Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਜੀਟੀਏ ਪਹੁੰਚਿਆਂ ਟਰੱਕਾਂ ਦਾ ਕਾਫਲਾ

January 27, 2022 06:20 PM

ਟੋਰਾਂਟੋ, 27 ਜਨਵਰੀ (ਪੋਸਟ ਬਿਊਰੋ) : ਕਰੌਸ ਬਾਰਡਰ ਵੈਕਸੀਨ ਨੂੰ ਲਾਜ਼ਮੀ ਕੀਤੇ ਜਾਣ ਦੇ ਫੈਡਰਲ ਸਰਕਾਰ ਦੇ ਫੈਸਲੇ ਖਿਲਾਫ ਕੈਨੇਡਾ ਭਰ ਤੋਂ ਕੁੱਝ ਟਰੱਕ ਡਰਾਈਵਰਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਰੋਸ ਮੁਜ਼ਾਹਰੇ ਲਈ ਆਪਣੀ ਰੈਲੀ ਲੈ ਕੇ ਟਰੱਕ ਡਰਾਈਵਰਾਂ ਦਾ ਕਾਫਲਾ, ਜਿਸ ਨੂੰ ਫਰੀਡਮ ਕੌਨਵੌਏ ਦਾ ਨਾਂ ਦਿੱਤਾ ਗਿਆ ਹੈ, ਜੀਟੀਏ ਪਹੁੰਚ ਗਿਆ ਹੈ। ਇਸ ਰੈਲੀ ਕਾਰਨ ਸਿਟੀ ਦੇ ਕਈ ਵੱਡੇ ਹਾਈਵੇਅਜ਼ ਉੱਤੇ ਟਰੈਫਿਕ ਜਾਮ ਹੋਣ ਦਾ ਖਤਰਾ ਵੀ ਖੜ੍ਹਾ ਹੋ ਗਿਆ ਹੈ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਸ਼ਨਿੱਚਰਵਾਰ ਤੱਕ ਹਾਈਵੇਅਜ਼ ਉੱਤੇ ਇਸ ਤਰ੍ਹਾਂ ਟਰੈਫਿਕ ਵਿੱਚ ਵਿਘਣ ਪੈਣ ਦਾ ਉਨ੍ਹਾਂ ਨੂੰ ਪੂਰਾ ਇਲਮ ਹੈ।ਉਨ੍ਹਾਂ ਆਮ ਜਨਤਾ ਤੇ ਡਰਾਈਵਰਾਂ ਨੂੰ ਹਲੀਮੀ ਤੋਂ ਕੰਮ ਲੈਣ ਲਈ ਆਖਿਆ ਹੈ ਤੇ ਨਾਲ ਹੀ ਇਹ ਵੀ ਆਖਿਆ ਹੈ ਕਿ ਉਨ੍ਹਾਂ ਵੱਲੋਂ ਹਾਲਾਤ ਉੱਤੇ ਪੂਰੀ ਨਜ਼ਰ ਰੱਖੀ ਜਾਵੇਗੀ।ਓਪੀਪੀ ਸਾਰਜੈਂਟ ਕੈਰੀ ਸ਼ਮਿਡਟ ਨੇ ਆਖਿਆ ਕਿ ਸ਼ਾਂਤਮਈ ਢੰਗ ਨਾਲ ਮੁਜ਼ਾਹਰਾ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਇਹ ਵੀ ਆਖਿਆ ਕਿ ਸਾਰਾ ਟਰੈਫਿਕ ਬਿਨਾਂ ਕਿਸੇ ਅੜਿੱਕੇ ਦੇ ਚੱਲਦਾ ਰਹੇਗਾ।
ਇਸ ਕਾਫਲੇ ਦੇ ਵਾਅਨ ਮਿੱਲਜ਼ ਵਿੱਚ ਇੱਕਠੇ ਹੋਣ ਦੀ ਉਮੀਦ ਹੈ ਤੇ ਫਿਰ ਇਹ ਕਾਫਲਾ ਹਾਈਵੇਅ 400 ਦੇ ਦੱਖਣ ਵੱਲ ਅਤੇ ਹਾਈਵੇਅ 401 ਦੇ ਪੂਰਬ ਵੱਲ ਰਵਾਨਾ ਹੋਵੇਗਾ ਤੇ ਫਿਰ ਓਟਵਾ ਪਹੁੰਚੇਗਾ।ਇਸ ਕਾਫਲੇ ਦੇ ਪ੍ਰਬੰਧਕ ਡੇਵ ਸਟੀਨਬਰਗ ਨੇ ਪੁਸ਼ਟੀ ਕੀਤੀ ਕਿ ਉਹ ਦੁਪਹਿਰੇ ਦੇ 12:00 ਵਜੇ ਤੱਕ ਮਾਲ ਪਹੁੰਚ ਜਾਣਗੇ ਤੇ ਉੱਥੋਂ ਦੁਪਹਿਰ ਦੇ 1:00 ਵਜੇ ਰਵਾਨਾ ਹੋ ਜਾਣਗੇ ਪਰ ਉਨ੍ਹਾਂ ਆਖਿਆ ਕਿ ਸ਼ਹਿਰ ਵਿੱਚ ਚਾਰਾਂ ਪਾਸਿਆਂ ਤੋਂ ਟਰੱਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ