ ਹੈ ਕਿ ਆਈ ਐੱਸ ਆਈ ਪੰਜਾਬ ਵਿੱਚ ਨਸ਼ੇ ਭੇਜਦੀ ਹੈ। ਉਨ੍ਹਾ ਕਿਹਾ ਕਿ ਮੇਰੇ ਪਰਿਵਾਰ ਨੂੰ ਰਾਸ਼ਟਰਵਾਦ ਉੱਤੇ ਨਸ਼ਾ ਤਸਕਰ ਦੇ ਸਰਟੀਫੀਕੇਟ ਦੀ ਲੋੜ ਨਹੀਂ, ਲੋਕਾਂ ਨੇ ਕਾਂਗਰਸ ਸਰਕਾਰ ਨੂੰ ਚੁਣਿਆ ਹੈ ਅਤੇ ਮੇਰੇ ਅਤੇ ਮੇਰੇ ਪਰਿਵਾਰ ਵਿੱਚ ਆਪਣਾ ਵਿਸ਼ਵਾਸ ਦਿਖਾਇਆ ਹੋਇਆ ਹੈ।
ਵਰਨਣ ਯੋਗ ਹੈ ਕਿ ਅੱਜ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਬਾਰੇ ਕਿਹਾ ਸੀ ਕਿ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਉੱਤੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ ਐੱਸ ਆਈ ਨਾਲ ਸਬੰਧਾਂ ਦੇ ਦੋਸ਼ ਲੱਗੇ ਸਨ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਦੀ ਪ੍ਰਧਾਨਗੀ ਛੱਡਣੀ ਪਈ ਸੀ। ਮਜੀਠੀਆ ਦੇ ਇਸ ਦੋਸ਼ ਉੱਤੇ ਪਲਟਵਾਂ ਵਾਰ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਜਿ਼ੰਮੇਵਾਰ ਹੈ ਤੇ ਸਾਡੇ ਪਰਿਵਾਰ ਨੂੰ ਅਜਿਹੇ ਨਸ਼ਾ ਤਸਕਰ ਤੋਂ ਦੇਸ਼ ਭਗਤੀ ਦੇ ਸਰਟੀਫੀਕੇਟ ਦੀ ਲੋੜ ਨਹੀਂ। ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਨਸਿ਼ਆਂ ਦਾ ਕੇਸ ਦਰਜ ਹੋਣ ਪਿੱਛੋਂ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਸ ਦੀ ਜਾਂਚ ਲਈ ਪੰਜਾਬ ਪੁਲਸ ਗ੍ਰਿਫ਼ਤਾਰ ਕਰੇਗੀ। ਉਨ੍ਹਾਂ ਕਿਹਾ ਸੀ ਕਿ ਉਹ ਨਾ ਬਦਲਾਖੋਰੀ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ, ਨਾ ਕਾਨੂੰਨ ਤੋਂ ਬਾਹਰ ਜਾਣਾ ਹੈ, ਪੁਲਸ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਕਰੇਗੀ।
ਰੰਧਾਵਾ ਨੇ ਕਿਹਾ ਸੀ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਨਸ਼ਾ ਵਿਰੋਧੀ ਐੱਸ ਟੀ ਐੱਫ (ਸਪੈਸ਼ਲ ਟਾਸਕ ਫੋਰਸ) ਦੀ ਰਿਪੋਰਟ ਮੁਤਾਬਕ ਰਾਜ ਸਰਕਾਰ ਨੂੰ ਡਰੱਗਜ਼ ਕੇਸ ਵਿੱਚ ਕਾਰਵਾਈ ਤੋਂ ਕਦੇ ਨਹੀਂ ਰੋਕਿਆ ਅਤੇ ਕੋਰਟ ਦੀ ਆਗਿਆ ਤੋਂ ਬਿਨਾਂ ਪੁਲਸ ਇਕ ਇੰਚ ਵੀ ਅੱਗੇ ਨਹੀਂ ਵਧੇਗੀ।

 
Have something to say? Post your comment