Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਬਰੈਂਪਟਨ ਦੇ ਘਰ ਵਿੱਚ ਲੱਗੀ ਅੱਗ,ਪਾਇਆ ਗਿਆ ਕਾਬੂ

January 27, 2022 06:19 PM

ਬਰੈਂਪਟਨ, 27 ਜਨਵਰੀ (ਪੋਸਟ ਬਿਊਰੋ) : ਵੀਰਵਾਰ ਸਵੇਰੇ ਬਰੈਂਪਟਨ ਵਿੱਚ ਇੱਕ ਘਰ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਕ੍ਰਿਊਜ਼ ਪਹੁੰਚਿਆ ਹੋਇਆ ਸੀ।
ਤੜ੍ਹਕੇ 3:30 ਵਜੇ ਐਮਰਜੰਸੀ ਅਮਲੇ ਨੂੰ ਬ੍ਰਾਮੇਲੀਆ ਰੋਡ ਤੇ ਵਿਲੀਅਮਜ਼ ਪਾਰਕਵੇਅ ਇਲਾਕੇ ਵਿੱਚ ਟਾਊਨਹਾਊਸ ਦੇ ਇੱਕ ਘਰ ਵਿੱਚ ਲੱਗੀ ਜ਼ਬਰਦਸਤ ਅੱਗ ਨੂੰ ਬੁਝਾਉਣ ਲਈ ਸੱਦਿਆ ਗਿਆ। ਫਾਇਰ ਚੀਫ ਬਿੱਲ ਬੋਇਜ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਦੋਂ ਫਾਇਰਫਾਈਟਰਜ਼ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੂੰ ਅੱਗ ਦੀਆਂ ਲਪਟਾਂ ਗੈਰਾਜ ਵਿੱਚੋਂ ਆਉਂਦੀਆਂ ਨਜ਼ਰੀਂ ਆਈਆਂ। ਅੱਗ ਐਨੀ ਜ਼ਬਰਦਸਤ ਸੀ ਕਿ ਊਹ ਨਾਲ ਲੱਗਦੀ ਸੈਮੀ ਡਿਟੈਚਡ ਯੂਨਿਟ ਤੱਕ ਵੀ ਪਹੁੰਚ ਗਈਆਂ।
ਪੀਲ ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਨਜ਼ਾਕਤ ਨੂੰ ਸਮਝਦਿਆਂ ਹੋਇਆਂ ਆਲੇ ਦੁਆਲੇ ਦੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਾਮੂਲੀ ਜ਼ਖ਼ਮੀ ਹਾਲਤ ਵਿੱਚ ਇੱਕ ਵਿਅਕਤੀ ਨੂੰ ਹਸਪਤਾਲ ਭੇਜਿਆ ਗਿਆ। ਬੋਇਜ਼ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ। ਪਰ ਅਜੇ ਵੀ ਕਿਤੇ ਕਿਤੇ ਸੁਲਗ ਰਹੀ ਅੱਗ ਉੱਤੇ ਨਜ਼ਰ ਰੱਖੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਉਨ੍ਹਾਂ ਦੱਸਿਆ ਕਿ ਫਾਇਰ ਮਾਰਸ਼ਲ ਦੇ ਆਫਿਸ ਨੂੰ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਜਾਵੇਗੀ।

 

 

 
Have something to say? Post your comment